Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਚੋਣ ਜ਼ਾਬਤੇ ਦੌਰਾਨ ਅੱਜ ਤੱਕ ਪੰਜਾਬ ਵਿੱਚ 221 ਕਰੋੜ ਦਾ ਗੈਰ ਕਾਨੂੰਨੀ ਸਾਮਾਨ ਤੇ ਨਕਦੀ ਫੜੀ

April 24, 2019 08:04 AM

ਚੰਡੀਗੜ੍ਹ, 23 ਅਪ੍ਰੈਲ (ਪੋਸਟ ਬਿਊਰੋ)- ਚੋਣ ਕਮਿਸ਼ਨ ਵੱਲੋਂ ਪਾਰਲੀਮੈਂਟ ਚੋਣਾਂ ਦੇ ਐਲਾਨ ਤੋਂ ਬਾਅਦ 10 ਮਾਰਚ ਤੋਂ ਪੰਜਾਬ ਵਿੱਚ ਲਾਗੂ ਹੋਏ ਚੋਣ ਜ਼ਾਬਤੇ ਦੇ ਦਿਨਾਂ ਦੌਰਾਨ 221 ਕਰੋੜ ਰੁਪਏ ਦੀਆਂ ਗੈਰ ਕਾਨੂੰਨੀ ਵਸਤਾਂ ਤੇ ਨਕਦੀ ਫੜੀ ਗਈ ਹੈ। ਇਨ੍ਹਾਂ ਵਿੱਚ ਨਸ਼ੀਲੇ ਪਦਾਰਥ ਅਤੇ ਸੋਨੇ ਚਾਂਦੀ ਦੇ ਗਹਿਣੇ ਵੀ ਸ਼ਾਮਲ ਹਨ। ਦੇਸ਼ ਦੇ ਹੋਰਨਾਂ ਰਾਜਾਂ ਦੇ ਮੁਕਾਬਲੇ ਇਹ ਬਰਾਮਦਗੀ ਵੱਧ ਹੈ। ਇਸ ਦੌਰਾਨ 105 ਗੈਰ ਕਾਨੂੰਨੀ ਹਥਿਆਰ ਵੀ ਫੜੇ ਗਏ ਹਨ ਅਤੇ 95 ਫੀਸਦੀ ਲਾਇਸੰਸੀ ਅਸਲਾ 19 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਜਮ੍ਹਾ ਕਰਵਾਇਆ ਜਾ ਚੁੱਕਾ ਹੈ।
ਇਸ ਸੰਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾਕਟਰ ਐੱਸ ਕਰੁਣਾ ਰਾਜੂ ਨੇ ਚੋਣ ਜ਼ਾਬਤੇ ਦੌਰਾਨ ਹੋਈ ਕਾਰਵਾਈ ਬਾਰੇ ਦੱਸਿਆ ਕਿ ਫੜੀਆਂ ਗੋਈਆਂ ਵਸਤਾਂ ਵਿੱਚ 928055 ਲੀਟਰ ਗੈਰ ਕਾਨੂੰਨੀ ਸ਼ਰਾਬ ਵੀ ਹੈ, ਜਿਸ ਦੀ ਕੀਮਤ 8.8 ਕਰੋੜ ਰੁਪਏ ਬਣਦੀ ਹੈ। 72.82 ਕਿਲੋਗਰਾਮ ਨਸ਼ੀਲੇ ਪਦਾਰਥ ਫੜੇ ਹਨ, ਜਿਨ੍ਹਾਂ 'ਚ 109 ਕਿਲੋਗਰਾਮ ਭੁੱਕੀ, 100 ਗਰਾਮ ਹੈਰੋਇਨ ਅਤੇ 2695 ਨਸ਼ੀਲੀਆਂ ਗੋਲੀਆਂ ਸ਼ਾਮਲ ਹਨ। ਸੋਨੇ ਤੇ ਚਾਂਦੀ ਦੇ ਫੜੇ ਗਏ ਗਹਿਣਿਆਂ ਦੀ ਕੀਮਤ 19.34 ਕਰੋੜ ਬਣਦੀ ਹੈ। ਇਸੇ ਤਰ੍ਹਾਂ 24.52 ਕਰੋੜ ਰੁਪਏ ਦੀ ਨਕਦ ਰਾਸ਼ੀ ਵੀ ਫੜੀ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਅਤੇ ਜਲੰਧਰ ਜ਼ਿਲ੍ਹੇ 'ਚੋਂ 17-17 ਗੈਰ ਕਾਨੂੰਨੀ ਹਥਿਆਰ ਫੜੇ ਗਏ ਹਨ, ਅੰਮ੍ਰਿਤਸਰ ਤੇ ਲੁਧਿਆਣਾ 'ਚੋਂ 12-12, ਤਰਨ ਤਾਰਨ 'ਚੋਂ 13 ਗੈਰ ਕਾਨੂੰਨੀ ਹਥਿਆਰ ਫੜੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ