Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਡਿਪੋਰਟ ਕੀਤੇ ਤਿੰਨ ਭਾਰਤੀ ਪਾੜ੍ਹਿਆਂ ਲਈ ਫਿਰ ਦਰਵਾਜ਼ੇ ਖੁੱਲ੍ਹੇ

April 24, 2019 07:59 AM

ਆਕਲੈਂਡ, 23 ਅਪ੍ਰੈਲ (ਪੋਸਟ ਬਿਊਰੋ)- ਦੋ ਕੁ ਸਾਲ ਪਹਿਲਾਂ ਨਿਊਜ਼ੀਲੈਂਡ ਤੋਂ ਡਿਪੋਰਟ ਕੀਤੇ ਕਈ ਵਿਦਿਆਰਥੀਆਂ ਵਿੱਚੋਂ ਕੁਝਨਾਂ ਦੇ ਲਈ ਮੁੜ ਵਾਪਸੀ ਦਾ ਰਾਹ ਖੁੱਲ੍ਹ ਗਿਆ ਹੈ, ਜਿਨ੍ਹਾਂ 'ਚੋਂ ਕਈ ਪੰਜਾਬ ਨਾਲ ਸਬੰਧਤ ਸਨ। ਇਹ ਵੇਖਿਆ ਜਾਣਾ ਬਾਕੀ ਹੈ ਕਿ 30-30 ਹਜ਼ਾਰ ਡਾਲਰ ਗੁਆ ਕੇ ਮੁੜੇ ਇਹ ਵਿਦਿਆਰਥੀ ਵਾਪਸ ਆਉਣਾ ਚਾਹੁਣਗੇ? ਉਸ ਤੋਂ ਬਾਅਦ ਵੀਜ਼ਾ ਨਿਯਮਾਂ 'ਚ ਤਬਦੀਲੀਆਂ ਹੋਣ ਕਰਕੇ ਪੱਕੇ ਹੋਣ ਵਾਲਾ ਰਸਤਾ ਕਾਫੀ ਬਦਲ ਚੁੱਕਾ ਹੈ।
ਨੈਸ਼ਨਲ ਪਾਰਟੀ ਦੀ ਸਰਕਾਰ ਵੇਲੇ ਇਨ੍ਹਾਂ ਵਿਦਿਆਰਥੀਆਂ 'ਤੇ ਦੋਸ਼ ਲੱਗੇ ਸਨ ਕਿ ਇਨ੍ਹਾਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਵਿਦਿਆਰਥੀ ਵੀਜ਼ਾ ਲਿਆ ਸੀ ਤੇ ਪੜਤਾਲ ਦੌਰਾਨ ਇਮੀਗ੍ਰੇਸ਼ਨ ਦੇ ਮਾਪਦੰਡਾਂ 'ਤੇ ਖਰੇ ਨਹੀਂ ਉਤਰੇ ਸਨ। ਉਸ ਪਿੱਛੋਂ ਕਈ ਦਿਨ ਖੱਜਲ ਹੋਣ ਪਿੱਛੋਂ ਇਕ ਚਰਚ 'ਚ ਸ਼ਰਨ ਲੈਣ ਵਾਲੇ ਵਿਦਿਆਰਥੀਆਂ ਨੂੰ ਤਤਕਾਲੀ ਵਿਰੋਧੀ ਧਿਰ ਲੇਬਰ ਪਾਰਟੀ ਦੇ ਆਗੂਆਂ ਨੇ ਵਿਸ਼ਵਾਸ ਦਿੱਤਾ ਸੀ ਕਿ ਜੇ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣੀ ਤਾਂ ਉਨ੍ਹਾਂ ਦੇ ਕੇਸਾਂ ਨੂੰ ਮੁੜ ਵਿਚਾਰਿਆ ਜਾਵੇਗਾ। ਇਕ ਇਮੀਗ੍ਰੇਸ਼ਨ ਵਕੀਲ ਵੱਲੋਂ ਕੇਸ ਚਾਲੂ ਰੱਖੇ ਜਾਣ ਪਿੱਛੋਂ ਅਤੇ ਲੇਬਰ ਪਾਰਟੀ ਦੀ ਸਰਕਾਰ ਬਣਨ ਤੋਂ ਡੇਢ ਸਾਲ ਬਾਅਦ ਲੇਬਰ ਪਾਰਟੀ ਦੀ ਭਾਰਤੀ ਮੂਲ ਦੀ ਪਾਰਲੀਮੈਂਟ ਮੈਂਬਰ (ਲਿਸਟ) ਪ੍ਰਿਅੰਕਾ ਰਾਧਾਕ੍ਰਿਸ਼ਨ ਤੇ ਇਕ ਹੋਰ ਐਮ ਪੀ ਦੇਬੋਰਾਅ ਰੱਸਲ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਦੋ ਸਾਲ ਪਹਿਲਾਂ ਡਿਪੋਰਟ ਕੀਤੇ ਜਾ ਚੁੱਕੇ ਵਿਦਿਆਰਥੀਆਂ 'ਚੋਂ ਤਿੰਨਾਂ ਨੂੰ ਮੁੜਨ ਦੀ ਆਗਿਆ ਦੇ ਦਿੱਤੀ ਹੈ। ਇਮੀਗ੍ਰੇਸ਼ਨ ਮਨਿਸਟਰ ਫਾਫੋਈ ਕਰਿਸ ਦੇ ਅਨੁਸਾਰ ਉਹ ਵਿਦਿਆਰਥੀ ਇਕ ਸਾਲ ਦੇ ਓਪਨ ਵਰਕ ਵੀਜ਼ੇ ਉਤੇ ਨਿਊਜ਼ੀਲੈਂਡ 'ਚ ਰਹਿ ਸਕਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ