Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਸ੍ਰੀਲੰਕਾ ਦੇ ਧਮਾਕਿਆਂ ਦੀ ਜਾਂਚ ਵਿਚ ਐੱਫ ਬੀ ਆਈ ਨੂੰ ਸ਼ਾਮਲ ਕੀਤਾ ਗਿਆ

April 25, 2019 08:07 AM

* ਲੰਡਨ ਵਿਚ ਪੜ੍ਹਿਆ ਨਿਕਲਿਆ ਇਕ ਅੱਤਵਾਦੀ

ਕੋਲੰਬੋ, 24 ਅਪ੍ਰੈਲ (ਪੋਸਟ ਬਿਊਰੋ)- ਸ੍ਰੀਲੰਕਾ ਵਿਚ ਅਮਰੀਕੀ ਰਾਜਦੂਤ ਐਲਿਨਾ ਟੈਪਲਿਜ਼ ਨੇ ਕਿਹਾ ਹੈ ਕਿ ਐਤਵਾਰ ਹੋਏ ਬੰਬ ਧਮਾਕਿਆਂ ਦੀ ਜਾਂਚ ਵਿਚ ਮਦਦ ਕਰਨ ਲਈ ਅਮਰੀਕਾ ਦੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ ਬੀ ਆਈ) ਨੂੰ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਧਮਾਕਿਆਂ ਦੇ ਮ੍ਰਿਤਕਾਂ ਦੀ ਗਿਣਤੀ ਵਧ ਕੇ 359 ਹੋ ਚੁੱਕੀ ਹੈ ਅਤੇ 500 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾਂਦੇ ਹਨ। ਪੁਲਿਸ ਬੁਲਾਰੇ ਰੂਵਾਨ ਗੁਨਸੇਕਰਾ ਦੇ ਮੁਤਾਬਕ ਅੱਜ ਤਕ ਇਸ ਦੇਸ਼ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ 58 ਸ਼ੱਕੀ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਗੁਨਸੇਕਰਾ ਨੇ ਦੱਸਿਆ ਕਿ ਬੁੱਧਵਾਰ ਤੜਕੇ ਘੱਟੋ-ਘੱਟ 18 ਹੋਰ ਸ਼ੱਕੀ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਕੋਲੰਬੋ ਤੋਂ ਕਰੀਬ 56 ਕਿਲੋਮੀਟਰ ਦੂਰ ਵਾਰਕਾਪੋਲਾ ਦੇ ਇਕ ਘਰ ਤੋਂ ਪੁਲਿਸ ਨੇ ਵਾਕੀ-ਟਾਕੀ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਮੰਗਲਵਾਰ ਚਿਤਾਵਨੀ ਦਿੱਤੀ ਸੀ ਕਿ ਕਈ ਸ਼ੱਕੀ ਹਾਲੇ ਵੀ ਧਮਾਕਾਖੇਜ਼ ਸਮੱਗਰੀ ਨਾਲ ਲੈਸ ਹਨ ਤੇ ਉਹ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਮੰਗਲਵਾਰ ਨੂੰ ਰੱਖਿਆ ਮੰਤਰੀ ਰੁਵਾਨ ਵਿਜੈਵਰਧਨੇ ਨੇ ਪਾਰਲੀਮੈਂਟ ਵਿੱਚ ਕਿਹਾ ਸੀ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ੍ਰੀਲੰਕਾ ਵਿਚ ਐਤਵਾਰ ਜੋ ਹੋਇਆ, ਉਹ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿਚ ਮੁਸਲਮਾਨਾਂ ਖ਼ਿਲਾਫ਼ ਹੋਏ ਹਮਲੇ ਦਾ ਬਦਲਾ ਸੀ। ਵਰਨਣ ਯੋਗ ਹੈ ਕਿ ਮਾਰਚ ਵਿੱਚ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਸ਼ਹਿਰ ਵਿਚ ਆਸਟ੍ਰੇਲੀਅਨ ਬੰਦੂਕਬਾਜ਼ ਬ੍ਰੇਂਟਨ ਟੈਰੰਟ ਨੇ ਦੋ ਮਸਜਿਦਾਂ ਵਿਚ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ, ਜਿਸ ਵਿਚ 50 ਲੋਕਾਂ ਦੀ ਮੌਤ ਹੋ ਗਈ ਸੀ। ਓਦੋਂ ਮਸਜਿਦ ਵਿਚ ਭਾਰੀ ਗਿਣਤੀ ਵਿਚ ਸ਼ਰਧਾਲੂ ਸਨ। ਈਸਟਰ ਦੇ ਦਿਨ ਸ੍ਰੀਲੰਕਾ ਚਰਚ ਅਤੇ ਹੋਟਲਾਂ ਵਿਚ ਹੋਏ ਸਿਲਸਲਾਵਾਰ ਧਮਾਕਿਆਂ ਨਾਲ ਕੰਬ ਉੱਠਿਆ ਸੀ। ਇਸ ਵਿਚ ਘਟੋ-ਘਟ 310 ਲੋਕਾਂ ਦੀ ਮੌਤ ਹੋ ਗਈ ਅਤੇ 500 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਗਏ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ