Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਟੋਰਾਂਟੋ/ਜੀਟੀਏ

ਅਲਬਰਟਾ ਦੀਆਂ ਚੋਣਾਂ ਵਾਲੇ ਦਿਨ ਹੀ ਹੋ ਗਿਆ ਸੀ ਟਰੂਡੋ ਦੇ “ਗ੍ਰੈਂਡ ਬਾਰਗੇਨ” ਦਾ ਅੰਤ : ਕੇਨੀ

April 23, 2019 09:13 AM

ਓਟਵਾ, 22 ਅਪਰੈਲ (ਪੋਸਟ ਬਿਊਰੋ) : ਜਲਦ ਹੀ ਅਲਬਰਟਾ ਦੇ ਪ੍ਰੀਮੀਅਰ ਬਣਨ ਜਾ ਰਹੇ ਜੇਸਨ ਕੇਨੀ ਦਾ ਕਹਿਣਾ ਹੈ ਕਿ ਵਾਤਾਵਰਣ ਦਾ ਫਿਕਰ ਕਰਨ ਵਾਲਿਆਂ ਦੀ ਮਨਜ਼ੂਰੀ ਲੈ ਕੇ ਸਰੋਤਾਂ ਦਾ ਵਿਕਾਸ ਕਰਨ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਤਥਾ ਕਥਿਤ “ਗ੍ਰੈਂਡ ਬਾਰਗੇਨ” ਦਾ ਅੰਤ ਅਲਬਰਟਾ ਦੀਆਂ ਚੋਣਾਂ ਵਾਲੇ ਦਿਨ ਹੀ ਹੋ ਗਿਆ ਸੀ।
ਇੱਕ ਇੰਟਰਵਿਊ ਵਿੱਚ ਯੂਨਾਈਟਿਡ ਕੰਜ਼ਰਵੇਟਿਵ ਆਗੂ ਨੇ ਆਖਿਆ ਕਿ ਨੌਟਲੇ ਸਰਕਾਰ ਨਾਲ ਚੱਲ ਰਹੀ ਪ੍ਰਧਾਨ ਮੰਤਰੀ ਦੀ ਇਹ ਗੱਲਬਾਤ ਚੋਣਾਂ ਵਾਲੇ ਦਿਨ ਹੀ ਮੁੱਕ ਗਈ ਸੀ। ਉਨ੍ਹਾਂ ਅੱਗੇ ਆਖਿਆ ਕਿ ਸਾਡੇ ਪਰੀਪੇਖ ਤੋਂ ਅਤੇ ਅਲਬਰਟਾ ਦੇ ਬਹੁਗਿਣਤੀ ਵੋਟਰਾਂ ਦੇ ਨਜ਼ਰੀਏ ਤੋਂ ਇਸ ਨੂੰ ਮੁਕੰਮਲ ਅਸਫਲਤਾ ਹੀ ਮੰਨਿਆ ਜਾਣਾ ਚਾਹੀਦਾ ਹੈ। ਕੇਨੀ ਨੇ ਆਖਿਆ ਕਿ ਸੋਸ਼ਲ ਲਾਇਸੰਸ ਹਾਸਲ ਕਰਨ ਦੀ ਫੈਡਰਲ ਲਿਬਰਲਾਂ ਦੀ ਕੋਸਿ਼ਸ਼ ਹੋਰ ਕੁੱਝ ਨਹੀਂ ਸਗੋਂ ਦਿਖਾਵਾ ਹੀ ਸੀ।
ਟਰੂਡੋ ਇਹ ਤਹੱਈਆ ਲੈ ਕੇ ਸੱਤਾ ਵਿੱਚ ਆਏ ਸਨ ਕਿ ਉਹ ਕੈਨੇਡਾ ਦੇ ਤੇਲ ਤੇ ਗੈਸ ਸਰੋਤਾਂ ਨੂੰ ਹੋਰਨਾਂ ਮੰਡੀਆਂ ਵਿੱਚ ਪਹੁੰਚਾਉਣਗੇ ਜਦਕਿ ਕੌਮੀ ਕਲਾਈਮੇਟ ਚੇਂਜ ਪਲੈਨ ਗੈਸਾਂ ਦੇ ਰਿਸਾਅ ਨੂੰ ਘਟਾਉਣ ਲਈ ਲਾਗੂ ਕੀਤਾ ਜਾਵੇਗਾ। ਪਰ ਅਜਿਹਾ ਕੁੱਝ ਵੀ ਨਹੀਂ ਹੋਇਆ ਤੇ ਲਿਬਰਲਾਂ ਦਾ ਮੰਨਣਾ ਹੈ ਕਿ ਅਜਿਹਾ ਕਰਕੇ ਉਹ ਵੱਡੇ ਊਰਜਾ ਸਬੰਧੀ ਪ੍ਰੋਜੈਕਟਾਂ ਲਈ ਵਧੇਰੇ ਸਮਰਥਨ ਹਾਸਲ ਕਰ ਸਕਣਗੇ। ਕੇਨੀ ਨੇ ਅੱਗੇ ਆਖਿਆ ਕਿ ਅਲਬਰਟਾ ਵਿੱਚ ਇਸ ਦੀ ਜ਼ਾਹਰਾ ਯੋਜਨਾ ਵੇਖਣ ਨੂੰ ਮਿਲੀ। ਉੱਥੋਂ ਦੇ ਲੋਕਾਂ ਨੂੰ ਲੱਗ ਰਿਹਾ ਹੈ ਕਿ ਫੈਡਰਲ ਸਰਕਾਰ ਨੇ ਟਰਾਂਸ ਮਾਊਨਟੇਨ ਪਾਈਪਲਾਈਨ ਨੂੰ ਮਨਜ਼ੂਰੀ ਦਿਵਾਉਣ ਬਦਲੇ ਕਾਰਬਨ ਟੈਕਸ ਦਾ ਤੋਹਫਾ ਦਿੱਤਾ ਹੈ। ਪਰ ਕੇਨੀ ਨੇ ਆਖਿਆ ਕਿ ਇਹ ਯੋਜਨਾ ਅਸਫਲ ਹੋ ਗਈ।
ਉਨ੍ਹਾਂ ਆਖਿਆ ਕਿ ਅਸੀਂ ਤਾਂ ਇੱਕ ਵੀ ਐਨਵਾਇਰਮੈਂਟਲ ਗਰੁੱਪ, ਪ੍ਰੋਵਿੰਸ਼ੀਅਲ, ਮਿਉਂਸਪਲ ਗਵਰਮੈਂਟ, ਫਰਸਟ ਨੇਸ਼ਨ ਨੂੰ ਪਾਈਪਲਾਈਨਜ਼ ਵਾਸਤੇ ਨਾਂਹ ਤੋਂ ਹਾਂ ਕਹਿੰਦਿਆਂ ਨਹੀਂ ਵੇਖਿਆ। ਇਸ ਤੋਂ ਉਲਟ ਸਗੋਂ ਹੀ ਸਰੋਤਾਂ ਦੇ ਵਿਕਾਸ ਤੇ ਪਾਈਪਲਾਈਨਜ਼ ਦਾ ਵਿਰੋਧ ਹੋਰ ਜਿ਼ਆਦਾ ਵੱਧ ਗਿਆ ਹੈ। ਚੋਣਾਂ ਜਿੱਤਣ ਤੋਂ ਬਾਅਦ ਆਪਣੀ ਪਹਿਲੀ ਇੰਟਰਵਿਊ ਵਿੱਚ ਕੇਨੀ ਨੇ ਕਾਰੋਬਾਰ ਲਈ ਅਲਬਰਟਾ ਦੇ ਦਰਵਾਜ਼ੇ ਖੁੱਲ੍ਹੇ ਹੋਣ ਤੇ ਅਲਬਰਟਾ ਵਾਸੀਆਂ ਲਈ ਸਹੀ ਡੀਲ ਲਿਆਉਣ ਦੇ ਆਪਣੇ ਇਰਾਦੇ ਬਾਰੇ ਜਾਣਕਾਰੀ ਦਿੱਤੀ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ