Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਅੱਠਵੀਂ ਤੱਕ ਫੇਲ੍ਹ ਨਾ ਕਰਨ ਦੀ ਨੀਤੀ ਬਦਲਣ ਨਾਲ ਸਕੂਲਾਂ ਨੂੰ ਰਾਹਤ

April 24, 2019 08:10 AM

ਨਵੀਂ ਦਿੱਲੀ, 23 ਅਪ੍ਰੈਲ (ਪੋਸਟ ਬਿਊਰੋ)- ਸਕੂਲਾਂ 'ਚ ਅੱਠਵੀਂ ਤੱਕ ਫੇਲ੍ਹ ਨਾ ਕਰਨ ਦੀ ਨੀਤੀ 'ਚ ਬਦਲਾਅ 'ਤੇ ਕਈ ਰਾਜਾਂ ਨੇ ਹਾਲੇ ਤੱਕ ਸਹਿਮਤੀ ਨਹੀਂ ਦਿੱਤੀ, ਪਰ ਕੇਂਦਰੀ ਵਿਦਿਆਲਾ ਵਰਗੇ ਸੰਗਠਨਾਂ ਵਿੱਚ ਇਸ ਬਦਲਾਅ ਨੂੰ ਭਾਰੀ ਰਾਹਤ ਦੇ ਰੂਪ ਵਿੱਚ ਦੇਖਿਆ ਗਿਆ ਹੈ। ਉਨ੍ਹਾਂ ਨੂੰ ਬਦਲਾਅ ਨਾਲ ਅੱਠਵੀਂ ਤੱਕ ਬਰਬਾਦ ਹੋਈ ਪੜ੍ਹਾਈ ਵਿੱਚ ਸੁਧਾਰ ਦੀ ਆਸ ਹੈ। ਇਸ ਦਾ ਅਸਰ ਨੌਵੀਂ 'ਚ ਦਿਖਾਈ ਦੇਣ ਲੱਗਾ ਹੈ, ਜਿਥੇ ਬੱਚਿਆਂ ਦੀ ਭੀੜ ਘੱਟ ਲੱਗੀ ਹੈ।
ਅੱਠਵੀਂ ਤੱਕ ਫੇਲ੍ਹ ਨਾ ਕਰਨ ਦੀ ਨੀਤੀ ਨਾਲ ਸਕੂਲਾਂ ਨੂੰ ਭਾਰੀ ਖਮਿਆਜ਼ਾ ਭੁਗਤਣਾ ਪੈਂਦਾ ਸੀ। ਇਕ ਪਾਸੇ ਜਿਥੇ ਨੌਵੀਂ ਦੀ ਜਮਾਤ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਪਹੁੰਚਦੇ ਸਨ, ਉਥੇ ਦੂਜੇ ਪਾਸੇ ਨੌਵੀਂ ਵਿੱਚ ਪੰਜਾਹ ਫੀਸਦੀ ਬੱਚੇ ਫੇਲ੍ਹ ਵੀ ਹੋ ਜਾਂਦੇ ਹਨ। ਅਜਿਹੇ ਵਿੱਚ ਸਕੂਲਾਂ ਵਿੱਚ ਨੌਵੀਂ ਦੀ ਜਮਾਤ ਵਿੱਚ ਇੰਨੇ ਬੱਚੇ ਹੋ ਜਾਂਦੇ ਸਨ ਕਿ ਸਕੂਲਾਂ ਵਿੱਚ ਉਨ੍ਹਾਂ ਲਈ ਜਮਾਤਾਂ ਵਾਲੇ ਕਮਰੇ ਛੋਟੇ ਹੋ ਜਾਂਦੇ ਸਨ। ਕੇਂਦਰੀ ਵਿਦਿਆਲਾ ਸੰਗਠਨ ਨਾਲ ਦੇ ਅਫਸਰਾਂ ਮੁਤਾਬਕ ਫੇਲ੍ਹ ਨਾ ਕਰਨ ਦੀ ਨੀਤੀ ਵਿੱਚ ਬਦਲਾਅ ਤੋਂ ਬਾਅਦ ਪੜ੍ਹਨ ਵਿੱਚ ਕਮਜ਼ੋਰ ਵਿਦਿਆਰਥੀ ਪੰਜਵੀਂ ਤੋਂ ਬਾਅਦ ਹੀ ਫੇਲ੍ਹ ਹੋਣਗੇ। ਅਜਿਹੇ ਵਿੱਚ ਉਹ ਪੜ੍ਹਾਈ ਲਿਖਾਈ ਵੱਲ ਧਿਆਨ ਦੇਣਗੇ ਅਤੇ ਮਾਪੇ ਵੀ ਬੇਫਿਕਰ ਨਹੀਂ ਹੋਣਗੇ।
ਫਿਲਹਾਲ ਕੇਂਦਰੀ ਵਿਦਿਆਲਿਆ ਵਿੱਚ ਇਸ ਦਾ ਅਸਰ ਦਿਸਿਆ ਹੈ। ਨੌਵੀਂ ਵਿੱਚ ਪਹਿਲਾਂ ਦੇ ਮੁਕਾਬਲੇ ਬੱਚਿਆਂ ਦੀ ਭੀੜ ਘੱਟ ਹੋਈ ਹੈ। ਅੱਠਵੀਂ ਵਿੱਚ ਹੀ ਕਮਜ਼ੋਰ ਬੱਚਿਆਂ ਨੂੰ ਡ੍ਰਾਪ ਕਰ ਦਿੱਤਾ ਗਿਆ ਹੈ। ਖਾਸ ਗੱਲ ਇਹ ਕਿ ਸਕੂਲੀ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਿੱਚ ਮੌਜੂਦਾ ਸਰਕਾਰ ਦੇ ਰਸਤੇ ਦੀ ਇਹ ਨੀਤੀ ਇਕ ਰੁਕਾਵਟ ਸੀ। ਸਰਕਾਰ ਨੇ ਇਸ ਨੀਤੀ ਨੂੰ ਖਤਮ ਕਰਨ ਦੀ ਕੋਸ਼ਿਸ਼ ਸੱਤਾ ਸੰਭਾਲਣ ਤੋਂ ਬਾਅਦ 2014 ਤੋਂ ਸ਼ੁਰੂ ਕਰ ਦਿੱਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼