Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਗੋਲਾਨ ਬਸਤੀ ਦਾ ਨਾਂ ਇਸਰਾਈਲ ਵੱਲੋਂ ਡੋਨਾਲਡ ਟਰੰਪ ਦੇ ਨਾਂਅ ਉੱਤੇ ਰੱਖਿਆ ਜਾਏਗਾ

April 25, 2019 08:06 AM

ਯੇਰੂਸ਼ਲਮ, 24 ਅਪ੍ਰੈਲ (ਪੋਸਟ ਬਿਊਰੋ)- ਇਸਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਵਿਵਾਦ ਵਾਲੇ ਖੇਤਰ ਗੋਲਾਨ ਪਹਾੜੀਆਂ ਉੱਤੇ ਵਸਾਈ ਗਈ ਬਸਤੀ ਦਾ ਨਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਂ ਉੱਤੇ ਰੱਖਣ ਦੀ ਇੱਛਾ ਪ੍ਰਗਟ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਟਰੰਪ ਨੇ ਇਸ ਪਠਾਰ ਵਾਲੇ ਇਲਾਕੇ ਉੱਤੇ ਇਸਰਾਈਲ ਦੀ ਅਖੰਡਤਾ ਨੂੰ ਮਾਨਤਾ ਦੀ ਪਹਿਲ ਕੀਤੀ ਹੈ, ਉਸ ਦਾ ਧੰਨਵਾਦ ਕਰਨ ਲਈ ਉਹ ਏਦਾਂ ਕਰਨਾ ਚਾਹੁੰਦੇ ਹਨ।
ਵਰਨਣ ਯੋਗ ਹੈ ਕਿ ਕਰੀਬ 1,200 ਵਰਗ ਕਿਲੋਮੀਟਰ ਖੇਤਰ ਵਿਚ ਫੈਲੀਆਂ ਗੋਲਾਨ ਪਹਾੜੀਆਂ ਸੀਰੀਆ ਦੀ ਰਾਜਧਾਨੀ ਦਮਿਸ਼ਕ ਤੋਂ 60 ਕਿਲੋਮੀਟਰ ਉੱਤਰ-ਪੱਛਮ ਵਿਚ ਹਨ। ਸਾਲ 1967 ਵਿਚ ਅਰਬ-ਇਸਰਾਈਲ ਜੰਗ ਮੌਕੇ ਇਸਰਾਈਲ ਨੇ ਰਣਨੀਤਕ ਤੌਰ ਉੱਤੇ ਮਹੱਤਵ ਪੂਰਨ ਇਹ ਖੇਤਰ ਸੀਰੀਆ ਕੋਲੋਂ ਖੋਹ ਕੇ 1981 ਵਿੱਚ ਉਸ ਨੇ ਆਪਣਾ ਹਿੱਸਾ ਬਣਾ ਲਿਆ ਸੀ। ਇਸਰਾਈਲ ਦੇ ਇਸ ਕਦਮ ਨੂੰ ਕੌਮਾਂਤਰੀ ਪੱਧਰ ਉੱਤੇ ਮਾਨਤਾ ਨਹੀਂ ਮਿਲ ਸਕੀ। ਅਮਰੀਕਾ ਨੇ ਵੀ ਇਸ ਖੇਤਰ ਵਿਚ ਇਸਰਾਈਲ ਦੀ ਅਖੰਡਤਾ ਨੂੰ ਨਹੀਂ ਸਵੀਕਾਰਿਆ, ਪ੍ਰੰਤੂ ਇਸ ਸਾਲ ਮਾਰਚ ਵਿਚ ਡੋਨਾਲਡ ਟਰੰਪ ਨੇ ਅਮਰੀਕਾ ਦੀ ਇਸ ਪੁਰਾਣੀ ਨੀਤੀ ਨੂੰ ਪਲਟ ਕੇ ਗੋਲਾਨ ਉੱਤੇ ਇਸਰਾਈਲ ਦੇ ਹੱਕ ਨੂੰ ਮਾਨਤਾ ਦੇ ਦਿੱਤੀ ਹੈ। ਸੀਰੀਆ ਨੇ ਇਸ ਫੈਸਲੇ ਦਾ ਵਿਰੋਧ ਵੀ ਕੀਤਾ ਸੀ।
ਬੀਤੇ ਦਿਨੀਂ ਚੋਣਾਂ ਵਿੱਚ ਪੰਜਵੀਂ ਵਾਰ ਜਿੱਤ ਗਏ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਕਿਹਾ ਹੈ ਕਿ ਡੋਨਾਲਡ ਟਰੰਪ ਦੇ ਇਸ ਇਤਿਹਾਸਕ ਕਦਮ ਤੋਂ ਸਾਰੇ ਇਸਰਾਈਲੀ ਬਹੁਤ ਖ਼ੁਸ਼ ਹਨ ਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਦੇ ਹਨ, ਅਸੀਂ ਉਨ੍ਹਾਂ ਦਾ ਧੰਨਵਾਦ ਕਰਨਾ ਹੈ, ਮੈਂ ਜਲਦੀ ਹੀ ਗੋਲਾਨ ਦੀ ਬਸਤੀ ਦਾ ਨਾਂ ਟਰੰਪ ਉੱਤੇ ਰੱਖਣ ਦਾ ਮਤਾ ਸਰਕਾਰ ਅੱਗੇ ਰੱਖਾਂਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ