Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਨਿਰੂਪਮ ਮਾਣਹਾਨੀ ਕੇਸ ਵਿੱਚ ਸਮ੍ਰਿਤੀ ਈਰਾਨੀ ਨੂੰ ਨੋਟਿਸ

April 24, 2019 08:10 AM

ਨਵੀਂ ਦਿੱਲੀ, 23 ਅਪ੍ਰੈਲ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕੱਲ੍ਹ ਮਾਣਹਾਨੀ ਕੇਸ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੂੰ ਨੋਟਿਸ ਜਾਰੀ ਕੀਤਾ ਹੈ। ਈਰਾਨੀ ਨੂੰ ਇਹ ਨੋਟਿਸ ਕਾਂਗਰਸ ਨੇਤਾ ਸੰਜੇ ਨਿਰੂਪਮ ਦੀ ਅਰਜ਼ੀ 'ਤੇ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਖਿਲਾਫ ਚੱਲਦੇ ਮਾਣਹਾਨੀ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਈਰਾਨੀ ਨੇ ਨਿਰੂਪਮ 'ਤੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੋਇਆ ਹੈ।
ਅਸਲ ਵਿੱਚ ਇਕ ਮਾਮਲੇ 'ਚ ਦਿੱਲੀ ਹਾਈ ਕੋਰਟ ਸੰਜੇ ਨਿਰੂਪਮ ਵੱਲੋਂ ਦਾਇਰ ਮੁਕੱਦਮੇ ਉਤੇ ਸਮ੍ਰਿਤੀ ਈਰਾਨੀ ਲਈ ਜਾਰੀ ਹੋਏ ਨੋਟਿਸ ਨੂੰ ਰੱਦ ਕਰ ਚੁੱਕੀ ਹੈ। ਹਾਈ ਕੋਰਟ ਨੇ ਈਰਾਨੀ ਦੀ ਪਟੀਸ਼ਨ 'ਤੇ ਨਿਰੂਪਮ ਦੀ ਇਸੇ ਤਰ੍ਹਾਂ ਦੀ ਰਾਹਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ 19 ਦਸੰਬਰ 2018 ਨੂੰ ਸੁਣਵਾਈ ਮੌਕੇ ਕਿਹਾ ਕਿ ਨਿਰੂਪਮ ਦੇ ਖਿਲਾਫ ਮਾਮਲਾ ਜਾਰੀ ਰਹੇਗਾ। ਕੱਲ੍ਹ ਸੁਪਰੀਮ ਕੋਰਟ 'ਚ ਚੀਫ ਜਸਟਿਸ ਰੰਜਨ ਗੋਗੋਈ ਨੇ ਸੰਜੇ ਨਿਰੂਪਮ ਦੀ ਅਰਜ਼ੀ 'ਤੇ ਈਰਾਨੀ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵਿਚ ਕਾਂਗਰਸੀ ਆਗੂ ਸੰਜੇ ਨਿਰੂਪਮ ਨੇ ਹੇਠਲੀ ਅਦਾਲਤ ਦੇ 11 ਮਾਰਚ 2013 ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਉਨ੍ਹਾਂ ਨੂੰ ਈਰਾਨੀ ਨੇ ਮਾਣਹਾਨੀ ਕੇਸ ਵਿੱਚ ਦੋਸ਼ੀ ਵਜੋਂ ਤਲਬ ਕੀਤਾ ਗਿਆ ਸੀ। ਸੰਜੇ ਨਿਰੂਪਮ ਨੇ ਈਰਾਨੀ ਵੱਲੋਂ ਇਕ ਜਨਵਰੀ 2013 ਨੂੰ ਦਾਖਲ ਕੀਤੀ ਅਰਜ਼ੀ ਰੱਦ ਕਰਨ ਦੀ ਮੰਗ ਕੀਤੀ ਹੈ, ਜਦ ਕਿ ਈਰਾਨੀ ਨੇ ਇਸੇ ਨਾਲ ਜੁੜੇ ਕੇਸ ਵਿੱਚ ਛੇ ਜੂਨ 2014 ਨੂੰ ਹੇਠਲੀ ਅਦਾਲਤ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਉਸ ਨੋਟਿਸ 'ਚ ਨਿਰੂਪਮ ਵੱਲੋਂ ਈਰਾਨੀ ਖਿਲਾਫ ਦਾਇਰ ਮਾਣਹਾਨੀ ਮੁਕੱਦਮੇ ਨੂੰ ਖਾਰਜ ਕਰਨ ਦੀ ਮੰਗ ਕੀਤੀ ਗਈ ਹੈ। ਦਿੱਲੀ ਹਾਈ ਕੋਰਟ ਨੇ ਇਕ ਦੂਜੇ 'ਤੇ ਦਾਇਰ ਦੋਵਾਂ ਕੇਸਾਂ ਵਿੱਚ ਸਮਝੌਤੇ ਦੀ ਦੋਵਾਂ ਨੂੰ ਸਲਾਹ ਦਿੱਤੀ ਹੈ। ਗੁਜਰਾਤ ਵਿਧਾਨ ਸਭਾ ਚੋਣ ਨਤੀਜੇ ਆਉਣ ਮੌਕੇ 20 ਦਸੰਬਰ 2012 ਨੂੰ ਇਕ ਟੀ ਵੀ ਪ੍ਰੋਗਰਾਮ ਵਿੱਚ ਚੱਲਦੀ ਬਹਿਸ ਦੌਰਾਨ ਦੋਵਾਂ ਆਗੂਆਂ ਨੇ ਇਕ ਦੂਜੇ 'ਤੇ ਤਿੱਖੇ ਦੋਸ਼ ਲਗਾਏ ਸਨ। ਦੋਵੇਂ ਮਾਣਹਾਨੀ ਮੁਕੱਦਮੇ ਉਸੇ ਬਹਿਸ ਨਾਲ ਸਬੰਧਤ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼