Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਸਨੀ ਦਿਓਲ ਭਾਜਪਾ ਵੱਲੋਂ ਗੁਰਦਾਸਪੁਰੋਂ ਚੋਣ ਲੜੇਗਾ, ਹੰਸ ਰਾਜ ਹੰਸ ਦਿੱਲੀ ਤੋਂ

April 24, 2019 08:17 AM

* ਚੰਡੀਗੜ੍ਹ ਤੋਂ ਕਿਰਨ ਖੇਰ ਤੇ ਹੁਸ਼ਿਆਰਪੁਰ ਤੋਂਸੋਮ ਪ੍ਰਕਾਸ਼ ਲੜਨਗੇ


ਚੰਡੀਗੜ੍ਹ, 23 ਅਪਰੈਲ, (ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਆਪਣੇ ਕੋਟੇ ਦੀਆਂ ਦੋ ਪਾਰਲੀਮੈਂਟ ਸੀਟਾਂ ਅਤੇ ਚੰਡੀਗੜ੍ਹ ਦੇ ਨਾਲ ਦਿੱਲੀ ਵਿੱਚ ਬਾਕੀ ਬਚਦੀ ਇੱਕ ਸੀਟ ਤੋਂਵੀ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਤੋਂ ਮੌਜੂਦਾ ਪਾਰਲੀਮੈਂਟ ਮੈਂਬਰ ਕਿਰਨ ਖੇਰ, ਗੁਰਦਾਸਪੁਰ ਤੋਂ ਸਨੀ ਦਿਓਲ ਅਤੇ ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਨੂੰ ਚੋਣ ਮੈਦਾਨ ਵਿੱਚ ਲਿਆਂਦਾ ਗਿਆ ਹੈ। ਦਿੱਲੀ ਦੀ ਬਾਕੀ ਬਚੀ ਸੀਟ ਪ੍ਰਸਿੱਧ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਦਿੱਤੀ ਗਈ ਹੈ। ਉਹ ਪਹਿਲਾਂ ਇੱਕ ਵਾਰ ਜਲੰਧਰ ਤੋਂ ਚੋਣ ਲੜ ਕੇ ਹਾਰ ਚੁੱਕੇ ਹਨ।
ਅੱਜ ਦੋਪਹਿਰ ਭਾਜਪਾ ਹਾਈਕਮਾਂਡ ਨੇ ਅਚਾਨਕ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੂੰ ਪਾਰਟੀ ਵਿੱਚ ਸ਼ਾਮਲ ਕਰ ਕੇ ਸ਼ਾਮ ਹੋਣ ਤੱਕ ਗੁਰਦਾਸਪੁਰ ਹਲਕੇ ਤੋਂ ਉਮੀਦਵਾਰ ਬਣਾ ਦਿੱਤਾ ਹੈ। ਇਸ ਹਲਕੇਤੋਂ ਮਰਹੂਮ ਐਕਟਰ ਵਿਨੋਦ ਖੰਨਾ ਭਾਜਪਾ ਦੇ ਪਾਰਲੀਮੈਂਟ ਮੈਂਬਰ ਰਹਿ ਚੁੱਕੇ ਸਨ ਤੇ ਉਨ੍ਹਾਂ ਦੀ ਮੌਤ ਦੇ ਬਾਅਦਉੱਪ ਚੋਣ ਵਿੱਚ ਕਾਂਗਰਸ ਦੇ ਸੁਨੀਲ ਜਾਖੜ ਨੇ ਭਾਜਪਾ ਦੇ ਸਵਰਨ ਸਲਾਰੀਆ ਨੂੰ ਹਰਾ ਕੇ ਇਹ ਸੀਟ ਖੋਹੀ ਸੀ। ਭਾਜਪਾ ਦੇ ਅੱਜ ਦੇ ਐਲਾਨ ਪਿੱਛੋਂ ਸੁਨੀਲ ਜਾਖੜ ਦਾ ਮੁਕਾਬਲਾਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨਾਲ ਹੋਵੇਗਾ।
ਇਸ ਤੋਂ ਪਹਿਲਾਂ ਸੰਨੀ ਦਿਓਲ ਨੂੰ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਤੇ ਕੇਂਦਰੀ ਰੇਲ ਮੰਤਰੀ ਪੀਊਸ਼ ਗੋਇਲ ਨੇ ਅੱਜ ਭਾਜਪਾ ਵਿੱਚ ਸ਼ਾਮਲ ਕਰਾਇਆ ਹੈ। ਇਸ ਮੌਕੇ ਰੱਖਿਆ ਮੰਤਰੀ ਨੇ ਕਿਹਾ ਕਿ ਸੰਨੀ ਦਿਓਲ ਨੇ ਫਿਲਮਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਦਿਖਾਇਆ ਹੈ, ਉਨ੍ਹਾਂ ਦੀ ਅਦਾਕਾਰੀ ਵਿੱਚ ਸਿਰਫ ਐਕਟਿੰਗ ਨਹੀਂ, ਜਜ਼ਬਾਤ ਵੀ ਨਜ਼ਰ ਹਨ। ਉਨ੍ਹਾਂ ਦੀਆਂ ਫਿਲਮਾਂ ਦੇਸ਼ ਭਗਤੀ ਲਈ ਪ੍ਰੇਰਿਤ ਕਰਦੀਆਂ ਤੇ ਸੰਨੀ ਦਿਓਲ ਲੋਕਾਂ ਦੀ ਨਬਜ਼ ਸਮਝਦੇ ਹਨ।ਸੰਨੀ ਦਿਓਲ ਨੇ ਕਿਹਾ ਕਿ ਮੈਂ ਮੋਦੀ ਜੀ ਨਾਲ ਜੁੜਿਆ ਹਾਂ ਤੇ ਚਾਹੁੰਦਾ ਹਾਂ ਕਿ ਅਗਲੇ ਪੰਜ ਸਾਲ ਉਹੀ ਪ੍ਰਧਾਨ ਮੰਤਰੀ ਰਹਿਣ।
ਇਸ ਦੌਰਾਨ ਪੱਛਮੀ ਦਿੱਲੀ ਲੋਕ ਸਭਾ ਸੀਟ ਉੱਤੇਮੌਜੂਦਾ ਪਾਰਲੀਮੈਂਟ ਮੈਂਬਰ ਉਦਿਤ ਰਾਜ ਨੂੰ ਝਟਕਾ ਲੱਗਾ ਹੈ। ਨਾਮਜ਼ਦਗੀ ਦੇ ਆਖ਼ਰੀ ਦਿਨ ਭਾਜਪਾ ਨੇ ਉਨ੍ਹਾਂ ਦੀ ਥਾਂ ਮਸ਼ਹੂਰ ਗਾਇਕ ਹੰਸਰਾਜ ਹੰਸ ਨੂੰ ਉਮੀਦਵਾਰ ਬਣਾਦਿੱਤਾ ਹੈ। ਇਸ ਪਿੱਛੋਂ ਖ਼ਬਰ ਹੈ ਕਿ ਟਿਕਟ ਨਾ ਮਿਲਣਕਾਰਨ ਉੱੱਤਰੀ-ਪੱਛਮੀ ਦਿੱਲੀ ਦੇ ਪਾਰਲੀਮੈਂਟ ਮੈਂਬਰ ਉਦਿਤ ਰਾਜ ਭਾਜਪਾ ਤੋਂ ਬਗ਼ਾਵਤ ਕਰ ਸਕਦੇ ਹਨ। ਉਦਤ ਰਾਜ ਦੇ ਏਸ ਮੂਡ ਕਾਰਨ ਇਸ ਸੀਟ ਉੱਤੇ ਟਿਕਟ ਦੇ ਐਲਾਨ ਵਿਚ ਦੇਰੀ ਹੋ ਰਹੀ ਸੀ, ਪਰ ਪਾਰਟੀ ਉਨ੍ਹਾਂ ਦੀ ਜਗ੍ਹਾ ਹੰਸ ਰਾਜ ਹੰਸ ਨੂੰ ਚੋਣ ਲੜਨ ਦਾ ਫ਼ੈਸਲਾ ਕੁਝ ਦਿਨ ਪਹਿਲਾਂ ਹੀ ਕਰ ਚੁੱਕੀ ਸੀ।
ਚੰਡੀਗੜ੍ਹ ਹਲਕੇ ਤੋਂ ਚੋਣ ਲੜਨ ਲਈ ਮੌਜੂਦਾ ਪਾਰਲੀਮੈਂਟ ਮੈਂਬਰ ਕਿਰਨ ਖੇਰ ਅਤੇ ਚੰਡੀਗੜ੍ਹ ਦੇ ਭਾਜਪਾ ਪ੍ਰਧਾਨ ਸੰਜੇ ਟੰਡਨ ਦੀ ਖਿਚੋਤਾਣ ਚੱਲ ਰਹੀ ਸੀ। ਕਿਰਨ ਖੇਰ ਨੇ 2014 ਵਿਚ ਸੀਨੀਅਰਕਾਂਗਰਸ ਆਗੂ ਪਵਨ ਬਾਂਸਲ ਨੂੰ ਹਰਾ ਕੇ ਚੋਣ ਜਿੱਤੀ ਸੀ। ਓਦੋਂ ਕਿਰਨ ਖੇਰ ਨੂੰ 1,91,362 ਵੋਟਾਂ ਪਈਆਂ, ਕਾਂਗਰਸਦੇ ਪਾਵਨ ਬਾਂਸਲ ਨੂੰ 1,21,720 ਵੋਟਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਫਿਲਮ ਕਲਾਕਾਰ ਗੁਲ ਪਨਾਗ ਨੂੰ 1,08,679 ਪਈਆਂ ਸਨ।
ਹੁਸ਼ਿਆਰਪੁਰ ਵਿੱਚਮੌਜੂਦਾ ਪਾਰਲੀਮੈਂਟ ਮੈਂਬਰ ਵਿਜੇ ਸਾਂਪਲਾ ਨਾਲ ਵਰਕਰਾਂ ਤੇ ਲੋਕਾਂ ਦੀ ਨਾਰਾਜ਼ਗੀ ਵੇਖਦੇ ਹੋਏ ਭਾਜਪਾ ਉਨ੍ਹਾਂ ਨੂੰ ਚੋਣ ਲੜਾਉਣਤੋਂਝਿਜਕਦੀ ਸੀ। ਇਸੇ ਲਈ ਉਨ੍ਹਾਂ ਦੇ ਬਦਲ ਵਜੋਂ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਗਈ ਹੈ। ਸਾਲ 2014 ਵਿੱਚ ਵਿਜੇ ਸਾਂਪਲਾ ਸਾਢੇ 13 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ