Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਕਈ ਸਾਈਟਾਂ ਹਥਿਆਰਾਂ ਦੇ ਨਾਜਾਇਜ਼ ਵਪਾਰ ਦਾ ਅੱਡਾ ਬਣੀਆਂ

April 24, 2019 08:02 AM

ਵਾਸ਼ਿੰਗਟਨ, 23 ਅਪ੍ਰੈਲ (ਪੋਸਟ ਬਿਊਰੋ)- ਬੰਦੂਕ ਸੱਭਿਆਚਾਰ 'ਤੇ ਲਗਾਮ ਲਾਉਣ ਦੇ ਯਤਨਾਂ ਬਾਰੇ ਬਹਿਸ ਦੇ ਦੌਰਾਨ ਸਾਰਿਆਂ ਦਾ ਧਿਆਨ ਹਥਿਆਰਾਂ ਦੇ ਨਿਯਮ ਦੀ ਇਸ ਵਿਵਸਥਾ ਦੇ ਨਿਰਮਾਣ 'ਤੇ ਗਿਆ ਹੈ, ਪਰ ਇਕ ਨਵੀਂ ਚਿੰਤਾ ਵੀ ਉਭਰੀ ਹੈ, ਜਿਸ ਵੱਲ ਵਿਗਿਆਨੀਆਂ ਨੇ ਇਕ ਖੋਜ ਦੇ ਬਾਅਦ ਧਿਆਨ ਦਿਵਾਇਆ ਹੈ।
ਵਿਗਿਆਨੀਆਂ ਨੇ ਦਾਅਵਾ ਕੀਤਾ ਹੈ ਕਿ ਵਿਸ਼ਵ ਭਰ ਵਿੱਚ ਵੈਬਸਾਈਟਾਂ ਦੇ ਜ਼ਰੀਏ ਵੀ ਹਥਿਆਰਾਂ ਦਾ ਨਾਜਾਇਜ਼ ਵਪਾਰ ਵਧ ਰਿਹਾ ਹੈ। ਡਿਵਿੰਟ ਬਿਹੇਵੀਅਰ ਜਰਨਲ ਵਿੱਚ ਪ੍ਰਕਾਸ਼ਿਤ ਇਕ ਖੋਜ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਦੇ ਨਾਲ ਵਿਸ਼ਵ ਦੇ ਕਈ ਦੇਸ਼ਾਂ ਵਿੱਚ ਹਥਿਆਰਾਂ ਦੀ ਖਰੀਦ ਫਰੋਖਤ ਲਈ ਕਈ ਮਹੱਤਵ ਪੂਰਨ ਅਤੇ ਸਖਤ ਨਿਯਮ ਬਣਾਏ ਗਏ ਹਨ, ਪਰ ਕੁਝ ਵੈਬਸਾਈਟਾਂ 'ਚ ਅਜਿਹੀ ਸਮੱਗਰੀ ਮੌਜੂਦ ਹੈ, ਜੋ ਇੰਟਰਨੈਟ ਦੇ ਜ਼ਰੀਏ ਇਕ ਵਿਸ਼ੇਸ਼ ਸਾਫਟਵੇਅਰ ਦੀ ਮਦਦ ਨਾਲ ਇਸ ਗੜਬੜੀ ਨਾਲ ਰੂ-ਬ-ਰੂ ਕਰਾ ਸਕਦੀ ਹੈ। ਅਮਰੀਕਾ ਦੀ ਮਿਸ਼ੀਗਨ ਯੂਨੀਵਰਸਿਟੀ ਦੇ ਪ੍ਰੋ. ਥਾੱਮਸ ਹਾੱਲਟ ਨੇ ਕਿਹਾ, ਸਾਨੂੰ ਵੈਬਸਾਈਟਾਂ ਦੇ ਜ਼ਰੀਏ ਬੰਦੂਕਾਂ ਦੇ ਵਪਾਰ ਦੇ ਬਾਰੇ ਕੁਝ ਜਾਣਕਾਰੀ ਮਿਲੀ ਹੈ। ਵੈਬਸਾਈਟਾਂ 'ਤੇ ਮੌਜੂਦ ਇਹ ਪੇਜ਼ ਕਿਸੇ ਬਲੈਕ ਹੋਲ ਤੋਂ ਘੱਟ ਨਹੀਂ। ਇਨ੍ਹਾਂ ਨੂੰ ਆਸਾਨੀ ਨਾਲ ਨਹੀਂ ਪਛਾਣਿਆ ਜਾ ਸਕਦਾ। ਇਹ ਉਵੇਂ ਹੀ ਹੈ, ਜਿਵੇਂ ਨਾਜਾਇਜ਼ ਦਵਾਈਆਂ ਅਤੇ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ। ਸਾਨੂੰ ਪਤਾ ਹੈ ਕਿ ਲੋਕ ਵੈਬਸਾਈਟਾਂ ਦੇ ਜ਼ਰੀਏ ਇਨ੍ਹਾਂ ਹਥਿਆਰਾਂ ਦੀ ਖਰੀਦ ਕਰਦੇ ਹਨ, ਪਰ ਇਸ ਦੀ ਕਿੰਨੀ ਮਾਤਰਾ ਵਿੱਚ ਹੁੰਦੀ ਹੈ, ਇਸ ਦਾ ਅੰਦਾਜ਼ਾ ਲਾਉਣਾ ਔਖਾ ਹੈ। ਥਾੱਮਸ ਨੇ ਦੱਸਿਆ ਕਿ ਸਾਡੇ ਲਈ ਸਭ ਤੋਂ ਹੈਰਾਨੀ ਵਾਲੀ ਗੱਲ ਹੈ ਕਿ ਜਿਨ੍ਹਾਂ ਹਥਿਆਰਾਂ ਦੀ ਖਰੀਦ ਕੀਤੀ ਜਾਂਦੀ ਹੈ, ਉਨ੍ਹਾਂ ਵਿੱਚ ਜ਼ਿਆਦਾਤਰ ਫੌਜੀ ਸ਼੍ਰੇਣੀ ਦੇ ਹਥਿਆਰ ਨਹੀਂ ਹੁੰਦੇ। ਅਸੀਂ ਸਾਈਟਾਂ ਉਤੇ ਹੈਂਡਗੰਨ ਵੀ ਦੇਖੀ ਹੈ, ਜਿਨ੍ਹਾਂ ਨੂੰ ਅਮਰੀਕਾ ਵਿੱਚ ਕੇਵਲ ਲਾਈਸੈਂਸ ਦਿਖਾਉਣ ਦੇ ਬਾਅਦ ਹੀ ਖਰੀਦਿਆ ਜਾ ਸਕਦਾ ਹੈ। ਥਾੱਮਸ ਨੇ ਕਿਹਾ ਕਿ ਵੈਬਪੇਜ਼ ਦੇ ਇਸ਼ਤਿਹਾਰ ਵਿੱਚ ਕੁੱਲ ਪ੍ਰੋਡਕਟਸ 'ਚੋਂ 64 ਪ੍ਰਤੀਸ਼ਤ ਹੈਂਡਗੰਨ, 17 ਪ੍ਰਤੀਸ਼ਤ ਸੈਮੀ-ਆਟੋਮੈਟਿਕ ਅਤੇ ਚਾਰ ਪ੍ਰਤੀਸ਼ਤ ਫੁਲੀ ਆਟੋਮੈਟਿਕ ਗੰਨ ਮੌਜੂਦ ਹੈ। ਇਹ ਵੈਬਪੇਜ਼ ਖਾਸ ਤੌਰ 'ਤੇ ਉਨ੍ਹਾਂ ਲੋਕਾਂ ਨੂੰ ਵੀ ਹਥਿਆਰ ਖਰੀਦਣ ਦੀ ਆਗਿਆ ਦਿੰਦੇ ਹਨ, ਜੋ ਗੈਰ ਕਾਨੂੰਨੀ ਰੂਪ ਨਾਲ ਇਸ ਨੂੰ ਰੱਖਣਾ ਚਾਹੁੰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ