Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

‘ਚੌਕੀਦਾਰ ਚੋਰ ਹੈ` ਵਾਲੇ ਕੇਸ ਵਿੱਚ ਰਾਹੁਲ ਨੂੰ ਸੁਪਰੀਮ ਕੋਰਟ ਦਾ ਨਵਾਂ ਨੋਟਿਸ ਜਾਰੀ

April 24, 2019 08:19 AM

* ਰਾਹੁਲ ਗਾਂਧੀ ਦੇ ਪਹਿਲੇ ਜਵਾਬ ਤੋਂ ਤਸੱਲੀ ਨਹੀਂ

ਨਵੀਂ ਦਿੱਲੀ, 23 ਅਪਰੈਲ, (ਪੋਸਟ ਬਿਊਰੋ)- ਸਿਆਸੀ ਭਾਸ਼ਣਾਂ ਵਿੱਚ ਲਗਾਤਾਰ ‘ਚੌਕੀਦਾਰ ਚੋਰ ਹੈ’ ਦੀ ਰੱਟ ਲਾਉਣ ਵਾਲੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਅੱਜ ਸੁਪਰੀਮ ਕੋਰਟ ਨੇ ਮਾਣਹਾਨੀ ਦੀ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਨਵਾਂ ਨੋਟਿਆ ਜਾਰੀ ਕਰ ਦਿੱਤਾ ਹੈ, ਕਿਉਂਕਿ ਪਹਿਲੇ ਨੋਟਿਸ ਦੇ ਲਈ ਪੇਸ਼ ਕੀਤਾ ਗਿਆ ਰਾਹੁਲ ਗਾਂਧੀ ਦਾ ਜਵਾਬ ਤਸੱਲੀ ਵਾਲਾ ਨਹੀਂ ਸੀ।
ਵਰਨਣ ਯੋਗ ਹੈ ਕਿ ਰਾਹੁਲ ਗਾਂਧੀ ਨੇ ਇੱਕ ਦਿਨ ਪਹਿਲਾਂ ਸੁਪਰੀਮ ਕੋਰਟ ਨੂੰ ਆਪਣੇ ਅਪਮਾਨਜਨਕ ਬਿਆਨ ਦਾ ਸਪੱਸ਼ਟੀਕਰਨ ਭੇਜ ਦਿੱਤਾ ਸੀ, ਪਰ ਅੱਜ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਹੈ। ਕੇਸ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਹੋਵੇਗੀ। ਪਹਿਲੇ ਜਵਾਬ ਵਿੱਚ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਬਾਰੇ ‘ਚੌਕੀਦਾਰ ਚੋਰ’ ਕਹਿਣ ਵਾਲੇ ਭਾਸ਼ਣ ਵਿੱਚ ਸੁਪਰੀਮ ਕੋਰਟ ਦਾ ਜਿ਼ਕਰ ਕਰਨ ਉੱਤੇ ਅਫ਼ਸੋਸ ਜ਼ਾਹਰ ਕੀਤਾ ਸੀ। ਉਸ ਦੇ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਉੱਤੇ ਸੋਮਵਾਰ ਨੂੰ ਉਸ ਨੇ ਕਿਹਾ ਸੀ ਕਿ ਮੈਂ ਮੰਨਦਾ ਹਾਂ ਕਿ ਸੁਪਰੀਮ ਕੋਰਟ ਨੇ ਕਦੀ ਨਹੀਂ ਕਿਹਾ ਕਿ ਚੌਕੀਦਾਰ ਚੋਰ ਹੈ, ਮੈਂ ਇਹ ਗੱਲ ਚੋਣ ਪ੍ਰਚਾਰ ਦੌਰਾਨ ਜੋਸ਼ ਵਿਚ ਕਹਿ ਬੈਠਾ ਸੀ ਤੇ ਅੱਗੇ ਤੋਂ ਜਦੋਂ ਤਕ ਅਦਾਲਤ ਵਿੱਚ ਅਜਿਹੀ ਗੱਲ ਰਿਕਾਰਡ ਵਿੱਚ ਨਾ ਕਹੀ ਗਈ ਹੋਵੇ, ਮੈਂਜਨਤਾ ਵਿੱਚ ਅਜਿਹੀ ਬਿਆਨਬਾਜ਼ੀ ਨਹੀਂ ਕਰਾਂਗਾ।
ਰਾਹੁਲ ਗਾਂਧੀ ਦੇ ਖ਼ਿਲਾਫ਼ ਸੁਪਰੀਮ ਕੋਰਟ ਦੀ ਮਾਣਹਾਨੀ ਬਾਰੇ ਪਟੀਸ਼ਨ ਉੱਤੇ ਅਦਾਲਤ ਨੇ ਉਸ ਨੂੰ 15 ਅਪ੍ਰੈਲ ਨੂੰ ਨੋਟਿਸ ਜਾਰੀ ਕਰ ਕੇ 22 ਅਪ੍ਰੈਲ ਤਕ ਜਵਾਬ ਦੇਣ ਨੂੰ ਕਿਹਾ ਸੀ। ਰਾਹੁਲ ਗਾਂਧੀ ਨੇ ਦਸ ਅਪ੍ਰੈਲ ਨੂੰ ਨਾਮਜ਼ਦਗੀ ਪਿੱਛੋਂ ਮੀਡੀਆ ਅੱਗੇ ਰਾਫੇਲ ਸੌਦੇਬਾਰੇ ‘ਚੌਕੀਦਾਰ ਚੋਰ ਹੈ` ਦਾ ਬਿਆਨ ਦਿੱਤਾ ਸੀ। ਉਸ ਦਾ ਇਹ ਬਿਆਨ ਮੀਡੀਆ ਵਿੱਚ ਆਇਆ ਤਾਂ ਭਾਜਪਾ ਪਾਰਲੀਮੈਂਟ ਮੈਂਬਰ ਮੀਨਾਕਸ਼ੀ ਲੇਖੀ ਨੇ ਸੁਪਰੀਮ ਕੋਰਟ ਵਿੱਚਅਰਜ਼ੀ ਦੇ ਦਿੱਤੀ ਕਿ ਚੋਣ ਰੈਲੀਆਂ ਵਿੱਚ ਰਾਹੁਲ ਗਾਂਧੀ ਰਾਫੇਲ ਨਾਲ ਜੁੜੇ ਝੂਠੇ ਬਿਆਨ ਦੇ ਰਹੇ ਹਨ ਅਤੇਉਨ੍ਹਾਂ ਨੇ ਇਕ ਰੈਲੀ ਵਿੱਚ ਕਿਹਾ ਸੀ, ‘ਸੁਪਰੀਮ ਕੋਰਟ ਨੇ ਵੀ ਕਹਿ ਦਿੱਤਾ ਹੈ ਕਿ ਚੌਕੀਦਾਰ ਚੋਰ ਹੈ।`ਭਾਜਪਾ ਆਗੂ ਮੀਨਾਕਸ਼ੀ ਲੇਖੀ ਦੀ ਅਰਜ਼ੀ ਵਾਲੇਕੇਸ ਵਿਚ ਰਾਹੁਲ ਗਾਂਧੀ ਨੇ 22 ਅਪ੍ਰੈਲ ਨੂੰ ਐਫੀਡੇਵਿਟ ਰਾਹੀਂ ਆਪਣੇ ਬਿਆਨ ਉੱਤੇ ਅਫ਼ਸੋਸ ਪ੍ਰਗਟ ਕੀਤਾ ਤੇ ਕਿਹਾ ਸੀ ਕਿ ਉਨ੍ਹਾਂ ਕੋਰਟ ਦੇ ਹਵਾਲੇ ਨਾਲ ਜੋ ਕਿਹਾ, ਉਹ ਚੋਣ ਪ੍ਰਚਾਰ ਦੌਰਾਨ ਜੋਸ਼ ਵਿੱਚਕਿਹਾ ਗਿਆ ਸੀ, ਕੋਰਟ ਨੇ ਇਹ ਕੁਝ ਨਹੀਂ ਕਿਹਾ ਸੀ।
ਅੱਜ ਮੰਗਲਵਾਰ ਨੂੰ ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਕੋਲ ਸੁਣਵਾਈ ਵੇਲੇ ਮੀਨਾਕਸ਼ੀ ਲੇਖੀ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਉਹ ਰਾਹੁਲ ਦੇ ਐਫੀਡੇਵਿਟ ਦੇ ਜਵਾਬ ਦਾ ਜਵਾਬ ਪੇਸ਼ ਕਰਨਗੇ। ਇਸ ਉੱਤੇ ਕੋਰਟ ਨੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਦੱਸੋ ਰਾਹੁਲ ਨੇ ਜਵਾਬ ਵਿਚ ਕੀ ਕਿਹਾ ਹੈ। ਰੋਹਤਗੀ ਨੇ ਕਿਹਾ ਕਿ ਰਾਹੁਲ ਨੇ ਬਿਆਨ ਉੱਤੇ ਅਫ਼ਸੋਸ ਪ੍ਰਗਟਾਇਆ ਅਤੇ ਮੰਨਿਆ ਹੈ ਕਿ ਉਨ੍ਹਾਂ ਕੋਰਟ ਦਾ ਆਦੇਸ਼ ਪੜ੍ਹੇ ਬਿਨਾਂ ਪ੍ਰਚਾਰ ਦੌਰਾਨ ਜੋਸ਼ ਵਿਚ ਇਹ ਕਹਿ ਦਿੱਤਾ ਸੀ। ਰੋਹਤਗੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਬਿਆਨ ਉੱਤੇ ਠੀਕ ਤਰ੍ਹਾਂ ਮਾਫ਼ੀ ਨਹੀਂ ਮੰਗੀ, ਸਗੋਂ ਇਸ ਵਿੱਚ ‘ਅਫ਼ਸੋਸ ਹੈ` ਦਾ ਸ਼ਬਦ ਵਰਤਿਆ ਹੈ,ਏਦਾਂ ਮਾਫ਼ੀ ਨਹੀਂ ਮੰਗੀ ਜਾਂਦੀ, ਇਹ ਸਿਰਫ਼ ਦਿਖਾਵਾ ਹੈ। ਰਾਹੁਲ ਦੇ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਕਿਹਾ ਕਿ ਭਾਜਪਾ ਇਸ ਦਾ ਰਾਜਸੀਕਰਨ ਕਰ ਰਹੀ ਹੈ। ਕੋਰਟ ਨੇ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਤਾਂ ਉਨ੍ਹਾਂ ਆਪਣੇ ਬਿਆਨ ਵਿੱਚ ਅਫ਼ਸੋਸ ਪ੍ਰਗਟਾ ਦਿੱਤਾ, ਕੋਰਟ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਹੀ ਨਹੀਂ ਕੀਤਾ। ਇਸ ਉੱਤੇ ਚੀਫ ਜਸਟਿਸ ਨੇ ਕਿਹਾ, ਤੁਸੀਂ ਚਾਹੁੰਦੇ ਹੋ ਕਿ ਨੋਟਿਸ ਜਾਰੀ ਹੋਵੇ। ਠੀਕ ਹੈ, ਅਸੀਂ ਨੋਟਿਸ ਜਾਰੀ ਕਰਦੇ ਹਾਂ। ਸਿੰਘਵੀ ਨੇ ਕਿਹਾ, ਨਹੀਂ, ਅਸੀਂ ਇਹ ਨਹੀਂ ਕਹਿੰਦੇ। ਕੋਰਟ ਦੇ ਨਾਂ ਉੱਤੇ ਉਨ੍ਹਾਂ ਦਾ ਜੋ ਬਿਆਨ ਸੀ, ਉਹ ਕੋਰਟ ਨੇ ਨਹੀਂ ਕਿਹਾ ਸੀ ਅਤੇ ਉਸ ਲਈ ਉਨ੍ਹਾਂ ਨੂੰ ਅਫ਼ਸੋਸ ਹੈ। ਕੋਰਟ ਨੇ ਸਿੰਘਵੀ ਦੀਆਂ ਦਲੀਲਾਂ ਜਾਰੀ ਰਹਿੰਦੇ ਹੋਏ ਹੀ ਨੋਟਿਸ ਲਿਖਾਉਣਾ ਸ਼ੁਰੂ ਕਰ ਦਿੱਤਾ, ਪਰ ਥੋੜ੍ਹੀ ਰਾਹਤ ਦਿੰਦੇ ਹੋਏ ਅਗਲੀ ਸੁਣਵਾਈ 30 ਅਪ੍ਰੈਲ ਲਈ ਰਾਹੁਲ ਗਾਂਧੀ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼