Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਅੱਠ ਕਰੋੜ ਦਾ ਸਰਕਾਰੀ ਝੋਨਾ ਹੜੱਪ ਜਾਣ ਵਾਲਾ ਅਕਾਲੀ ਆਗੂ ਗ੍ਰਿਫਤਾਰ

April 24, 2019 08:03 AM

ਮੋਗਾ, 23 ਅਪ੍ਰੈਲ (ਪੋਸਟ ਬਿਊਰੋ)- ਥਾਣਾ ਨਿਹਾਲ ਸਿੰਘ ਵਾਲਾ ਪੁਲਸ ਨੇ ਪੰਜਾਬ ਸਟੇਟ ਸਿਵਲ ਸਪਲਾਈਜ਼ (ਪਨਸਪ) ਕਾਰਪੋਰੇਸ਼ਨ ਦਾ ਅੱਠ ਕਰੋੜ ਰੁਪਏ ਦਾ ਝੋਨਾ ਖੁਰਦ ਬੁਰਦ ਕਰਨ ਦੇ ਨਾਲ ਇਕ ਹੋਰ ਜਾਅਲਸਾਜ਼ੀ ਕੇਸ 'ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਹੋਏ ਚੌਲ ਮਿੱਲ ਮਾਲਕ ਅਕਾਲੀ ਆਗੂ ਰਣਜੀਤ ਸਿੰਘ ਪਿੰਡ ਭਾਗੀਕੇ ਨੂੰ ਗ੍ਰਿਫਤਾਰ ਕੀਤਾ ਹੈ। ਰਣਜੀਤ ਸਿੰਘ ਪਿੰਡ ਭਾਗੀਕੇ ਮੋਗਾ ਸੈਕਸ ਸਕੈਂਡਲ ਦਾ ਵੀ ਸੂਤਰਧਾਰ ਹੈ।
ਪੁਲਸ ਅਧਿਕਾਰੀਆਂ ਦੇ ਦੱਸਣ ਮੁਤਾਬਕ 30 ਜੂਨ 2017 ਨੂੰ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਪਨਸਪ ਦੇ ਜ਼ਿਲਾ ਮੈਨੇਜਰ ਦੀ ਸ਼ਿਕਾਇਤ 'ਤੇ ਮੁਖਤਿਆਰ ਸਿੰਘ ਐਂਡ ਸੰਨਜ਼, ਪੱਤੋ ਹੀਰਾਸਿੰਘ (ਨਿਹਾਲ ਸਿੰਘ ਵਾਲਾ) ਦੇ ਮਾਲਕ ਰਣਜੀਤ ਸਿੰਘ ਖਿਲਾਫ ਪਨਸਪ ਦਾ 7.72 ਕਰੋੜ ਰੁਪਏ ਦਾ ਝੋਨਾ ਖੁਰਦ ਬੁਰਦ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ 10 ਜੂਨ 2017 ਨੂੰ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਤਾਇਨਾਤ ਪਨਸਪ ਇੰਸਪੈਕਟਰ ਗੌਰਵ ਗੋਇਲ ਦੀ ਸ਼ਿਕਾਇਤ ਉੱਤੇ ਮੁਲਜ਼ਮ ਰਣਜੀਤ ਸਿੰਘ ਤੇ ਉਸ ਦੇ ਪਿਤਾ ਮੁਖਤਿਆਰ ਸਿੰਘ ਪਿੰਡ ਭਾਗੀਕੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਦੋਸ਼ੀਆਂ ਦੇ ਖਿਲਾਫ ਸਿ਼ਕਾਇਤ ਇਹ ਹੈ ਕਿ ਉਹ ਮਿੱਲ 'ਚ ਪਏ ਪਨਸਪ ਦੇ ਚੌਲ ਦੀਆਂ ਜਾਅਲੀ ਬਿਲਟੀਆਂ ਤਿਆਰ ਕਰਕੇ ਟਰੱਕਾਂ ਵਿੱਚ ਲੋਡ ਕਰਕੇ ਗਬਨ ਕਰਨ ਦੀ ਨੀਤ ਨਾਲ ਬਾਹਰ ਲਿਜਾ ਰਹੇ ਸਨ ਤਾਂ ਪੁਲਸ ਨੇ ਟਰੱਕ ਕਾਬੂ ਕਰ ਲਏ ਸਨ। ਦੋਵਾਂ ਕੇਸਾਂ ਵਿੱਚ ਦੋਸ਼ੀਆਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਉਤਰ ਪ੍ਰਦੇਸ਼ ਪੁਲਸ ਨੇ ਵੀ ਤਿੰਨ ਵਰ੍ਹੇ ਪਹਿਲਾਂ ਵੀ ਅਕਾਲੀ ਆਗੂ ਦੇ ਖਿਲਾਫ 32 ਲੱਖ ਦਾ ਚੌਲ ਹੜੱਪਣ ਦਾ ਕੇਸ ਦਰਜ ਕੀਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ