Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਭਾਰਤ-ਪਾਕਿ ਸਰਹੱਦ ਉਤੇ ਵੱਸਣ ਵਾਲੇ ਲੋਕ ਜੰਗ ਨਹੀਂ ਚਾਹੁੰਦੇ

April 24, 2019 08:02 AM

ਤਰਨ ਤਾਰਨ, 23 ਅਪ੍ਰੈਲ (ਪੋਸਟ ਬਿਊਰੋ)- ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਬੜੀ ਹੈਰਾਨੀ ਨਾਲ ਕਿਹਾ ਹੈ ਕਿ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਕਿਸਤਾਨ ਵਿੱਚ ਕਰਾਈ ਏਅਰ ਸਟ੍ਰਾਈਕ ਦੇ ਬਾਅਦ ਅਟਾਰੀ-ਵਾਹਗਾ ਬਾਰਡਰ ਦੇ ਰਸਤੇ ਬੰਦ ਪਏ ਵਪਾਰ ਉੱਤੇ ਅਕਾਲੀ ਦਲ ਚੁੱਪ ਹੈ, ਜਦ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਹਰ ਚੋਣ ਰੈਲੀ ਵਿੱਚ ਬਾਲਾਕੋਟ ਉੱਤੇ ਕੀਤੇ ਹਵਾਈ ਹਮਲੇ ਦੀ ਪ੍ਰਸ਼ੰਸਾ ਕਰਨ ਤੋਂ ਨਹੀਂ ਰਹਿੰਦੇ। ਉਨ੍ਹਾਂ ਨੇ ਕਿਹਾ ਕਿ ਬਾਲਾਕੋਟ ਵਿੱਚ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਤਬਾਹ ਕਰਨ ਲਈ ਕੀਤਾ ਹਵਾਈ ਹਮਲਾ ਪੰਜਾਬ ਦੇ ਲੋਕਾਂ ਦੇ ਖੇਤੀ ਤੋਂ ਲੈ ਕੇ ਕਾਰੋਬਾਰ ਤੱਕ ਵਿੱਚ ਰੁਕਾਵਟ ਪਾ ਰਿਹਾ ਹੈ।
ਡਾਕਟਰ ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਪੰਜਾਬ ਦੇ ਬਾਰਡਰ ਉੱਤੇ ਵੱਸਦੇ ਲੋਕ ਨਹੀਂ ਚਾਹੁੰਦੇ ਕਿ ਦੋਵਾਂ ਦੇਸ਼ਾਂ ਦੀ ਲੜਾਈ ਹੋਵੇ। ਬਾਲਾਕੋਟ ਹਮਲੇ ਨਾਲ ਅਟਾਰੀ ਵਾਹਗਾ ਬਾਰਡਰ ਦੇ ਰਸਤੇ ਕਈ ਸਾਲਾਂ ਤੋਂ ਹੋ ਰਿਹਾ ਵਪਾਰ ਬੰਦ ਹੋ ਗਿਆ ਹੈ। ਇਸ ਦੇ ਨਾਲ ਭਾਰਤ ਪਾਕਿ ਸਰਹੱਦ ਨਾਲ ਜੁੜੇ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਦੇ ਜਿ਼ਲਿਆਂ ਦੇ ਲੋਕਾਂ ਨੂੰ ਆਪਣੇ ਭਵਿੱਖ ਦੀ ਚਿੰਤਾ ਸਤਾਉਣ ਲੱਗੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਬਹੁਤ ਜ਼ਰੂਰੀ ਮੁੱਦੇ 'ਤੇ ਲੋਕਾਂ ਨੂੰ ਦੱਸੇ ਕਿ ਮੋਦੀ ਸਰਕਾਰ ਪੰਜਾਬ ਵਿੱਚ ਸਰਹੱਦ 'ਤੇ ਵਪਾਰ ਨੂੰ ਸ਼ੁਰੂ ਕਰਵਾਉਣ ਬਾਰੇ ਕੀ ਕਰ ਰਹੀ ਹੈ, ਜਿਸ ਨਾਲ ਲੋਕ ਆਪਣੇ ਪਰਵਾਰਾਂ ਦਾ ਢਿੱਡ ਪਾਲ ਸਕਣ। ਜੰਗਾਂ ਦਾ ਸੰਤਾਪ ਝੱਲ ਚੁੱਕੇ ਸਰਹੱਦੀ ਕਸਬੇ ਖੇਮਕਰਨ ਦੇ ਗੁਰਦੀਪ ਸਿੰਘ ਨੇ ਕਿਹਾ ਕਿ 1965 ਦੀ ਜੰਗ ਵੇਲੇ ਉਹ 13 ਸਾਲ ਦਾ ਸੀ, ਉਸ ਲੜਾਈ ਵਿੱਚ ਅੰਮ੍ਰਿਤਸਰ ਜਿ਼ਲੇ ਦੇ ਪਿੰਡਾਂ ਵਿੱਚ ਬਹੁਤ ਨੁਕਸਾਨ ਹੋਇਆ ਸੀ। ਜ਼ਿਲਾ ਅੰਮ੍ਰਿਤਸਰ ਦੇ ਪਿੰਡ ਭਲਾ ਪਿੰਡ ਦੇ ਰਹਿਣ ਵਾਲੇ ਪ੍ਰਿਥਵੀ ਰਾਜ ਨੇ ਦੱਸਿਆ ਕਿ ਓਦੋਂ ਉਹ 14 ਸਾਲ ਦੇ ਸਨ ਅਤੇ ਪਿੰਡ ਹਰਸ਼ ਾਛੀਨਾ ਦੇ ਸਰਕਾਰੀ ਸਕੂਲ ਵਿੱਚ 9ਵੀਂ ਕਲਾਸ ਵਿੱਚ ਪੜ੍ਹਦੇ ਸਨ। ਉਨ੍ਹਾਂ ਦੱਸਿਆ ਕਿ ਭਾਰਤ ਨੇ ਲਾਹੌਰ ਉੱਤੇ ਚੜ੍ਹਾਈ ਕਰਦੇ ਹੋਏ ਉਨ੍ਹਾਂ ਦਾ ਕਾਫੀ ਸਾਰਾ ਖੇਤਰ ਕਬਜ਼ੇ ਵਿੱਚ ਲੈ ਲਿਆ ਸੀ। ਇਸ ਜੰਗ ਦੌਰਾਨ ਛੇਹਰਟਾ (ਅੰਮ੍ਰਿਤਸਰ) ਦੇ ਬਾਜ਼ਾਰ ਵਿੱਚ ਪਾਕਿਸਤਾਨ ਵੱਲੋਂ ਸੁੱਟੇ ਬੰਬ ਨਾਲ ਬਹੁਤ ਨੁਕਸਾਨ ਹੋਇਆ ਸੀ। ਇਸ ਤਰ੍ਹਾਂ ਡੀ ਐਨ ਚਾਵਲਾ ਨੇ ਦੱਸਿਆ ਕਿ 1971 ਦੀ ਲੜਾਈ ਵਿੱਚ ਵੀ ਲੋਕਾਂ ਨੂੰ ਘਰ ਛੱਡ ਕੇ ਕਿਤੇ ਹੋਰ ਜਾਣਾ ਪਿਆ ਸੀ, ਜਿਸ ਨਾਲ ਵਪਾਰ ਠੱਪ ਹੋ ਗਿਆ ਸੀ। ਲੜਾਈ ਦੇ ਸੰਕੇਤ ਮਿਲਦੇ ਹੀ ਅੱਜ ਵੀ ਸਰਹੱਦ 'ਤੇ ਵਸੇ ਲੋਕ ਤੌਬਾ ਕਰਨੀ ਸ਼ੁਰੂ ਕਰ ਦਿੰਦੇ ਹਨ ਅਤੇ ਉਹ ਪਾਕਿਸਤਾਨ ਨਾਲ ਟੱਕਰ ਦੀ ਟਾਹਰਾਂ ਦਾ ਹੁੰਗਾਰਾ ਨਹੀਂ ਭਰਦੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ