Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਟਰੰਪ ਦਾ ਭਾਰਤ ਨੂੰ ਝਟਕਾ: ਈਰਾਨ ਤੋਂ ਤੇਲ ਖਰੀਦ ਦੀ ਛੋਟ ਬੰਦ

April 23, 2019 09:31 AM

ਵਾਸ਼ਿੰਗਟਨ, 22 ਅਪਰੈਲ, (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਤੋਂ ਤੇਲ ਖਰੀਦਣ ਵਾਲੇ ਕਿਸੇ ਵੀ ਦੇਸ਼ ਨੂੰ ਪਾਬੰਦੀ ਵਿੱਚ ਛੋਟ ਨਾ ਦੇਣ ਦਾ ਫੈਸਲਾ ਕਰ ਲਿਆ ਹੈ ਅਤੇਸੋਮਵਾਰ ਇਸ ਵਿੱਚ ਭਾਰਤ ਨੂੰ ਵੀ ਸ਼ਾਮਲ ਕਰ ਦਿੱਤਾ ਗਿਆ ਹੈ। ਈਰਾਨ ਉੱਤੇ ਦਬਾਅ ਵਧਾਉਣ ਤੇ ਉਸ ਦੇ ਕਾਰੋਬਾਰੀ ਉਤਪਾਦ ਦੀ ਵਿਕਰੀਰੋਕਣਲਈ ਟਰੰਪ ਦੇ ਇਸ ਫੈਸਲੇ ਦਾ ਭਾਰਤ ਦੀਆਂ ਊਰਜਾ ਲੋੜਾਂ ਉੱਤੇਵੱਡਾ ਅਸਰ ਪੈ ਸਕਦਾ ਹੈ।
ਅੱਜ ਏਥੇ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਰਾ ਸੈਂਡ੍ਰਸ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਈ ਦੇ ਸ਼ੁਰੂ ਵਿੱਚ ਭਾਰਤ ਨੂੰ ਈਰਾਨ ਤੋਂ ਤੇਲ ਖਰੀਦਣ ਬਾਰੇ ਖਤਮ ਹੋ ਰਹੀ ਛੋਟ ਨਾਲ ਸਬੰਧਤ ‘ਸਿਗਨੀਫੀਕੈਂਟ ਰਿਡਕਸ਼ਨ ਐਕਸੈਂਪਸ਼ਨਸ` (ਐੱਸ ਆਰ ਈ) ਨੂੰ ਅੱਗੋਂ ਜਾਰੀ ਨਾ ਕਰਨ ਦਾ ਫੈਸਲਾ ਕੀਤਾ ਹੈ। ਇਹੋ ਜਿਹਾ ਫੈਸਲਾ ਕਰਨ ਦਾ ਮੰਤਵਈਰਾਨ ਦੇ ਤੇਲ ਐਕਸਪੋਰਟ ਨੂੰ ਸਭ ਤੋਂ ਹੇਠਲੇ ਪੱਧਰ ਤੱਕ ਲਿਆਉਣਾ ਤੇ ਉਥੋਂ ਦੇ ਪ੍ਰਮੁੱਖ ਸਰੋਤ ਨੂੰਖਤਮ ਕਰਨਾ ਹੈ। ਅਸਲ ਵਿੱਚ ਈਰਾਨ ਨਾਲ ਹੋਏ 2015ਦੇ ਇਤਿਹਾਸਕ ਐਟਮੀ ਸਮਝੌਤੇਨੂੰ ਛੱਡ ਕੇ ਅਮਰੀਕਾ ਨੇ ਬੀਤੇ ਸਾਲ ਨਵੰਬਰ ਵਿੱਚ ਈਰਾਨ ਉੱਤੇ ਪਾਬੰਦੀਆਂ ਲਾ ਦਿੱਤੀਆਂ ਸਨ ਅਤੇ ਉਸ ਦੇ ਇਸ ਕਦਮ ਨੂੰ ਰਾਸ਼ਟਰਪਤੀ ਟਰੰਪ ਵੱਲੋਂ ਈਰਾਨ ਉੱਤੇ ‘ਵਾਧੂ ਦਬਾਅ` ਬਣਾਉਣ ਵਜੋਂ ਦੇਖਿਆ ਗਿਆ ਹੈ। ਪਿਛਲੇ ਸਾਲ ਅਮਰੀਕਾ ਨੇ ਈਰਾਨ ਤੋਂ ਤੇਲ ਖਰੀਦਣ ਵਾਲੇ ਭਾਰਤ, ਚੀਨ, ਤੁਰਕੀ ਅਤੇ ਜਾਪਾਨ ਸਮੇਤ ਅੱਠ ਦੇਸ਼ਾਂ ਨੂੰ 180 ਦਿਨ ਦੀ ਅਸਥਾਈ ਛੋਟ ਦਿੱਤੀ ਸੀ। ਤਾਜ਼ਾ ਫੈਸਲੇ ਨਾਲ ਭਾਰਤ ਸਮੇਤ ਸਾਰੇ ਅੱਠ ਦੇਸ਼ਾਂ ਨੂੰ 2 ਮਈ ਤੱਕ ਈਰਾਨ ਤੋਂ ਆਪਣੀ ਤੇਲ ਖਰੀਦ ਰੋਕਣੀ ਪਵੇਗੀ। ਗਰੀਸ, ਇਟਲੀ, ਜਾਪਾਨ, ਦੱਖਣੀ ਕੋਰੀਆ ਅਤੇ ਤਾਈਵਾਨ ਪਹਿਲਾਂ ਹੀ ਈਰਾਨ ਤੋਂ ਆਪਣੀ ਤੇਲ ਖਰੀਦ ਘੱਟ ਕਰ ਚੁੱਕੇ ਹਨ। ਭਾਰਤ ਲਈਇਰਾਕ ਅਤੇ ਸਾਊਦੀ ਅਰਬ ਤੋਂਬਾਅਦ ਈਰਾਨ ਤੀਸਰਾ ਸਭ ਤੋਂ ਵੱਡਾ ਤੇਲ ਐਕਸਪੋਰਟਰ ਦੇਸ਼ ਹੈ।
ਵਾਈਟ ਹਾਊਸ ਦੀ ਬੁਲਾਰਾ ਸੈਂਡ੍ਰਸ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਤੇ ਉਸ ਦੇ ਸਹਿਯੋਗੀ ਦੇਸ਼ਾਂ ਤੇ ਪੱਛਮੀ ਏਸ਼ੀਆ ਦੀ ਸੁਰੱਖਿਆ ਲਈ ਖਤਰਾ ਬਣਨ ਵਾਲੇ ਈਰਾਨ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਉਸ ਦੇ ਖਿਲਾਫ ਆਰਥਿਕ ਦਬਾਅ ਮੁਹਿੰਮ ਨੂੰ ਟਿਕਾਊ ਬਣਾਉਣ ਅਤੇ ਇਸ ਨੂੰ ਵੱਧਤੋਂਵੱਧ ਵਧਾਉਣ ਦਾ ਇਰਾਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ