Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਵਿੱਚ ਨਾਮਜ਼ਦਗੀਆਂ ਦੇ ਪਹਿਲੇ ਦਿਨ 9 ਜਣਿਆਂ ਦੇ ਕਾਗਜ਼ ਦਾਖ਼ਲ

April 23, 2019 09:28 AM

* ਕੈਪਟਨ ਅਤੇ ਕੇ ਪੀ ਦੋਵੇਂ ਚੌਧਰੀ ਸੰਤੋਖ ਦੇ ਕਾਗਜ਼ ਭਰਾਉਣ ਗਏ

ਚੰਡੀਗੜ੍ਹ, 22 ਅਪਰੈਲ, (ਪੋਸਟ ਬਿਊਰੋ)- ਇਸ ਵਾਰ ਦੀਆਂ ਪਾਰਲੀਮੈਂਟ ਚੋਣਾਂ ਲਈ ਅੱਜ ਪੰਜਾਬ ਵਿਚ ਨੋਟੀਫ਼ਿਕੇਸ਼ਨ ਜਾਰੀ ਹੋਣ ਦੇ ਨਾਲ ਕਾਗਜ਼ ਦਾਖਲ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਅੱਜ ਨਾਮਜ਼ਦਗੀਆਂ ਲਈ ਪਹਿਲੇ ਦਿਨ ਪੰਜਾਬ ਦੇ ਵੱਖ-ਵੱਖ ਹਲਕਿਆਂ ਲਈ ਨੌਂਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਦੇ ਦੱਸਣ ਮੁਤਾਬਕ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਲਈਬਾਦਲ ਸਿੰਘ ਆਜ਼ਾਦ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਤੋਂ ਇਲਾਵਾ ਆਨੰਦਪੁਰ ਸਾਹਿਬ ਲਈ ਸੀ ਪੀ ਆਈ (ਐੱਮ) ਦੇ ਰਘੁਨਾਥ ਸਿੰਘ, ਹਲਕਾ ਅੰਮ੍ਰਿਤਸਰ ਤੋਂ ਅਜਾਦ ਉਮੀਦਵਾਰ ਕਾਬਲ ਸਿੰਘ, ਹਲਕਾ ਲੁਧਿਆਣਾ ਤੋਂ ਆਜ਼ਾਦ ਉਮੀਦਵਾਰ ਜੈ ਪ੍ਰਕਾਸ਼ ਜੈਨ ਅਤੇ ਨੈਸ਼ਨਲ ਜਸਟਿਸ ਪਾਰਟੀ ਦੇ ਬਲਦੇਵ ਰਾਜ ਕਟਾਣਾ, ਬਠਿੰਡਾ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਸੇਵਕ ਸਿੰਘ, ਸੰਗਰੂਰ ਲਈ ਭਾਰਤੀਯ ਲੋਕ ਸੇਵਾ ਦਲ ਦੇ ਮਹਿੰਦਰ ਪਾਲ ਸਿੰਘ ਅਤੇ ਜਲੰਧਰ ਲਈ ਕਾਂਗਰਸ ਪਾਰਟੀਵੱਲੋਂ ਸੰਤੋਖ ਸਿੰਘ ਚੌਧਰੀ ਅਤੇ ਵਿਕਰਮਜੀਤ ਸਿੰਘ ਚੌਧਰੀ ਨੇ ਕਾਗਜ਼ ਦਾਖਲ ਕੀਤੇ ਹਨ।
ਜਲੰਧਰ ਵਿੱਚ ਖਾਸ ਗੱਲ ਇਹ ਸੀ ਕਿ ਚੌਧਰੀ ਸੰਤੋਖ ਸਿੰਘ ਦੇ ਕਾਗਜ਼ ਦਾਖਲ ਕਰਵਾਉਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਪਾਰਲੀਮੈਂਟ ਮੈਂਬਰ ਮਹਿੰਦਰ ਸਿੰਘ ਕੇ ਪੀ ਉਨ੍ਹਾਂ ਦੇ ਨਾਲ ਗਏ ਤੇ ਇਸ ਤਰ੍ਹਾਂ ਮਹਿੰਦਰ ਸਿੰਘ ਕੇ ਪੀ ਦੀ ਨਾਰਾਜ਼ਗੀ ਦਾ ਮਾਮਲਾ ਖਤਮ ਹੋ ਗਿਆ। ਵਰਨਣ ਯੋਗ ਹੈ ਕਿ ਮਹਿੰਦਰ ਸਿੰਘ ਕੇਪੀ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ ਤੇ ਕਈ ਦਿਨ ਦਿੱਲੀ ਵੀ ਰਹੇ ਸਨ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਪਾਰਟੀ ਨੇ ਉਨ੍ਹਾਂ ਦਾ ਸਿਆਸੀ ਕਤਲ ਕੀਤਾ ਹੈ। ਪਿਛਲੇ ਦਿਨੀਂ ਮਹਿੰਦਰ ਸਿੰਘ ਕੇ ਪੀ ਬਾਰੇ ਇਹ ਚਰਚਾ ਸੀ ਕਿ ਉਹ ਅਕਾਲੀ ਦਲ ਜਾਂ ਭਾਜਪਾ ਵਿਚ ਜਾ ਸਕਦੇ ਹਨ ਤੇ ਉਨ੍ਹਾਂ ਨੂੰ ਭਾਜਪਾ ਵੱਲੋਂ ਹੁਸ਼ਿਆਰਪੁਰ ਸੀਟ ਪੇਸ਼ ਕਰਨ ਦੀ ਵੀ ਚਰਚਾ ਚੱਲਦੀ ਰਹੀ ਸੀ। ਇਹ ਵੀ ਗੱਲ ਸੁਣੀ ਗਈ ਕਿ ਮਹਿੰਦਰ ਸਿੰਘ ਕੇ ਪੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ। ਅੱਜ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਓਦੋਂ ਰੋਕ ਲੱਗ ਗਈ, ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵੇਰੇ ਉਨ੍ਹਾਂ ਦੇ ਘਰ ਚਲੇ ਗਏ ਅਤੇ ਫਿਰ ਉਹ ਮੁੱਖ ਮੰਤਰੀ ਦੇ ਨਾਲ ਹੀ ਚੌਧਰੀ ਸੰਤੋਖ ਸਿੰਘ ਦੇ ਕਾਗਜ਼ ਦਾਖਲ ਕਰਾਉਣ ਚਲੇ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ