Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਸੁਖਬੀਰ ਸਿੰਘ ਬਾਦਲ ਫ਼ਿਰੋਜ਼ਪੁਰ ਤੋਂ ਤੇ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਚੋਣ ਲੜਨਗੇ

April 24, 2019 08:15 AM

* ਪਹਿਲੀ ਵਾਰ ਦੋਵੇਂ ਪਤੀ-ਪਤਨੀ ਉਮੀਦਵਾਰ ਬਣੇ


ਚੰਡੀਗੜ੍ਹ, 23 ਅਪਰੈਲ, (ਪੋਸਟ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਵਾਰ ਫ਼ਿਰੋਜ਼ਪੁਰ ਤੋਂ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡੇ ਹਲਕੇ ਤੋਂ ਪਾਰਲੀਮੈਂਟ ਦੀ ਚੋਣ ਲੜਨਗੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਵੇਰੇ ਇਸ ਫੈਸਲੇ ਦਾ ਐਲਾਨ ਕੀਤਾ ਹੈ।
ਵਰਨਣ ਯੋਗ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦੇ ਵਰਕਰਾਂ ਦਾ ਹੌਸਲਾ ਵਧਾਉਣ ਲਈ ਖ਼ੁਦ ਚੋਣ ਲੜਨ ਦਾ ਮਨ ਪਹਿਲਾਂ ਹੀ ਬਣਾ ਲਿਆ ਤੇ ਉਨ੍ਹਾਂ ਫਿਰੋਜ਼ਪੁਰ ਤੋਂ ਚੋਣ ਲੜਨ ਦੀ ਤਿਆਰੀ ਸ਼ੁਰੂ ਕਰ ਰੱਖੀ ਸੀ। ਏਦਾਂ ਹੀ ਹਰਸਿਮਰਤ ਕੌਰ ਬਾਦਲ ਦੇ ਇੱਕ ਵਾਰ ਫਿਰ ਬਠਿੰਡਾ ਤੋਂ ਚੋਣ ਲੜਨ ਦਾ ਫ਼ੈਸਲਾ ਵੀ ਹੋ ਚੁੱਕਾ ਸੀ। ਦੋਵਾਂ ਨਾਵਾਂ ਨੂੰ ਸਾਬਕਾ ਮੁੱਖ ਮੰਤਰੀ ਤੇ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਸਹਿਮਤੀ ਦੇ ਦਿੱਤੀ ਸੀ, ਪਰ ਕਾਂਗਰਸ ਦੇ ਉਮੀਦਵਾਰਾਂ ਦਾ ਐਲਾਨ ਹੋਣ ਤੱਕ ਇਹ ਐਲਾਨ ਰੋਕ ਲਿਆ ਸੀ। ਪਤਾ ਲੱਗਾ ਹੈ ਕਿ ਪਿਛਲੇ ਦਿਨੀਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਦੀ ਕੋਰ ਕਮੇਟੀ ਬੈਠਕ ਵਿੱਚ ਪਾਰਟੀ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਸੀ ਕਿ ਉਹ ਫਿਰੋਜ਼ਪੁਰ ਤੋਂ ਚੋਣ ਲੜਨ ਤਾਂ ਵਰਕਰਾਂ ਦਾ ਹੌਸਲਾ ਵਧੇਗਾ ਅਤੇ ਇਸ ਦਾ ਪਾਰਟੀ ਦੀਆਂ ਬਾਕੀ ਸਭ ਸੀਟਾਂ ਉੱਤੇ ਚੰਗਾ ਅਸਰ ਪਵੇਗਾ। ਇਕ ਆਗੂ ਨੇ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੰਦੇ ਹੋਏ ਕਿਹਾ ਸੀ ਕਿ ਜੇ ਜਨਰਲ ਖ਼ੁਦ ਮੈਦਾਨ-ਏ-ਜੰਗ ਵਿਚ ਅੱਗੇ ਹੋ ਕੇ ਲੜੇ ਤਾਂ ਫ਼ੌਜ ਦੇ ਹੌਸਲੇ ਬੁਲੰਦ ਹੁੰਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ