Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਡੇਰਾ ਪ੍ਰੇਮੀਆਂ ਨੇ ਕਿਸੇ ਪਾਰਟੀ ਨਾਲ ਖਾਸ ਮੋਹ ਨਹੀਂ ਦਿਖਾਇਆ

April 24, 2019 08:04 AM

ਪਾਤੜਾਂ, 23 ਅਪ੍ਰੈਲ (ਪੋਸਟ ਬਿਊਰੋ)- ਡੇਰਾ ਸੱਚਾ ਸੌਦਾ ਸਿਰਸਾ ਦੇ ਸਿਆਸੀ ਵਿੰਗ ਤੇ ਪੈਰੋਕਾਰਾਂ ਦੀਆਂ ਸਰਗਰਮਆਂ ਨੇ ਪੰਜਾਬ ਭਰ ਦੀਆਂ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਅਸਲ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਵਿੱਚ 29 ਅਪ੍ਰੈਲ ਨੂੰ ਸਥਾਪਨਾ ਦਿਵਸ ਬਾਰੇ ਕੀਤੇ ਜਾਣ ਵਾਲੇ ਸਾਲਾਨਾ ਸਮਾਗਮ ਦਾ ਸੱਦਾ ਦੇਣ ਦੇ ਬਹਾਨੇ ਚੋਣ ਸਰਗਰਮੀਆਂ ਦੀ ਤਿਆਰੀ ਜੰਗੀ ਪੱਧਰ ਉੱਤੇ ਕੀਤੀ ਜਾ ਰਹੀ ਸਪੱਸ਼ਟ ਹੋ ਗਈ ਹੈ।
ਇਸ ਸੰਬੰਧ ਵਿੱਚ ਕੱਲ੍ਹ ਨਾਮ ਚਰਚਾ ਘਰ ਪਾਤੜਾਂ ਵਿਖੇ ਜ਼ਿਲਾ ਪੱਧਰੀ ਨਾਮ ਚਰਚਾ ਦੌਰਾਨ ਵਿਸ਼ੇਸ਼ ਤੌਰ 'ਤੇ ਡੇਰਾ ਸੱਚਾ ਸੌਦਾ ਦੇ ਰਾਜਨੀਤਕ ਵਿੰਗ ਦੇ ਮੈਂਬਰ ਸ਼ਾਮਲ ਹੋਏ ਅਤੇ ਸਿਆਸੀ ਵਿੰਗ ਦੇ ਆਗੂ ਰਾਮ ਸਿੰਘ, ਕਰਨਪਾਲ ਸਿੰਘ, ਹਰਮੇਲ ਸਿੰਘ, ਅਮਨਜੀਤ ਘਨੌਰ, ਹਰਵਿੰਦਰ ਢੋਟ ਪਟਿਆਲਾ, ਬਲਜਿੰਦਰ ਸਿੰਘ ਨੇ ਕਿਹਾ ਕਿ ਡੇਰੇ ਨੇ ਅਜੇ ਕਿਸੇ ਵੀ ਸਿਆਸੀ ਪਾਰਟੀ ਜਾਂ ਕਿਸੇ ਉਮੀਦਵਾਰ ਦੀ ਮਦਦ ਦਾ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਸਿਆਸੀ ਵਿੰਗ ਆਗੂ ਪਿੰਡਾਂ ਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਸੰਗਤ ਦੀਆਂ ਸਮੱਸਿਆਵਾਂ ਸੁਣਨਗੇ ਤੇ ਉਨ੍ਹਾਂ ਦੀ ਰਾਏ ਨਾਲ ਫੈਸਲਾ ਲਿਆ ਜਾਵੇਗਾ ਕਿ ਚੋਣਾਂ ਵਿੱਚ ਉਮੀਦਵਾਰ ਜਾਂ ਕਿਸੇ ਪਾਰਟੀ ਦੀ ਮਦਦ ਕੀਤੀ ਜਾਵੇ। ਸੁਝਾਅ ਜਾਣਨ ਪਿੱਛੋਂ ਡੇਰੇ ਦੇ ਪ੍ਰਬੰਧਕੀ ਵਿੰਗ ਵੱਲੋਂ ਅੰਤਿਮ ਫੈਸਲਾ ਕੀਤਾ ਜਾਵੇਗਾ। ਸਿਆਸੀ ਵਿੰਗ ਦੇ ਆਗੂਆਂ ਨੇ ਪ੍ਰੇਮੀਆਂ ਤੋਂ ਇਹ ਕਹਿ ਕੇ ਰਾਏ ਮੰਗੀ ਕਿ ਡੇਰੇ ਦੇ ਕੌਮੀ ਪ੍ਰਬੰਧਕੀ ਵਿੰਗ ਵੱਲੋਂ ਲਿਆ ਫੈਸਲਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਚਰਚਾ ਘਰ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਪ੍ਰੇਮੀਆਂ ਨੇ ਦੋਵੇਂ ਹੱਥ ਖੜ੍ਹੇ ਕਰਕੇ ਪ੍ਰਵਾਨਗੀ ਦੇ ਦਿੱਤੀ।
ਵਰਨਣ ਯੋਗ ਹੈ ਕਿ ਡੇਰਾ ਮੁਖੀ ਦੇ ਜੇਲ੍ਹ ਜਾਣ ਪਿੱਛੋਂ ਭਾਵੇਂ ਡੇਰਾ ਪ੍ਰੇਮੀਆਂ ਦੇ ਵੋਟ ਬੈਂਕ ਨੂੰ ਵੱਡਾ ਖੋਰਾ ਲੱਗਾ ਹੈ, ਪਰ ਸਿਆਸੀ ਪਾਰਟੀਆਂ ਡੇਰੇ ਦੀਆਂ ਵੋਟਾਂ 'ਤੇ ਨਜ਼ਰ ਟਿਕਾਈ ਬੈਠੀਆਂ ਹਨ। ਸਿਆਸੀ ਆਗੂ ਇਹ ਆਖ ਚੁੱਕੇ ਹਨ ਕਿ ਉਹ ਡੇਰਾ ਪ੍ਰੇਮੀਆਂ ਤੋਂ ਸਮਰਥਨ ਮੰਗਣ ਨਹੀਂ ਜਾਣਗੇ, ਪਰ ਆਉਣ ਵਾਲੇ ਦਿਨਾਂ 'ਚ ਡੇਰਾ ਪ੍ਰੇਮੀਆਂ ਨੇ ਜੇ ਕੋਈ ਸਿਆਸੀ ਸਰਗਰਮੀ ਵਿਖਾਈ ਤਾਂ ਕੁਝ ਉਮੀਦਵਾਰ ਉਨ੍ਹਾਂ ਦੀ ਸ਼ਰਨ 'ਚ ਜਾ ਸਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ