Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ 26 ਅਪ੍ਰੈਲ ਨੂੰ ਨਾਮਜ਼ਦਗੀ ਕਾਗਜ਼ ਭਰਨਗੇ

April 23, 2019 05:38 PM


ਅਕਾਲੀ ਦਲ ਦੇ ਬਾਕੀ ਉਮੀਦਵਾਰ ਵੀ 25 ਅਪ੍ਰੈਲ ਤੋਂ 29 ਅਪ੍ਰੈਲ ਤਕ ਨਾਮਜ਼ਦਗੀਆਂ ਦਾਖ਼ਲ ਕਰਨਗੇ

ਚੰਡੀਗੜ੍ਹ, 23 ਅਪ੍ਰੈਲ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਹਰਸਿਮਰਤ ਕੌਰ ਬਾਦਲ ਲੋਕ ਸਭਾ ਹਲਕਿਆਂ ਫਿਰੋਜ਼ਪੁਰ ਅਤੇ ਬਠਿੰਡਾ ਲਈ ਕ੍ਰਮਵਾਰ 26 ਅਪ੍ਰੈਲ ਨੂੰ ਆਪਣੀ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ।
26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਅਤੇ ਕੇਂਦਰੀ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਪ੍ਰਮਾਤਮਾ ਤੋਂ ਆਸ਼ੀਰਵਾਦ ਲੈਣਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਜ਼ਿਆਦਾਤਰ ਉਮੀਦਵਾਰ 26 ਅਪ੍ਰੈਲ 2019 ਨੂੰ ਹੀ ਆਪਣੇ ਨਾਮਜ਼ਦਗੀ ਕਾਗਜ਼ ਭਰਨਗੇ। ਉਹਨਾਂ ਦੱਸਿਆ ਕਿ ਬਾਕੀ ਸੀਟਾਂ ਜਿਵੇਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਪਾਰਟੀ ਉਮੀਦਵਾਰ ਬੀਬੀ ਜਗੀਰ ਕੌਰ, ਲੁਧਿਆਣਾ ਤੋ ਮਹੇਸ਼ਇੰਦਰ ਸਿੰਘ ਗਰੇਵਾਲ, ਫਰੀਦਕੋਟ (ਐਸਸੀ) ਤੋਂ ਗੁਲਜ਼ਾਰ ਸਿੰਘ ਰਣੀਕੇ, ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਅਤੇ ਜਲੰਧਰ (ਐਸਸੀ) ਤੋਂ ਚਰਨਜੀਤ ਸਿੰਘ ਅਟਵਾਲ ਵੱਲੋਂ ਵੀ ਆਪਣੇ ਨਾਮਜ਼ਦਗੀ ਕਾਗਜ਼ 26 ਅਪ੍ਰੈਲ ਨੂੰ ਦਾਖ਼ਲ ਕੀਤੇ ਜਾਣਗੇ।
ਬਰਾੜ ਨੇ ਅੱਗੇ ਦੱਸਿਆ ਕਿ ਅਕਾਲੀ ਦਲ ਵੱਲੋ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ 25 ਅਪ੍ਰੈਲ ਨੂੰ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ (ਐਸਸੀ) ਤੋਂ ਪਾਰਟੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਨਾਲ ਸ਼ੁਰੂ ਹੋ ਜਾਵੇਗੀ। ਉਹਨਾਂ ਦੱਸਿਆ ਕਿ ਬਾਕੀ ਰਹਿੰਦੇ ਦੋ ਉਮੀਦਵਾਰਾਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਲੋਕ ਸਭਾ ਹਲਕਿਆਂ ਸ੍ਰੀ ਆਨੰਦਪੁਰ ਸਾਹਿਬ ਅਤੇ ਸੰਗਰੂਰ ਤੋਂ ਕ੍ਰਮਵਾਰ ਆਪਣੇ ਨਾਮਜ਼ਦਗੀ ਕਾਗਜ਼ 29 ਅਪ੍ਰੈਲ ਨੂੰ ਦਾਖ਼ਲ ਕੀਤੇ ਜਾਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ