Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸਿਰਸਾ ਡੇਰੇ ਦੇ ਚੇਲੇ ਲੋਕ ਸਭਾ ਚੋਣਾਂ ਲਈ ਇਕਜੁੱਟ ਹੋਣ ਲੱਗੇ

April 23, 2019 08:37 AM

* ਹੱਥ ਖੜ੍ਹੇ ਕਰ ਕੇ ਇਕੱਠੇ ਰਹਿਣ ਦਾ ਫੈਸਲਾ ਹੋਣਾ ਸ਼ੁਰੂ


ਮੋਗਾ, 22 ਅਪ੍ਰੈਲ (ਪੋਸਟ ਬਿਊਰੋ)- ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਅਤੇ ਪ੍ਰਬੰਧਕਾਂ ਨੇ ਇਸ ਡੇਰੇ ਦੇ 71ਵੇਂ ਸਥਾਪਨਾ ਦਿਵਸ ਅਤੇ ਜਾਮ-ਏ-ਇੰਸਾਂ ਸ਼ੁਰੂ ਕਰਨ ਦੀ 13ਵੀਂ ਵਰ੍ਹੇਗੰਢ ਮੌਕੇ ਨਾਮ ਚਰਚਾ ਵਿੱਚ ਆਈ ਭੀੜ ਕੋਲੋਂ ਪਾਰਲੀਮੈਂਟਰੀ ਚੋਣਾਂ ਲਈ ਹੱਥ ਖੜੇ ਕਰ ਕੇ ਇਕਜੁੱਟਤਾ ਨਾਲ ਫੈਸਲਾ ਲੈਣ ਦਾ ਪ੍ਰਣ ਕਰਵਾ ਲਿਆ ਹੈ। ਇਸ ਮੌਕੇ ਪ੍ਰਸ਼ਾਸਨ ਨੇ ਚੌਕਸੀ ਵਜੋਂ ਵੱਡੀ ਗਿਣਤੀ ਵਿੱਚ ਪੁਲਸ ਤਾਇਤੀ ਕੀਤੀ ਅਤੇ ਮੁੱਖ ਮਾਰਗਾਂ ਉਤੇ ਨਾਕੇ ਲਾਏ ਹੋਏ ਸਨ।
ਵਰਨਣ ਯੋਗ ਹੈ ਕਿ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਪੰਜਾਬ ਅਤੇ ਹਰਿਆਣੇ ਦੀ ਸਿਆਸਤ ਵਿੱਚ ਦਾਬਾ ਰੱਖਣ ਵਾਲੇ ਇਸ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ ਤੇ ਬੇਅਦਬੀ ਘਟਨਾਵਾਂ 'ਚ ਡੇਰਾ ਪ੍ਰੇਮੀਆਂ ਦੀ ਗ੍ਰਿਫਤਾਰੀ ਪਿੱਛੋਂ ਬਹੁਤ ਸਾਰੇ ਸਿਆਸਤਦਾਨਾਂ ਨੇ ਡੇਰਾ ਪ੍ਰੇਮੀਆਂ ਤੋਂ ਦੂਰੀ ਬਣਾ ਲਈ ਸੀ। ਇਸ ਦੇ ਬਾਅਦ ਪੰਜਾਬ ਦੇ ਸਿਆਸਤ ਵਿੱਚ ਖੂੰਜੇ ਲੱਗੇ ਹੋਏ ਡੇਰਾ ਪ੍ਰੇਮੀਆਂ ਨੇ ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਵੱਡੇ ਇਕੱਠ ਕਰ ਕੇ ਫਿਰ ਤੋਂ ਸਰਗਰਮੀਆਂ ਸ਼ੁਰੂ ਕਰ ਕੇ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਦੀ ਨੀਂਦ ਉਡਾਈ ਪਈ ਹੈ।
ਕੱਲ੍ਹ ਏਸੇ ਸੰਬੰਧ ਵਿੱਚ ਇਸ ਡੇਰੇ ਨਾਲ ਸੰਬੰਧਤ ਵੱਖ-ਵੱਖ ਸਮਿਤੀਆਂ, ਡੇਰੇ ਨਾਲ ਸੰਬੰਧਤ ਜ਼ਿੰਮੇਵਾਰ ਨੁਮਾਇੰਦਿਆਂ ਅਤੇ ਡੇਰੇ ਦੇ ਰਾਜਨੀਤਕ ਵਿੰਗ ਦੇ ਮੈਂਬਰਾਂ ਦੀ ਮੀਟਿੰਗ ਪਿੱਛੋਂ ਪ੍ਰਬੰਧਕਾਂ ਨੇ ਸਾਰੇ ਡੇਰਾ ਪ੍ਰੇਮੀਆਂ ਨੂੰ ਇਕੱਠੇ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਡੇਰਾ ਪ੍ਰੇਮੀਆਂ ਨੇ ਸਾਰੇ ਫੈਸਲੇ ਮਿਲ ਕੇ ਲਏ ਹਨ ਅਤੇ ਅੱਗੇ ਵੀ ਉਨ੍ਹਾਂ ਦੀ ਸੰਗਤ ਇਕੱਠੀ ਰਹੇਗੀ। ਇਸ ਦੇ ਹੁੰਗਾਰੇ ਵਜੋਂ ਡੇਰਾ ਪ੍ਰੇਮੀਆਂ ਨੇ ਹੱਥ ਖੜ੍ਹੇ ਕਰ ਕੇ ਇਸ ਫੈਸਲੇ ਨਾਲ ਇਕਜੁੱਟਤਾ ਪ੍ਰਗਟ ਕੀਤੀ। ਇਸ ਮੌਕੇ ਡੇਰਾ ਪ੍ਰਬੰਧਕਾਂ ਨੇ ਪੁਲਸ ਉੱਤੇ ਡੇਰਾ ਪ੍ਰੇਮੀਆਂ ਨੂੰ ਫੋਨ ਕਰ ਕੇ ਰੋਕਣ ਦੇ ਯਤਨ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਵੱਡੇ ਪੱਧਰ 'ਤੇ ਅੜਿੱਕਿਆਂ ਦੇ ਬਾਵਜੂਦ 50 ਹਜ਼ਾਰ ਪ੍ਰੇਮੀਆਂ ਨੇ ਇਕੱਠੇ ਹੋ ਕੇ ਸਾਂਝੀ ਰਾਏ ਦੇ ਨਾਲ ਮੂੰਹ-ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਮਿਲ ਕੇ ਕੋਈ ਫੈਸਲਾ ਲਿਆ ਜਾਵੇਗਾ।
ਸਥਾਨਕ ਮਲੋਟ-ਬਠਿੰਡਾ ਰੋਡ 'ਤੇ ਨਾਮ ਚਰਚਾ ਘਰ ਵਿੱਚ ਹੋਈ ਜ਼ਿਲ੍ਹਾ ਪੱਧਰੀ ਨਾਮ ਚਰਚਾ ਵਿੱਚ ਵੱਡਾ ਇਕੱਠ ਹੋਣ ਪਿੱਛੋਂ ਏਕੇ ਦਾ ਪ੍ਰਗਟਾਵਾ ਕਰਨ ਦੇ ਨਾਲ ਰਾਜਨੀਤਕ ਪਾਰਟੀਆਂ ਲਈ ਕਈ ਤਰ੍ਹਾਂ ਦੇ ਸੰਦੇਸ਼ ਵੀ ਦਿੱਤੇ ਗਏ। ਡੇਰਾ ਸਿਰਸਾ ਦੇ ਇਸ ਇਕੱਠ ਵਿੱਚ ਕਾਂਗਰਸ ਸਮੇਤ ਕਈ ਪਾਰਟੀਆਂ ਦੇ ਆਗੂ ਵੀ ਸ਼ਾਮਲ ਹੋਏ। ਓਥੇ ਬੁਲਾਰਿਆਂ ਨੇ ਵਾਰ-ਵਾਰ ਪ੍ਰੇਮੀਆਂ ਨੂੰ ਡੇਰੇ ਦੀਆਂ ਫੈਕਟਰੀਆਂ ਦੀਆਂ ਬਣੀਆਂ ਚੀਜ਼ਾਂ ਵਰਤਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਿਰਸਾ ਤੋਂ ਲੋਕ ਸਭਾ ਲਈ ਕਾਂਗਰਸੀ ਉਮੀਦਵਾਰ ਅਸ਼ੋਕ ਤੰਵਰ ਦੀ ਪਤਨੀ ਅਵਿੰਤਕਾ ਤੰਵਰ ਵੀ ਪਹੁੰਚੀ ਦੱਸੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ