Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਹਰਿਆਣੇ ਵਿੱਚ ਜੱਜ ਬਣਨ ਲਈ ਇਕ ਕਰੋੜ ਦੇਣ ਦਾ ਹੋਇਆ ਸੀ ਸੌਦਾ

October 03, 2018 07:40 AM

ਚੰਡੀਗੜ੍ਹ, 2 ਅਕਤੂਬਰ (ਪੋਸਟ ਬਿਊਰੋ)- ਹਰਿਆਣਾ ਸਿਵਲ ਸਰਵਿਸਿਜ਼ (ਜੁਡੀਸ਼ਲ) ਪ੍ਰਾਇਮਰੀ ਟੈਸਟ ਪੇਪਰ ਲੀਕ ਕੇਸ ਵਿੱਚ ਗ੍ਰਿਫਤਾਰ ਸੈਕਿੰਡ ਟਾਪਰ ਤੇਜਿੰਦਰ ਬਿਸ਼ਨੋਈ ਨੂੰ ਕੱਲ੍ਹ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੇ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਦੋਸ਼ੀ ਨੂੰ ਦੋ ਦਿਨਾਂ ਦੇ ਰਿਮਾਂਡ 'ਤੇ ਪੁਲਸ ਨੂੰ ਸੌਂਪ ਦਿੱਤਾ ਹੈ।
ਇਸ ਕੇਸ ਦੇ ਦੋਸ਼ੀ ਨੇ ਦੱਸਿਆ ਕਿ ਉਸ ਨੇ ਸੱਤ ਲੱਖ ਰੁਪਏ ਐਡਵਾਂਸ ਦਿੱਤੇ ਸਨ ਅਤੇ ਕੰਮ ਪੂਰਾ ਹੋ ਕੇ ਜੱਜ ਬਣਨ 'ਤੇ ਇਕ ਕਰੋੜ ਹੋਰ ਦੇਣ ਦਾ ਸਮਝੌਤਾ ਕੀਤਾ ਗਿਆ ਸੀ। ਐਸ ਆਈ ਟੀ ਇਸ ਦੋਸ਼ੀ ਤੇਜਿੰਦਰ ਬਿਸ਼ਨੋਈ ਨੂੰ ਦੋ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਸੁਭਾਸ਼ ਗੋਦਾਰਾ ਅਤੇ ਸੁਸ਼ੀਲ ਭਾਦੂ ਦੇ ਨਾਲ ਜ਼ਿਲਾ ਅਦਾਲਤ ਵਿੱਚ ਪੇਸ਼ ਕਰਕੇ ਹੋਰ ਵੀ ਰਿਮਾਂਡ ਦੀ ਮੰਗ ਕਰ ਸਕਦੀ ਹੈ। ਕੇਸ ਦੀ ਮੁੱਖ ਦੋਸ਼ੀ ਆਯੁਸ਼ੀ ਗੋਦਾਰਾ ਦੇ ਮਾਮਾ ਅਤੇ ਪਿਤਾ ਨੂੰ ਬੀਤੇ ਸ਼ੁੱਕਰਵਾਰ ਦੇਰ ਰਾਤ ਐਸ ਆਈ ਟੀ ਨੇ ਗ੍ਰਿਫਤਾਰ ਕੀਤਾ ਸੀ ਤੇ ਅਦਾਲਤ ਨੇ ਦੋਵਾਂ ਨੂੰ ਚਾਰ ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਸੀ। ਉਨ੍ਹਾਂ ਦੀ ਨਿਸ਼ਾਨਦੇਹੀ ਉੱਤੇ ਸੈਕਿੰਡ ਟਾਪਰ ਦੀ ਗ੍ਰਿਫਤਾਰੀ ਕੀਤੀ ਗਈ ਸੀ। ਪਿੰਜੌਰ ਦੀ ਵਾਸੀ ਸੁਮਨ ਨੇ ਅਰਜ਼ੀ ਦਾਇਰ ਕਰ ਕੇ ਕਿਹਾ ਸੀ ਕਿ ਹਰਿਆਣਾ ਸਰਕਾਰ ਨੇ ਐਚ ਸੀ ਐਸ ਜੁਡੀਸ਼ੀਅਲ ਦੀਆਂ 109 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਸਨ, ਜਿਸ ਪਿੱਛੋਂ ਉਸ ਨੇ ਪੇਪਰ ਦੀ ਤਿਆਰੀ ਲਈ ਇਕ ਕੋਚਿੰਗ ਸੈਂਟਰ ਜਾਣਾ ਸ਼ੁਰੂ ਕੀਤਾ ਸੀ। ਇਸ ਦੌਰਾਨ ਉਸ ਦੀ ਦੋਸਤੀ ਸੁਸ਼ੀਲਾ ਨਾਲ ਹੋ ਗਈ, ਜਿਸ ਪਿੱਛੋਂ ਗਲਤੀ ਨਾਲ ਉਸ ਨੇ ਇਕ ਇਹੋ ਜਿਹੀ ਆਡੀਓ ਰਿਕਾਰਡਿੰਗ ਭੇਜ ਦਿੱਤੀ, ਜਿਸ ਵਿੱਚ ਉਹ ਹੋਰ ਲੜਕੀ ਨਾਲ ਡੇਢ ਕਰੋੜ 'ਚ ਨਿਯੁਕਤੀ ਕਰਾਉਣ ਦੀ ਗੱਲ ਕਰ ਰਹੀ ਸੀ। ਪੁੱਛਣ ਉਤੇ ਪੇਪਰ ਲੀਕ ਹੋਣ ਦਾ ਖੁਲਾਸਾ ਹੋਇਆ ਸੀ। ਇਸ ਪਿੱਛੋਂ ਹਾਈ ਕੋਰਟ ਦੇ ਆਦੇਸ਼ ਉਤੇ ਪੁਲਸ ਨੇ 19 ਸਤੰਬਰ ਨੂੰ ਭਿ੍ਰਸ਼ਟਾਚਾਰ ਐਕਟ ਹੇਠ ਸੈਕਟਰ ਤਿੰਨ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਸੀ। ਹਾਈ ਕੋਰਟ ਦੇ ਆਦੇਸ਼ 'ਤੇ ਇਹ ਕੇਸ ਸਪੈਸ਼ਲ ਜਾਂਚ ਟੀਮ (ਐਸ ਆਈ ਟੀ) ਨੂੰ ਸੌਂਪ ਦਿੱਤਾ ਗਿਆ ਸੀ, ਜਿਸ ਵਿੱਚ ਐਸ ਪੀ ਰਵੀ ਕੁਮਾਰ ਸਿੰਘ, ਡੀ ਐਸ ਪੀ ਕ੍ਰਿਸ਼ਨ ਕੁਮਾਰ ਅਤੇ ਇੰਸਪੈਕਟਰ ਪੂਨਮ ਦਿਲਾਵਰੀ ਨੂੰ ਸ਼ਾਮਲ ਕੀਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ