Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕੈਪਟਨ ਅਮਰਿੰਦਰ ਸਿੰਘ ਦੀ ਚੇਤਾਵਨੀ: ਜਿਸ ਮੰਤਰੀ ਦੇ ਹਲਕੇ ਤੋਂ ਉਮੀਦਵਾਰ ਹਾਰ ਗਿਆ, ਵਜ਼ੀਰੀ ਖੁੱਸ ਜਾਵੇਗੀ

April 25, 2019 08:18 AM

ਚੰਡੀਗੜ੍ਹ, 24 ਅਪ੍ਰੈਲ (ਪੋਸਟ ਬਿਊਰੋ)- ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਦੋ ਟੁੱਕ ਚਿਤਾਵਨੀ ਦਿੱਤੀ ਹੈ ਕਿ ਜਿਸ ਮੰਤਰੀ ਦੇ ਹਲਕੇ ਤੋਂ ਕਾਂਗਰਸ ਉਮੀਦਵਾਰ ਹਾਰ ਗਿਆ, ਉਸ ਦੀ ਮੰਤਰੀ ਮੰਡਲ ਤੋਂ ਛੁੱਟੀ ਕਰ ਦਿੱਤੀ ਜਾਵੇਗੀ ਅਤੇ ਵਿਧਾਇਕ ਵਜੋਂ ਟਿਕਟ ਉੱਤੇ ਵੀ ਸਵਾਲੀਆ ਨਿਸ਼ਾਨ ਲੱਗੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਉੱਤੇ ਕਾਂਗਰਸ ਪਾਰਟੀ ਵਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦੇ ਲਈ ਫਾਰਮੂਲਾ ਤਿਆਰ ਕੀਤਾ ਗਿਆ ਹੈ ਅਤੇ ਇਸ ਜਿੱਤ ਲਈ ਮੰਤਰੀਆਂ ਤੇ ਵਿਧਾਇਕਾਂ ਦੀ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਕਰਨ ਦੇ ਲਈ ਜ਼ਿੰਮੇਵਾਰੀ ਲਾ ਦਿੱਤੀ ਗਈ ਹੈ।
ਪਤਾ ਲੱਗਾ ਹੈ ਕਿ ਕਾਂਗਰਸ ਹਾਈ ਕਮਾਨ ਦੇ ਫੈਸਲੇ ਅਨੁਸਾਰ ਜਿਹੜੇ ਮੰਤਰੀ ਆਪਣੇ ਹਲਕਿਆਂ ਤੋਂ ਕਾਂਗਰਸ ਦੀ ਜਿੱਤ ਨੂੰ ਯਕੀਨੀ ਕਰਨ ਤੋਂ ਅਸਫ਼ਲ ਰਹਿਣਗੇ, ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਹਟਾ ਦਿੱਤਾ ਜਾਵੇਗਾ ਅਤੇ ਜਿਹੜੇ ਕਾਂਗਰਸੀ ਵਿਧਾਇਕ ਆਪਣੇ ਹਲਕਿਆਂ ਤੋਂ ਉਮੀਦਵਾਰਾਂ ਦੀ ਜਿੱਤ ਯਕੀਨੀ ਕਰਨ ਤੋਂ ਨਾਕਾਮ ਰਹੇ, ਉਨ੍ਹਾਂ ਨੂੰ ਅਗਲੀ ਵਿਧਾਨ ਸਭਾ ਚੋਣ ਵਿਚ ਟਿਕਟਾਂ ਦੇਣ ਲਈ ਨਹੀਂ ਵਿਚਾਰਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਨੇ ਵੱਖ-ਵੱਖ ਬੋਰਡਾਂ ਵਿਚ ਚੇਅਰਮੈਨ ਲਾਉਣ ਦਾ ਪੈਮਾਨਾ ਵੀ ਸਖ਼ਤ ਕਰ ਲਿਆ ਹੈ। ਮੌਜੂਦਾ ਲੋਕ ਸਭਾ ਚੋਣਾਂ ਵਿੱਚ ਨਿੱਜੀ ਕਾਰਗੁਜਾਰੀ ਦੇ ਆਧਾਰ ਉੱਤੇ ਹੀ ਚੇਅਰਮੈਨ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਸਬੰਧ ਵਿੱਚ ਸੀਨੀਆਰਟੀ ਦੀ ਥਾਂ ਕਾਰਗੁਜ਼ਾਰੀ ਵੇਖੀ ਜਾਣੀ ਹੈ। ਮੁੱਖ ਮੰਤਰੀ ਅਨੁਸਾਰ ਇਹ ਫੈਸਲਾ ਪਾਰਟੀ ਵਿਚ ਕਾਰਗੁਜ਼ਾਰੀ ਦੇ ਉੱਤੇ ਆਧਾਰਤ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ