Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਨਵਜੋਤ ਸਿੱਧੂ ਨੂੰ ਵੀ ਚੋਣ ਕਮਿਸ਼ਨ ਦੀ ਮਾਰ ਪਈ, 72 ਘੰਟੇ ਚੋਣ ਪ੍ਰਚਾਰ ਦੀ ਰੋਕ ਲੱਗੀ

April 23, 2019 09:24 AM

* ਭਾਜਪਾ ਬੀਬੀ ਨੇ ਰਾਹੁਲ ਦੇ ਗਲ਼ ਬੰਬ ਬੰਨ੍ਹਣ ਦੀ ਗੱਲ ਕਹਿ ਦਿੱਤੀ

ਨਵੀਂ ਦਿੱਲੀ, 22 ਅਪਰੈਲ, (ਪੋਸਟ ਬਿਊਰੋ)- ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂਖਿਲਾਫਵੀ ਚੋਣ ਕਮਿਸ਼ਨ ਨੇ ਅਗਲੇ 72 ਘੰਟਿਆਂ ਲਈ ਚੋਣ ਪ੍ਰਚਾਰ ਕਰਨ ਦੀ ਰੋਕ ਲਾ ਦਿੱਤੀ ਹੈ। ਇਹ ਰੋਕ ਮੰਗਲਵਾਰ ਸਵੇਰ ਤੋਂਸ਼ੁਰੂ ਹੋ ਕੇ ਸ਼ੁੱਕਰਵਾਰ ਸਵੇਰ ਤੱਕ ਜਾਰੀ ਰਹੇਗੀ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨਾ ਕੋਈ ਪਬਲਿਕ ਜਲਸਾ ਅਤੇਨਾ ਪ੍ਰੈਸ ਕਾਨਫਰੰਸ ਕਰਨਗੇ ਅਤੇ ਨਾ ਮੀਡੀਆ ਨੂੰ ਕੋਈ ਇੰਟਰਵਿਊ ਹੀ ਦੇ ਸਕਣਗੇ।
ਵਰਨਣ ਯੋਗ ਹੈ ਕਿਚੋਣ ਕਮਿਸ਼ਨ ਨੇ ਬਿਹਾਰ ਵਿਚ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਇੱਕ ਵਿਵਾਦਤ ਬਿਆਨ ਨੂੰ ਗੰਭੀਰਤਾ ਲੈਂਦੇ ਹੋਏ ਉਨ੍ਹਾਂ ਦੇ ਭਾਸ਼ਣ ਦੀ ਸੀਡੀ ਮੰਗਵਾਈ ਸੀ। ਨਵਜੋਤ ਸਿੰਘ ਸਿੱਧੂ ਨੇ ਬਿਹਾਰ ਦੇ ਕਟਿਹਾਰ ਜ਼ਿਲੇ ਵਿਚ ਰੈਲੀ ਨੂੰ ਸੰਬੋਧਤ ਕਰਦੇ ਹੋਏ ਕਿਹਾ ਸੀ ਕਿ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਾਉਣਾ ਹੈ ਤਾਂ ਸਾਰੇ ਮੁਸਲਿਮ ਵੋਟਰਾਂ ਨੂੰ ਇਕੱਠੇ ਹੋ ਕੇ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਵਿਵਾਦ ਪੈਦਾ ਹੋ ਗਿਆ ਸੀ ਅਤੇ ਭਾਜਪਾ ਵੱਲੋਂ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਾਂਗਰਸ ਉੱਤੇ ਹਮਲਾ ਬੋਲਦੇ ਹੋਏ ਕਿਹਾ ਸੀ ਕਿ ਲੋਕਾਂ ਵਿੱਚ ਵੰਡੀਆਂ ਪਾਉਣ ਦੀ ਰਾਜਨੀਤੀ ਕਾਂਗਰਸ ਦੇ ਡੀ ਐੱਨ ਏ ਵਿਚ ਹੈ, ਸਿੱਧੂ ਨੇ ਕੋਈ ਨਵੀਂ ਪ੍ਰੰਪਰਾ ਨਹੀਂ ਪਾਈ।ਇਸ ਤੋਂ ਬਾਅਦ ਭਾਜਪਾ ਨੇ ਨਵਜੋਤ ਸਿੰਘ ਸਿੱਧੂ ਦੀ ਬਾਕਾਇਦਾ ਸਿ਼ਕਾਇਤ ਵੀ ਕੀਤੀ ਸੀ।
ਦੂਸਰੇ ਪਾਸੇ ਭਾਜਪਾ ਆਗੂਆਂ ਵੱਲੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਉੱਤੇ ਜ਼ੋਰਦਾਰ ਹਮਲਾ ਜਾਰੀ ਹੈ। ਸਰਜੀਕਲ ਸਟ੍ਰਾਈਕ ਦੇ ਮੁੱਦੇਬਾਰੇ ਵਿਰੋਧੀ ਵੱਲੋਂ ਸਵਾਲ ਚੁੱਕੇ ਜਾਣ ਕਾਰਨ ਮਹਾਰਾਸ਼ਟਰ ਸਰਕਾਰ ਦੀ ਮੰਤਰੀ ਅਤੇ ਭਾਜਪਾ ਆਗੂ ਪੰਕਜਾ ਮੁੰਡੇ ਨੇ ਅੱਜ ਫਿਰ ਰਾਹੁਲ ਗਾਂਧੀ ਬਾਰੇ ਵਿਵਾਦਤ ਬਿਆਨ ਦਿੱਤਾ ਹੈ। ਮਹਾਰਾਸ਼ਟਰ ਸਰਕਾਰ ਦੀ ਮੰਤਰੀ ਤੇ ਲੋਕ ਸਭਾ ਚੋਣ ਲਈ ਉਮੀਦਵਾਰ ਪੰਕਜਾ ਮੁੰਡੇ ਨੇ ਇੱਕ ਚੋਣ ਜਲਸੇ ਵਿੱਚ ਬੋਲਦੇ ਹੋਏ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਫੌਜੀਆਂ ਉੱਤੇਹੋਏ ਹਮਲੇ ਤੋਂ ਬਾਅਦ ਸਰਜੀਕਲ ਸਟ੍ਰਾਈਕ ਕੀਤਾ, ਪਰ ‘ਕੁਝ ਲੋਕਾਂ ਨੇ ਇਹ ਪੁੱਛ ਲਿਆ ਕਿ ਸਰਜੀਕਲ ਸਟ੍ਰਾਈਕ ਕੀ ਹੈ, ਇਸ ਦੇ ਸਬੂਤ ਦਿਓ। ਮੈਂ ਕਹਿੰਦੀ ਹਾਂ ਕਿ ਰਾਹੁਲ ਗਾਂਧੀ ਦੇ ਗਲ਼ ਨਾਲ ਬੰਬ ਬੰਨ੍ਹ ਦਿੰਦੇ ਅਤੇ ਉਨ੍ਹਾਂ ਨੂੰ ਉਥੇ ਭੇਜ ਦਿੰਦੇ ਤਾਂ ਵਿਰੋਧੀ ਧਿਰ ਨੂੰ ਸਬੂਤ ਮਿਲ ਜਾਂਦਾ।` ਉਨ੍ਹਾਂ ਕਿਹਾ ਕਿ 2016 ਵਿੱਚ ਉੜੀ ਵਿੱਚ ਫੌਜ ਦੇ ਕੈਂਪ ਉੱਤੇ ਅੱਤਵਾਦੀ ਹਮਲਾ ਹੋਇਆ ਤੇ ਫੌਜ ਦੇ 20 ਜਵਾਨ ਸ਼ਹੀਦ ਹੋਏ ਸਨ।ਪੰਕਜਾ ਨੇ ਕਿਹਾ ਕਿ ਇਸ ਹਮਲੇ ਤੋਂ ਬਾਅਦ ਅਸੀਂ ਸਤੰਬਰ 2016 ਵਿੱਚ ਪਾਕਿਸਤਾਨ ਉੱਤੇ ਸਰਜੀਕਲ ਸਟ੍ਰਾਈਕ ਕੀਤੀ ਸੀ। ਭਾਰਤੀ ਫੌਜ ਨੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ ਤੇ ਇਹ ਲੋਕ ਆਰਮੀ ਉੱਤੇ ਸ਼ੱਕ ਕਰਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼