Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੀਆਂ ਮਸਜਿਦਾਂ ਵਿੱਚ ਕੀਤੇ ਗਏ ਕਤਲੇਆਮ ਦਾ ਬਦਲਾ ਲੈਣ ਲਈ ਕੀਤੇ ਗਏ ਸ੍ਰੀਲੰਕਾ ਵਿੱਚ ਹਮਲੇ : ਵਿਜੇਵਰਦਨੇ

April 24, 2019 07:30 AM

ਕੋਲੰਬੋ, ਸ੍ਰੀ ਲੰਕਾ, 23 ਅਪਰੈਲ (ਪੋਸਟ ਬਿਊਰੋ) : ਸ੍ਰੀ ਲੰਕਾ ਦੇ ਰੱਖਿਆ ਮੰਤਰੀ ਰੁਵਨ ਵਿਜੇਵਰਦਨੇ ਨੇ ਮੰਗਲਵਾਰ ਨੂੰ ਆਖਿਆ ਕਿ ਇੱਕ ਬਿਆਨ ਅਨੁਸਾਰ ਈਸਟਰ ਮੌਕੇ ਚਰਚਾਂ, ਹੋਟਲਾਂ ਤੇ ਦੇਸ਼ ਦੀਆਂ ਹੋਰਨਾਂ ਥਾਂਵਾਂ ਉੱਤੇ ਹੋਏ ਹਮਲੇ ਪਿਛਲੇ ਮਹੀਨੇ ਨਿਊਜ਼ੀਲੈਂਡ ਦੀਆਂ ਮਸਜਿਦਾਂ ਵਿੱਚ ਕੀਤੇ ਗਏ ਕਤਲੇਆਮ ਦਾ ਬਦਲਾ ਲੈਣ ਲਈ ਕੀਤੇ ਗਏ ਹਨ।
ਵਿਜੇਵਰਦਨੇ ਨੇ ਪਾਰਲੀਆਮੈਂਟ ਵਿੱਚ ਦੱਸਿਆ ਕਿ ਸਰਕਾਰ ਨੂੰ ਇਹ ਜਾਣਕਾਰੀ ਮਿਲੀ ਹੈ ਕਿ ਕੋਲੰਬੋ ਦੇ ਅੰਦਰ ਤੇ ਬਾਹਰ ਹੋਏ ਬੰਬ ਧਮਾਕੇ, ਜਿਨ੍ਹਾਂ ਵਿੱਚ 300 ਤੋਂ ਵੱਧ ਲੋਕ ਮਾਰੇ ਗਏ, ਇੱਕ ਕੱਟੜ ਇਸਲਾਮਿਕ ਜਥੇਬੰਦੀ ਵੱਲੋਂ ਕੀਤੇ ਗਏ ਹਨ। ਇਹ ਹਮਲੇ ਕ੍ਰਾਈਸਟਚਰਚ ਹਮਲਿਆਂ ਦੇ ਬਦਲੇ ਵਿੱਚ ਕੀਤੇ ਗਏ ਹਨ। ਪਰ ਰੱਖਿਆ ਮੰਤਰੀ ਨੇ ਆਪਣੇ ਬਿਆਨ ਨੂੰ ਸਿੱਧ ਕਰਨ ਲਈ ਕਿਸੇ ਤਰ੍ਹਾਂ ਦਾ ਸਬੂਤ ਮੁਹੱਈਆ ਨਹੀਂ ਕਰਵਾਇਆ।
ਵਿਜੇਵਰਦਨੇ ਨੇ ਮੰਨਿਆ ਕਿ ਸ੍ਰੀ ਲੰਕਾਂ ਵਿੱਚ ਹੋਏ ਨੌਂ ਬੰਬ ਧਮਾਕਿਆਂ ਨੂੰ ਰੋਕਣ ਵਿੱਚ ਦੇਸ਼ ਦਾ ਸਕਿਊਰਿਟੀ ਤੰਤਰ ਨਾਕਾਮ ਰਿਹਾ। ਉਨ੍ਹਾਂ ਆਖਿਆ ਕਿ ਇਹ ਸਾਡੇ ਸਕਿਊਰਿਟੀ ਤੰਤਰ ਦੀਆਂ ਖਾਮੀਆਂ ਹੀ ਹਨ ਜਿਹੜਾ ਐਨੇ ਵੱਡੇ ਹਮਲੇ ਹੋ ਗਏ। ਉਨ੍ਹਾਂ ਆਖਿਆ ਕਿ ਹੁਣ ਤੱਕ ਇਹ ਸਿੱਧ ਹੋ ਚੁੱਕਿਆ ਹੈ ਕਿ ਖੁਫੀਆ ਏਜੰਸੀਆਂ ਇਨ੍ਹਾਂ ਹਮਲਿਆਂ ਬਾਰੇ ਪਹਿਲਾਂ ਤੋਂ ਹੀ ਜਾਣੂ ਸਨ ਤੇ ਇਨ੍ਹਾਂ ਹਮਲਿਆਂ ਬਾਰੇ ਉਨ੍ਹਾਂ ਵੱਲੋਂ ਜਿ਼ੰਮੇਵਾਰ ਵਿਅਕਤੀਆਂ ਨੂੰ ਦੱਸਿਆ ਵੀ ਗਿਆ ਸੀ। ਪਰ ਇਹ ਜਾਣਕਾਰੀ ਕੁੱਝ ਕੁ ਅਧਿਕਾਰੀਆਂ ਤੱਕ ਹੀ ਸੀਮਤ ਰਹੀ।
ਇਸ ਦੌਰਾਨ ਹਮਲਿਆਂ ਦੇ ਸ਼ੱਕ ਵਿੱਚ 40 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਇੱਕ ਉਸ ਵੈਨ ਦਾ ਡਰਾਈਵਰ ਸੀ ਜਿਸ ਵੈਨ ਨੂੰ ਕਥਿਤ ਤੌਰ ਉੱਤੇ ਆਤਮਘਾਤੀ ਹਮਲਾਵਰਾਂ ਵੱਲੋਂ ਹਮਲੇ ਲਈ ਵਰਤਿਆ ਗਿਆ ਤੇ ਇੱਕ ਉਸ ਘਰ ਦਾ ਮਾਲਕ ਸੀ ਜਿਸ ਘਰ ਵਿੱਚ ਇਨ੍ਹਾਂ ਵਿੱਚੋਂ ਕੁੱਝ ਰਹਿੰਦੇ ਸਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ