Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਯੂ ਕੇ ਵਿੱਚ ਭਾਰਤੀ ਪ੍ਰੋਫੈਸਰ ਦੋ ਥਾਂਵਾਂ ਤੋਂ ਤਨਖਾਹ ਲੈਣ ਦਾ ਦੋਸ਼ੀ ਨਿਕਲਿਆ

April 22, 2019 02:51 AM

ਲੰਡਨ, 21 ਅਪ੍ਰੈਲ (ਪੋਸਟ ਬਿਊਰੋ)- ਭਾਰਤੀ ਮੂਲ ਦੇ ਇੱਕ ਮੈਡੀਕਲ ਪ੍ਰੋਫੈਸਰ ਦੇ ਖਿਲਾਫ ਮੌਜੂਦਾ ਯੂਨੀਵਰਸਿਟੀ ਦੀ ਜਾਣਕਾਰੀ ਬਿਨਾਂ ਇੱਕ ਹੋਰ ਯੂਨੀਵਰਸਿਟੀ ਵਿੱਚ ਕੰਮ ਕਰਨ ਤੇ ਤਨਖਾਹ ਲੈਣ ਦੇ ਦੋਸ਼ ਦੀ ਜਾਂਚ ਲਈ ਟਿ੍ਰਬਿਊਨਲ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਹ ਦੋਵਾਂ ਥਾਵਾਂ ਤੋਂ ਸਾਲ ਤੋਂ ਵੱਧ ਸਮੇਂ ਤੋਂ ਤਨਖਾਹ ਲੈ ਰਿਹਾ ਸੀ।
ਅਖਿਲੇਸ਼ ਰੈੱਡੀ (44) ਨੇ ਮੰਨਿਆ ਹੈ ਕਿ ਉਹ ਕੈਂਬਰਿਜ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਕਾਲਜ ਲੰਡਨ (ਯੂ ਸੀ ਐੱਲ) ਨਾਲ ਸਤੰਬਰ 2015 ਤੋਂ ਨਵੰਬਰ 2016 ਤੱਕ ਕੰਮ ਕਰ ਰਿਹਾ ਸੀ। ਉਸ ਦੇ ਖਿਲਾਫ ਮਾਮਲੇ ਦੀ ਜਾਂਚ ਇਸੇ ਮਹੀਨੇ ਯੂ ਕੇ ਮੈਡੀਕਲ ਪ੍ਰੈਕਟੀਸ਼ਨਰਜ਼ ਵੱਲੋਂ ਕੀਤੀ ਜਾਵੇਗੀ। ਉਸ ਉਤੇ ਦੋਸ਼ ਹੈ ਕਿ ਉਹ ਯੂ ਸੀ ਐੱਲ ਨੂੰ ਦੱਸੇ ਬਿਨਾਂ ਕੈਂਬਰਿਜ ਲਈ ਵੀ ਕੰਮ ਕਰਦਾ ਰਿਹਾ ਅਤੇ ਤਨਖਾਹ ਲੈਂਦਾ ਰਿਹਾ। ਨੀਂਦ ਨਾਲ ਸੰਬੰਧਤ ਰੋਗਾਂ ਦਾ ਮਾਹਿਰ ਅਖਿਲੇਸ਼ ਉਸ ਵੇਲੇ ਚਰਚਾ ਵਿੱਚ ਆਇਆ, ਜਦ ਉਸ ਨੇ ਰੈੱਡ ਬਲੱਡ ਸੈੱਲਜ਼ ਬਾਰੇ ਇੱਕ ਖੋਜ ਕਾਰਜ ਮੁਕੰਮਲ ਕੀਤਾ। ਉਸ ਨੂੰ ਯੂ ਸੀ ਐੱਲ ਵਿੱਚ ਐਕਸਪੈਰੀਮੈਂਟਲ ਨਿਊਰੋਲੋਜੀ ਚੇਅਰ ਵਿੱਚ ਨਿਯੁਕਤ ਕੀਤਾ ਗਿਆ ਸੀ।
ਯੂਨੀਵਰਸਿਟੀ ਕਾਲਜ ਲੰਡਨ ਦੇ ਬੁਲਾਰੇ ਦਾ ਕਹਿਣਾ ਸੀ ਕਿ ਹਾਲੇ ਉਹ ਜਾਂਚ ਮੁਕੰਮਲ ਹੋਣ ਤੱਕ ਕੁਝ ਨਹੀਂ ਕਹਿ ਸਕਦੇ। ਕੈਂਬਰਿਜ ਦੇ ਬੁਲਾਰੇ ਨੇ ਟਿੱਪਣੀ ਤੋਂ ਨਾਂਹ ਕੀਤੀ ਹੈ। ਰੈੱਡੀ ਇਸ ਵੇਲੇ ਯੂਨੀਵਰਸਿਟੀ ਆਫ ਪੈਨਸਿਲਵਿਲੇਨੀਆ ਵਿੱਚ ਫਾਰਮਾਕੌਲੋਜੀ ਦਾ ਪ੍ਰੋਫੈਸਰ ਹੈ। ਅਮਰੀਕਾ ਦੀ ਯੂਨੀਵਰਸਿਟੀ ਨੂੰ ਵੀ ਇਨ੍ਹਾਂ ਦੋਸ਼ਾਂ ਦੀ ਜਾਣਕਾਰੀ ਨਹੀਂ। ਅਖਿਲੇਸ਼ ਰੈੱਡੀ ਖਿਲਾਫ ਜਾਂਚ ਲਈ ਇੱਕ ਵਿਸ਼ੇਸ਼ ਟਿ੍ਰਬਿਊਨਲ ਦਾ ਗਠਨ ਕਰ ਦਿੱਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ