Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਟਰੰਪ ਉੱਤੇ ਮਹਾਦੋਸ਼ ਲਈ ਵਿਰੋਧੀ ਡੈਮੋਕ੍ਰੇਟ ਐਮ ਪੀਜ਼ ਵੰਡੇ ਗਏ

April 25, 2019 08:10 AM

ਵਾਸ਼ਿੰਗਟਨ, 24 ਅਪ੍ਰੈਲ (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਵਿੱਚ ਰੂਸ ਦੇ ਦਖਲ ਦੀ ਜਾਂਚ ਰਿਪੋਰਟ ਜਨਤਕ ਹੋਣ ਦੇ ਬਾਅਦ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦੇ ਕੁਝ ਪਾਰਲੀਮੈਂਟ ਮੈਂਬਰ ਜਿਥੇ ਰਾਸ਼ਟਰਪਤੀ ਡੋਨਾਲਡ ਟਰੰਪ ਉੱਤੇ ਮਹਾਦੋਸ਼ ਚਲਾਉਣ ਦੀ ਮੁਹਿੰਮ 'ਚ ਲੱਗ ਗਏ ਹਨ, ਉਥੇ ਕੁਝ ਇਸ ਨਾਲ ਸਹਿਮਤ ਨਹੀਂ। ਇਨ੍ਹਾਂ 'ਚ ਡੈਮੋਕ੍ਰੇਟਿਕ ਨੇਤਾ ਅਤੇ ਪਾਰਲੀਮੈਂਟ ਦੇ ਹੇਠਲੇ ਸਦਨ ਪ੍ਰਤੀਨਿਧ ਸਭਾ ਦੀ ਸਪੀਕਰ ਨੈਂਸੀ ਪੇਲੋਸੀ ਵੀ ਸ਼ਾਮਲ ਹੈ।
ਸਾਲ 2016 ਦੀ ਰਾਸ਼ਟਰਪਤੀ ਚੋਣ 'ਚ ਰੂਸੀ ਦਖਲ ਬਾਰੇ ਵਿਸ਼ੇਸ਼ ਵਕੀਲ ਰਾਬਰਟ ਮੂਲਰ ਦੀ ਜਾਂਚ ਰਿਪੋਰਟ ਪਿਛਲੇ ਵੀਰਵਾਰ ਪਾਰਲੀਮੈਂਟ ਵਿੱਚ ਰੱਖੇ ਜਾਣ ਦੇ ਨਾਲ ਜਨਤਕ ਕਰ ਦਿੱਤੀ ਗਈ ਸੀ। ਇਸ ਰਿਪੋਰਟ 'ਚ ਟਰੰਪ ਅਤੇ ਰੂਸ ਵਿਚਾਲੇ ਗੰਢਤੁੱਪ ਦਾ ਕੋਈ ਸਬੂਤ ਨਹੀਂ ਪਾਇਆ ਗਿਆ, ਪਰ ਮੂਲਰ ਦੀ ਟੀਮ ਇਸ ਸਿੱਟੇ ਉਤੇ ਨਹੀਂ ਪਹੁੰਚ ਸਕੀ ਕਿ ਨਿਆਂ ਪ੍ਰਕਿਰਿਆ ਵਿੱਚ ਟਰੰਪ ਰੁਕਾਵਟ ਬਣੇ ਸਨ ਜਾਂ ਨਹੀਂ। ਮੂਲਰ ਨੇ ਇਹ ਪਾਰਲੀਮੈਂਟ 'ਤੇ ਛੱਡ ਦਿੱਤਾ ਕਿ ਇਸ 'ਤੇ ਅੱਗੇ ਕੀ ਕਾਰਵਾਈ ਕਰਨੀ ਹੈ? ਓਦੋਂ ਤੋਂ ਡੈਮੋਕ੍ਰੇਟਿਕ ਪਾਰਟੀ ਦੇ ਮੈਂਬਰ ਟਰੰਪ ਉਤੇ ਮਹਾਦੋਸ਼ ਚਲਾਉਣ ਦੀ ਮੁਹਿੰਮ ਵਿੱਚ ਲੱਗ ਗਏ ਹਨ। ਕਈ ਡੈਮੋਕ੍ਰੇਟਿਕ ਮੈਂਬਰਾਂ ਦਾ ਮੰਨਣਾ ਹੈ ਕਿ ਮਹਾਦੋਸ਼ ਦੀ ਪ੍ਰਕਿਰਿਆ ਨਾਕਾਮ ਹੋ ਸਕਦੀ ਹੈ। ਇਸ ਦਾ ਟਰੰਪ ਨੂੰ ਸਿਆਸੀ ਫਾਇਦਾ ਹੋ ਸਕਦਾ ਹੈ, ਜਦ ਕਿ ਦੂਜੇ ਮੈਂਬਰਾਂ ਦੀ ਦਲੀਲ ਹੈ ਕਿ ਜੇ ਇਸ ਤਰ੍ਹਾਂ ਨਾ ਕੀਤਾ ਗਿਆ ਤਾਂ ਇਹ ਸੰਕੇਤ ਜਾਵੇਗਾ ਕਿ ਰਾਸ਼ਟਰਪਤੀ ਦੇ ਗਲਤ ਕੰਮਾਂ ਨੂੰ ਬਰਦਾਸ਼ਤ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ