Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਉੜੀਸਾ ਵਿੱਚ ਮੈਜਿਸਟਰੇਟ, ਬੀ ਜੇ ਡੀ ਉਮੀਦਵਾਰ ਅਤੇ ਕਾਂਗਰਸ ਆਗੂ ਜ਼ਖਮੀ

April 24, 2019 08:13 AM

ਭੁਵਨੇਸ਼ਵਰ, 23 ਅਪ੍ਰੈਲ (ਪੋਸਟ ਬਿਊਰੋ)- ਉੜੀਸਾ ਵਿੱਚ ਬੀਤੇ ਐਤਵਾਰ ਹੋਈ ਹਿੰਸਾ ਦੀਆਂ ਕਈ ਘਟਨਾਵਾਂ ਵਿੱਚ ਚੋਣ ਕਮਿਸ਼ਨ ਦੇ ਇੱਕ ਮੈਜਿਸਟਰੇਟ 'ਤੇ ਹਮਲਾ ਕਰਨ ਦੇ ਦੋਸ਼ ਵਿੱਚ ਬੀਜੂ ਜਨਤਾ ਦਲ ਦੇ ਉਮੀਦਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਿੰਸਾ ਦੇ ਅਲੱਗ-ਅਲੱਗ ਕੇਸਾਂ ਵਿੱਚ ਉੜੀਸਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਰੰਜਨ ਪਟਨਾਇਕ ਅਤੇ ਇੱਕ ਹੋਰ ਬੀ ਜੇ ਡੀ ਉਮੀਦਵਾਰ ਸਮੇਤ 11 ਲੋਕ ਜ਼ਖਮੀ ਹੋ ਗਏ।
ਪੁਲਸ ਨੇ ਕੱਲ੍ਹ ਕਿਹਾ ਕਿ ਭਾਜਪਾ ਦੇ ਵਿਧਾਨ ਸਭਾ ਦੇ ਉਮੀਦਵਾਰ ਦੀ ਕਾਰ 'ਤੇ ਬੰਬ ਸੁੱਟੇ ਗਏ, ਪਰ ਇਸ ਨਾਲ ਕੋਈ ਜ਼ਖਮੀ ਨਹੀਂ ਹੋਇਆ। ਐਤਵਾਰ ਤੀਸਰੇ ਪੜਾਅ ਲਈ ਪ੍ਰਚਾਰ ਮੁਹਿੰਮ ਦਾ ਸਮਾਂ ਖਤਮ ਹੋਣ ਤੋਂ ਕਰੀਬ ਇੱਕ ਘੰਟਾ ਪਹਿਲਾਂ ਹਿੰਸਾ ਸ਼ੁਰੂ ਹੋਈ। ਪੁਰੀ ਦੇ ਜ਼ਿਲ੍ਹਾ ਅਧਿਕਾਰੀ ਤੇ ਸਹਿ-ਜ਼ਿਲ੍ਹਾ ਚੋਣ ਅਧਿਕਾਰੀ ਜੇ ਬੀ ਦਾਸ ਨੇ ਦੋਸ਼ ਲਾਇਆ ਕਿ ਮੌਜੂਦਾ ਵਿਧਾਇਕ ਅਤੇ ਬੀ ਜੇ ਡੀ ਦੇ ਵਿਧਾਨ ਸਭਾ ਉੱਪ ਚੋਣ ਦੇ ਉਮੀਦਵਾਰ ਪ੍ਰਦੀਪ ਮਹਾਰਥੀ ਨੇ ਪੀਪਲੀ ਵਿੱਚ ਚੋਣ ਉਡਣ ਦਸਤੇ ਦੇ ਮੈਜਿਸਟਰੇਟ ਉੱਤੇ ਹਮਲਾ ਕੀਤਾ। ਚੋਣ ਜ਼ਾਬਤੇ ਦੀ ਉਲੰਘਣਾ ਕਰ ਕੇ ਰੁਪਏ ਅਤੇ ਸ਼ਰਾਬ ਵੰਡਣ ਬਾਰੇ ਸ਼ਿਕਾਇਤ 'ਤੇ ਚੋਣ ਕਮਿਸ਼ਨ ਦੀ ਟੀਮ ਰਾਤ ਕਰੀਬ 11.30 ਵਜੇ ਮਹਾਰਥੀ ਦੇ ਫਾਰਮ ਹਾਊਸ 'ਤੇ ਗਈ ਸੀ। ਕੈਪੀਟਲ ਹਸਪਤਾਲ ਵਿੱਚ ਭਰਤੀ ਮੈਜਿਸਟਰੇਟ ਰਵੀ ਨਾਰਾਇਣ ਪਾਤਰਾ ਨੇ ਦੱਸਿਆ, ‘ਜਦੋਂ ਅਸੀਂ ਉਥੇ ਪਹੁੰਚੇ ਪ੍ਰਦੀਪ ਮਹਾਰਥੀ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਫਿਰ ਮੇਰੀ ਟੀਮ 'ਤੇ ਹਮਲਾ ਕੀਤਾ।” ਇਸ ਹਮਲੇ ਵਿੱਚ ਪੁਲਸ ਦੇ ਸਹਾਇਕ ਡਿਪਟੀ ਇੰਸਪੈਕਟਰ ਵਿਨੈ ਕੁਮਾਰ ਦਾਸ ਅਤੇ ਉਨ੍ਹਾਂ ਦੀ ਕਾਰ ਦਾ ਚਾਲਕ ਦੀਪਕ ਵੀ ਜ਼ਖਮੀ ਹੋ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ