Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਨਜਰਰੀਆ

ਸੁਪਰੀਮ ਕੋਰਟ ਦੀ ਝਿੜਕ ਉੱਤੇ ਜਾਗਿਆ ਚੋਣ ਕਮਿਸ਼ਨ

April 23, 2019 08:53 AM

-ਵਿਪਿਨ ਪੱਬੀ
ਮੈਂ ਪਿਛਲੇ ਚਾਲੀ ਸਾਲਾਂ ਤੋਂ ਚੋਣਾਂ ਨੂੰ ਨੇੜਿਓਂ ਦੇਖਿਆ ਤੇ ਕਵਰ ਕੀਤਾ ਹੈ, ਇਸ ਲਈ ਮੈਂ ਇਹ ਯਕੀਨੀ ਤੌਰ 'ਤੇ ਕਹਿ ਸਕਦਾ ਹਾਂ ਕਿ ਮੌਜੂਦਾ ਲੋਕ ਸਭਾ ਚੋਣਾਂ ਸਭ ਤੋਂ ਵੱਧ ਕੁੜੱਤਣ ਭਰੀਆਂ ਸਿੱਧ ਹੋ ਰਹੀਆਂ ਹਨ ਤੇ ਇਨ੍ਹਾਂ ਨਾਲ ਚੋਣ ਚਰਚਾ ਦਾ ਮਿਆਰ ਬਹੁਤ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ।
ਪਿਛਲੀਆਂ ਚੋਣਾਂ 'ਚ ਵੀ ਕਈ ਗਲਤ ਕੰਮ ਹੁੰਦੇ ਰਹੇ ਹਨ ਤੇ ਉਨ੍ਹਾਂ ਨਾਲ ਕਾਨੂੰਨ ਅਧੀਨ ਸਖਤੀ ਨਾਲ ਨਜਿੱਠਿਆ ਗਿਆ ਸੀ, ਪਰ ਇਸ ਵਾਰ ਸਿਆਸੀ ਪਾਰਟੀਆਂ 'ਚ ਦੁਰਭਾਵਨਾ ਫੈਲੀ ਹੋਈ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਡੇ ਨੇਤਾ ਅਜਿਹੇ ਟ੍ਰੈਂਡ ਨੂੰ ਹੱਲਾਸ਼ੇਰੀ ਦੇ ਰਹੇ ਹਨ ਤੇ ਦੂਜਿਆਂ ਨੂੰ ਸਭ ਹੱਦਾਂ ਟੱਪਣ ਲਈ ਉਤਸ਼ਾਹਤ ਕਰ ਰਹੇ ਹਨ।
ਸਾਲ 2014 ਦੀਆਂ ਲੋਕ ਸਭਾ ਚੋਣਾਂ ਭਾਜਪਾ ਨੇ ਪੂਰੀ ਤਾਕਤ ਅਤੇ ਹਮਲਾਵਰੀ ਨਾਲ ਲੜੀਆਂ ਸਨ, ਪਰ ਉਸ ਦੌਰਾਨ ਵੀ ਹੋਛੀ ਸ਼ਬਦਾਵਲੀ ਦੀ ਏਨੀ ਵਰਤੋਂ ਕੀਤੀ ਗਈ ਸੀ। ਇਹ ਸ਼ਾਇਦ ਇਸ ਲਈ ਹੋਇਆ ਕਿ ਉਦੋਂ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣਨੀ ਸਪੱਸ਼ਟ ਨਜ਼ਰ ਆ ਰਹੀ ਸੀ ਤੇ ਬਾਕੀ ਪਾਰਟੀਆਂ ਨੇ ਵੀ ਮੋਦੀ ਲਹਿਰ ਅੱਗੇ ਗੋਡੇ ਟੇਕ ਦਿੱਤੇ ਸਨ। ਇਸ ਵਾਰ ਕੋਈ ਲਹਿਰ ਨਾ ਹੋਣ ਤੇ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਦੀ ਸੰਭਾਵਨਾ ਘੱਟ ਹੋਣ ਕਰ ਕੇ ਹਰ ਪਾਰਟੀ ਅਤੇ ਉਮੀਦਵਾਰਾਂ ਦੇ ਮਨ ਵਿੱਚ ਚਿੰਤਾ ਹੈ, ਪਰ ਇਸ ਪ੍ਰਕਿਰਿਆ ਵਿੱਚ ਚੋਣ ਚਰਚਾ ਦਾ ਮਿਆਰ ਹੇਠਾਂ ਆ ਗਿਆ ਹੈ। ਇਸ ਵਾਰ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਜਿਸ ਤਰ੍ਹਾਂ ਦੀ ਭੱਦੀ ਅਤੇ ਕਠੋਰ ਭਾਸ਼ਾ ਵਰਤੀ ਜਾ ਰਹੀ ਹੈ, ਇਹ ਸ਼ਾਇਦ ਪਹਿਲਾਂ ਕਦੇ ਨਹੀਂ ਸੀ ਵਰਤੀ ਗਈ। ਅਜਿਹੇ ਨਫਰਤ ਭਰੇ ਪ੍ਰਚਾਰ ਦੇ ਬੀਜ ਸ਼ਾਇਦ ਸੋਸ਼ਲ ਮੀਡੀਆ ਅਤੇ ਆਮ ਚਰਚਾ ਵਿੱਚ ‘ਪੱਪੂ’ ਅਤੇ ‘ਫੈਂਕੂ’ ਵਰਗੇ ਸ਼ਬਦਾਂ ਦੀ ਵਰਤੋਂ ਨਾਲ ਬੀਜੇ ਗਏ। ਜਿਵੇਂ ਜਿਵੇਂ ਚੋਣਾਂ ਅੱਗੇ ਵਧ ਰਹੀਆਂ ਹਨ, ਚੋਣ ਪ੍ਰਚਾਰ ਵਿੱਚ ਭੱਦੀ ਭਾਸ਼ਾ ਦੀ ਵਰਤੋਂ ਵਿੱਚ ਤੇਜ਼ੀ ਆ ਰਹੀ ਹੈ। ਸਭ ਤੋਂ ਮੰਦਭਾਗੀ ਗੱਲ ਇਹ ਹੈ ਕਿ ਕਈ ਕੇਸਾਂ ਵਿੱਚ ਸਾਰੀਆਂ ਤਾਕਤਾਂ ਹੋਣ ਦੇ ਬਾਵਜੂਦ ਚੋਣ ਕਮਿਸ਼ਨ ਖਾਮੋਸ਼ ਦਰਸ਼ਕ ਬਣਿਆ ਰਿਹਾ। ਉਸ ਨੇ ਨੇਤਾਵਾਂ ਦੀ ਖਿਚਾਈ ਕਰਨ ਜਾਂ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਲਈ ਯਤਨ ਨਹੀਂ ਕੀਤੇ।
ਜਦੋਂ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੀ ਖਿਚਾਈ ਕੀਤੀ ਤੇ ਇਹ ਸੰਕੇਤ ਦਿੱਤੇ ਕਿ ਉਹ ਮੁੱਖ ਚੋਣ ਕਮਿਸ਼ਨਰ ਨੂੰ ਅਦਾਲਤ 'ਚ ਸੱਦ ਸਕਦੀ ਹੈ ਤਾਂ ਚੋਣ ਕਮਿਸ਼ਨ ਅਚਾਨਕ ਨੀਂਦ ਤੋਂ ਜਾਗਿਆ ਤੇ ਇਸ ਨੇ ਨੇਤਾਵਾਂ 'ਤੇ ਆਪਣਾ ਚਾਬੁਕ ਚਲਾਇਆ। ਇਹ ਨੇਤਾ ਹਨ ਯੂ ਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਸਮਾਜਵਾਦੀ ਆਗੂ ਆਜ਼ਮ ਖਾਨ, ਬਸਪਾ ਦੀ ਆਗੂ ਮਾਇਆਵਤੀ ਤੇ ਕੇਂਦਰੀ ਮੰਤਰੀ ਮੇਨਕਾ ਗਾਂਧੀ, ਜੋ ਫਿਰਕੂ ਟਿੱਪਣੀਆਂ ਕਰ ਰਹੇ ਸਨ ਤੇ ਵੋਟਰਾਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਉਕਸਾ ਰਹੇ ਸਨ। ਇਨ੍ਹਾਂ ਨੇਤਾਵਾਂ ਦੀਆਂ ਟਿੱਪਣੀਆਂ ਲਈ ਕੁਝ ਮਿਆਦ ਵਾਸਤੇ ਉਨ੍ਹਾਂ ਦੇ ਪ੍ਰਚਾਰ ਕਰਨ 'ਤੇ ਰੋਕ ਲਾ ਦਿੱਤੀ ਗਈ। ਇਨ੍ਹਾਂ ਨੇਤਾਵਾਂ ਦੀ ਦੇਖਾ-ਦੇਖੀ ਛੋਟੇ ਪੱਧਰ ਦੇ ਨੇਤਾ ਵੀ ਭੱਦੀ ਭਾਸ਼ਾ ਦੀ ਵਰਤੋਂ ਕਰਦੇ ਹਨ। ਇਸ ਦੀ ਇੱਕ ਦੁਖੀ ਕਰਨ ਵਾਲੀ ਮਿਸਾਲ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੀ, ਜਿੱਥੇ ਭਾਜਪਾ ਦੇ ਸੂਬਾ ਪ੍ਰਧਾਨ ਸੱਤਪਾਲ ਸੱਤੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਖੁੱਲ੍ਹੇ ਤੌਰ 'ਤੇ ਭੱਦੀ ਭਾਸ਼ਾ ਦੀ ਵਰਤੋਂ ਕੀਤੀ। ਇਸ ਪਾਰਟੀ ਦੀ ਕੇਰਲ ਇਕਾਈ ਦੇ ਪ੍ਰਧਾਨ ਸ੍ਰੀਧਰਨ ਪਿੱਲਈ ਨੇ ਵੀ ਫਿਰਕੂ ਟਿੱਪਣੀ ਕੀਤੀ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੂੰ ਇਸ ਸਥਿਤੀ ਅਤੇ ਇੱਕ-ਦੂਜੇ ਵਿਰੁੱਧ ਨਫਰਤ ਭਰਿਆ ਪ੍ਰਚਾਰ ਸ਼ੁਰੂ ਕਰਨ ਉਤੇ ਆਪਣੇ ਨੇਤਾਵਾਂ 'ਤੇ ਸ਼ਿਕੰਜਾ ਨਾ ਕੱਸਣ ਲਈ ਜ਼ਿੰਮੇਵਾਰੀ ਲੈਣੀ ਪਵੇਗੀ। ਮੋਦੀ ਵੱਲੋਂ ਵਾਰ-ਵਾਰ ਰਾਹੁਲ ਗਾਂਧੀ ਨੂੰ ‘ਇਮ-ਮੈਚਿਉਰ’ ਕਹਿਣਾ ਠੀਕ ਨਹੀਂ ਸੀ ਤੇ ਰਾਹੁਲ ਵੀ ਵਾਰ-ਵਾਰ ‘ਚੌਕੀਦਾਰ ਚੋਰ ਹੈ’ ਨਾਅਰੇ ਦੀ ਵਰਤੋਂ ਕਰਦੇ ਰਹੇ, ਜਿਸ ਨੇ ਭਾਜਪਾ ਨੇਤਾਵਾਂ ਨੂੰ ਭੜਕਾ ਦਿੱਤਾ। ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਰਾਫੇਲ ਡੀਲ ਬਾਰੇ ਅਦਾਲਤ ਦੀ ਜੱਜਮੈਂਟ ਦਾ ਗਲਤ ਹਵਾਲਾ ਦੇਣ ਤੇ ਇੱਕ ਟਿੱਪਣੀ ਲਈ ਅਦਾਲਤ ਦਾ ਹਵਾਲਾ ਦੇਣ 'ਤੇ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ ਜਵਾਬ ਵੀ ਤਲਬ ਕੀਤਾ ਹੈ, ਪਰ ਰਾਹੁਲ ਗਾਂਧੀ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ 'ਤੇ ਨਿੱਜੀ ਹਮਲਿਆਂ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਫੌਜ ਨੂੰ ਵੀ ਸਿਆਸਤ ਵਿੱਚ ਘੜੀਸਿਆ ਹੈ। ਪਹਿਲਾਂ ਉਨ੍ਹਾਂ ਨੇ ਕਾਂਗਰਸ ਦੀ ਦੇਸ਼ਭਗਤੀ 'ਤੇ ਸਵਾਲ ਉਠਾਏ ਅਤੇ ਫਿਰ ਪਹਿਲੀ ਵਾਰ ਵੋਟ ਦੇਣ ਜਾ ਰਹੇ ਵੋਟਰਾਂ ਨੂੰ ਆਪਣੀ ਵੋਟ ਬਾਲਾਕੋਟ ਤੇ ਇਸ ਤੋਂ ਪਹਿਲਾਂ ਹੋਈ ਸਰਜੀਕਲ ਸਟਰਾਈਕ ਨੂੰ ਸਮਰਪਿਤ ਕਰਨ ਦਾ ਸੱਦਾ ਦਿੱਤਾ। ਬੀਤੇ ਦਿਨੀਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਖੁਦਕੁਸ਼ੀਆਂ ਵਾਂਗ ਜਵਾਨਾਂ ਦੀ ਕੁਰਬਾਨੀ ਵੀ ਚੋਣ ਮੁੱਦਾ ਬਣ ਸਕਦੀ ਹੈ।
ਚੋਣ ਕਮਿਸ਼ਨ ਇਨ੍ਹਾਂ ਟਿੱਪਣੀਆਂ ਉੱਤੇ ਚੁੱਪ ਸੀ ਤੇ ਇੱਕ ਦਿਨ ਯੋਗੀ ਆਦਿੱਤਿਆਨਾਥ ਨੇ ਭਾਰਤੀ ਫੌਜ ਨੂੰ ‘ਮੋਦੀ ਕੀ ਸੈਨਾ’ ਕਹਿ ਦਿੱਤਾ। ਚੋਣ ਕਮਿਸ਼ਨ ਨੂੰ ਪਹਿਲਾਂ ਹੀ ਬੜਬੋਲੇ ਨੇਤਾਵਾਂ 'ਤੇ ਸ਼ਿਕੰਜਾ ਕੱਸਣਾ ਚਾਹੀਦਾ ਅਤੇ ਇਸ ਦੇ ਲਈ ਸੁਪਰੀਮ ਕੋਰਟ ਦੀ ਝਿੜਕ ਦੀ ਉਡੀਕ ਨਹੀਂ ਕਰਨੀ ਚਾਹੀਦੀ ਸੀ। ਅੱਜ ਦੇ ਸਮੇਂ 'ਚ ਦੇਸ਼ ਸਾਬਕਾ ਮੁੱਖ ਚੋਣ ਕਮਿਸ਼ਨਰ ਟੀ ਐਨ ਸ਼ੇਸ਼ਨ ਨੂੰ ਯਾਦ ਕਰ ਰਿਹਾ ਹੈ, ਜਿਨ੍ਹਾਂ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਦੇ ਨੇਤਾਵਾਂ ਉਤੇ ਸਖਤੀ ਕਰ ਕੇ ਉਨ੍ਹਾਂ 'ਚ ਡਰ ਪੈਦਾ ਕਰ ਦਿੱਤਾ ਸੀ। ਚੋਣ ਕਮਿਸ਼ਨ ਨੂੰ ਸ਼ੇਸ਼ਨ ਵੱਲੋਂ ਸਥਾਪਿਤ ਕੀਤੇ ਆਦਰਸ਼ਾਂ 'ਤੇ ਚੱਲਣਾ ਚਾਹੀਦਾ ਹੈ।

 

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਨਾਮਵਰ ਖਿਡਾਰੀ ਤੋਂ ਸਫ਼ਲ ਕੋਚ ਬਣਨ ਤੱਕ ਦਾ ਸਫ਼ਰ : ਜਸਬੀਰ ਭਾਰਟਾ ਆਮ ਲੋਕਾਂ ਦੀ ‘ਆਮਦਨ’ ਜੋੜ ਕੇ ਦੱਸੀ ਜਾਂਦੀ ਭਾਰਤ ਦੀ ‘ਔਸਤ’ ਦੇ ਅੰਕੜੇ ਮੂਰਖ ਬਣਾਉਂਦੇ ਹਨ ਲੋਕਾਂ ਨੂੰ ਵਿਸ਼ਵ ਦੇ ਮਹਾਨ ਖਿਡਾਰੀ: ‘ਭਾਗ ਮਿਲਖਾ ਭਾਗ’ ਵਿਚਲਾ ਅਸਲੀ ਮਿਲਖਾ ਸਿੰਘ ਚੋਣ-ਜੰਗ ਨੂੰ ਜਦੋਂ ਜੰਗ ਮੰਨ ਲਉ ਤਾਂ ਅਸੂਲ-ਨਿਯਮ ਬਾਰੇ ਸੋਚਣ ਦੀ ਲੋੜ ਨਹੀਂ ਰਹਿੰਦੀ ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਖੋਖਲੀਆਂ ਕਰ ਦੇਵੇਗਾ ਰਾਜਨੀਤੀ ਨਾਲ ਜੱਜਾਂ ਦਾ ਏਦਾਂ ਦਾ ਮੋਹ ‘ਇੱਕ ਟਕੇ ਦਾ ਕਰਜ਼ਾ’ ਮੋੜਦਾ ਤੁਰ ਗਿਆ ਪੰਜਾਬੀਅਤ ਦਾ ਇੱਕ ਹੋਰ ਸੇਵਾਦਾਰ ਭਵਿੱਖ ਦੇ ਭਾਰਤ ਲਈ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਕਿਸੇ ਅੰਤਮ ਫੈਸਲੇ ਦੀ ਘੜੀ ਤਾਂ ਨਹੀਂ! ਮਨਾਈ ਜਾਉ ਭਾਰਤ ਦਾ ਗਣਤੰਤਰਦਿਵਸ, ਗਣਤੰਤਰੀ ਸੋਚ ਤੋਂ ਬਿਨਾਂ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤਾਂ ਹੋਈ, ਦੇਸ਼ ਵਿੱਚ ਰਾਮ-ਰਾਜ ਵਾਲੇ ਵਾਅਦੇ ਦਾ ਕੀ ਬਣਿਆ! ‘ਖੇਤਾਂ ਦੇ ਪੁੱਤਾਂ’ ਦੇ ਇਤਿਹਾਸਕ ਅੰਦੋਲਨ ਦੀ ਗੱਲ ਕਰਦੀ ਏ, ਸੁਰਿੰਦਰ ਧੰਜਲ ਦੀ ਇਹ ਕਿਤਾਬ ‘ਦੀਵੇ ਜਗਦੇ ਰਹਿਣਗੇ’