Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਗੁਜਰਾਤ ਦੰਗਾ ਕੇਸ: ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦਾ ਹੁਕਮ ਕੀਤਾ

April 24, 2019 08:09 AM

ਨਵੀਂ ਦਿੱਲੀ, 23 ਅਪ੍ਰੈਲ (ਪੋਸਟ ਬਿਊਰੋ)- ਸਾਲ 2002 ਦੇ ਗੁਜਰਾਤ ਦੰਗਾ ਕੇਸ ਦੀ ਸੁਣਵਾਈ ਮੌਕੇ ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਗੁਜਰਾਤ ਸਰਕਾਰ ਨੂੰ ਦੰਗਾ ਪੀੜਤ ਬਿਲਕਿਸ ਬਾਨੋ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦਾ ਹੁਕਮ ਕੀਤਾ ਹੈ। ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਇਸ ਬੈਂਚ ਨੇ ਗੁਜਰਾਤ ਸਰਕਾਰ ਨੂੰ ਬਿਲਕਿਸ ਬਾਨੋ ਨੂੰ ਸਰਕਾਰੀ ਨੌਕਰੀ ਅਤੇ ਨਿਯਮ ਅਨੁਸਾਰ ਰਿਹਾਇਸ਼ ਦੇਣ ਦਾ ਵੀ ਹੁਕਮ ਦਿੱਤਾ ਹੈ।
ਇਸ ਕੇਸ ਦੇ ਸਬੂਤ ਨਸ਼ਟ ਕਰਨ ਦੇ ਦੋਸ਼ੀ ਆਈ ਪੀ ਐੱਸ ਅਫਸਰ ਆਰ ਐੱਸ ਭਗੋਰਾ ਨੂੰ ਸੁਪਰੀਮ ਕੋਰਟ ਨੇ ਦੋ ਅਹੁਦੇ ਡਿਮੋਟ ਕਰਨ ਲਈ ਸੂਬਾ ਸਰਕਾਰ ਦੀ ਸਿਫ਼ਾਰਸ਼ ਨੂੰ ਚਾਰ ਹਫ਼ਤੇ ਵਿੱਚ ਲਾਗੂ ਕਰਨ ਦਾ ਵੀ ਹੁਕਮ ਦਿੱਤਾ ਹੈ। ਭਗੋਰਾ 31 ਮਈ ਨੂੰ ਸੇਵਾ ਮੁਕਤ ਹੋ ਰਿਹਾ ਹੈ। ਇਸ ਅਦਾਲਤੀ ਬੈਂਚ ਵਿਚ ਜਸਟਿਸ ਦੀਪਕ ਗੁਪਤਾ ਤੇ ਜਸਟਿਸ ਸੰਜੀਵ ਖੰਨਾ ਵੀ ਚੀਫ ਜਸਟਿਸ ਦੇ ਨਾਲ ਸ਼ਾਮਲ ਸਨ।
ਵਰਨਣ ਯੋਗ ਹੈ ਕਿ ਇਸ ਕੇਸ ਵਿਚ ਗੁਜਰਾਤ ਸਰਕਾਰ ਨੇ ਪੀੜਤ ਔਰਤ ਬਿਲਕਿਸ ਬਾਨੋ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਪਿਛਲੀ ਸੁਣਵਾਈ ਵੇਲੇ ਬਿਲਕਿਸ ਨੇ ਇਸ ਨੂੰ ਠੁਕਰਾ ਦਿੱਤਾ ਸੀ। ਪਿਛਲੀ ਸੁਣਵਾਈ ਮੌਕੇ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਦੋਸ਼ੀ ਠਹਿਰਾਏ ਪੁਲਿਸ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਪੂਰੀ ਕਰਨ ਨੂੰ ਕਿਹਾ ਸੀ। ਗੁਜਰਾਤ ਹਾਈ ਕੋਰਟ ਨੇ 4 ਮਈ 2017 ਨੂੰ ਭਾਰਤੀ ਦੰਡ ਕਾਨੂਨ ਦੀ ਧਾਰਾ-218 (ਡਿਊਟੀ ਨਾ ਨਿਭਾਉਣ) ਤੇ ਧਾਰਾ 201 (ਸਬੂਤਾਂ ਨਾਲ ਛੇੜਛਾੜ) ਹੇਠ ਪੰਜ ਪੁਲਿਸ ਵਾਲਿਆਂ ਤੇ ਦੋ ਡਾਕਟਰਾਂ ਨੂੰ ਦੋਸ਼ੀ ਮੰਨਿਆ ਸੀ। 10 ਜੁਲਾਈ 2017 ਨੂੰ ਸੁਪਰੀਮ ਕੋਰਟ ਨੇ ਇਕ ਆਈ ਪੀ ਐੱਸ ਅਫਸਰ, ਦੋ ਡਾਕਟਰਾਂ ਤੇ ਚਾਰ ਪੁਲਿਸ ਮੁਲਾਜ਼ਮਾਂ ਦੀ ਅਪੀਲ ਰੱਦ ਕਰ ਕੇ ਕਿਹਾ ਸੀ ਕਿ ਉਨ੍ਹਾਂ ਖ਼ਿਲਾਫ਼ ਸਬੂਤ ਬਿਲਕੁਲ ਸਾਫ਼ ਹਨ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਅਪੀਲ ਰੱਦ ਕਰਦਿਆਂ ਇਹ ਵੀ ਕਿਹਾ ਕਿ ਸੁਣਵਾਈ ਵੇਲੇ ਅਦਾਲਤ ਨੇ ਬਿਨਾਂ ਕਿਸੇ ਕਾਰਨ ਉਨ੍ਹਾਂ ਨੂੰ ਬਰੀ ਕਰ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼