Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

ਪੁਲਵਾਮਾ ਕਾਂਡ ਦਾ ਦਹਿਸ਼ਤਗਰਦ ਬਠਿੰਡਾ ਤੋਂ ਗ੍ਰਿਫਤਾਰ

April 25, 2019 08:20 AM

ਬਠਿੰਡਾ, 24 ਅਪ੍ਰੈਲ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਪੁਲਸ ਨੇ ਪੁਲਵਾਮਾ ਬੰਬ ਧਮਾਕੇ ਨਾਲ ਸੰਬੰਧਤ ਇੱਕ ਦੋਸ਼ੀ ਨੂੰ ਕੱਲ੍ਹ ਬਠਿੰਡਾ ਤੋਂ ਫੜਿਆ ਹੈ, ਜੋ ਇਥੇ ਸੈਂਟਰਲ ਯੂਨੀਵਰਸਿਟੀ 'ਚ ਦੋ ਸਾਲ ਤੋਂ ਪੜ੍ਹਾਈ ਕਰ ਰਿਹਾ ਸੀ।
ਵਰਨਣ ਯੋਗ ਹੈ ਕਿ 14 ਫਰਵਰੀ 2019 ਨੂੰ ਸੀ ਆਰ ਪੀ ਐੱਫ ਦਾ ਕਾਫਲਾ ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇ ਉੱਤੇ ਜਾ ਰਿਹਾ ਸੀ ਤਾਂ ਪੁਲਵਾਮਾ ਵਿਖੇ ਇੱਕ ਦਹਿਸ਼ਤਗਰਦ ਨੇ ਕਿਸੇ ਹੋਰ ਵਾਹਨ ਦੀ ਮਦਦ ਨਾਲ ਆਤਮਘਾਤੀ ਹਮਲਾ ਕੀਤਾ ਸੀ, ਜਿਸ ਵਿੱਚ ਹਮਲਾਵਰ ਦੇ ਮਾਰੇ ਜਾਣ ਦੇ ਨਾਲ ਚਾਲੀ ਸੀ ਆਰ ਪੀ ਐੱਫ ਦੇ ਜਵਾਨ ਵੀ ਮਾਰੇ ਗਏ ਸਨ। ਉਸ ਤੋਂ ਬਾਅਦ ਜੰਮੂ-ਕਸ਼ਮੀਰ ਪੁਲਸ ਦੀ ਟੀਮ ਨੇ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਵੱਡੀ ਗਿਣਤੀ ਵਿੱਚ ਸ਼ੱਕੀ ਲੋਕਾਂ ਉਤੇ ਮੁਕੱਦਮੇ ਦਰਜ ਕੀਤੇ ਸਨ, ਜਿਨ੍ਹਾਂ ਦੀਆਂ ਗ੍ਰਿਫਤਾਰੀਆਂ ਜਾਰੀ ਹਨ। ਉਸੇ ਤਹਿਤ ਹਿਲਾਲ ਅਹਿਮਦ ਮਿੰਟੂ ਵਾਸੀ ਚਕੋਰਾ ਜ਼ਿਲ੍ਹਾ ਪੁਲਵਾਮਾ ਦੇ ਵਿਰੁੱਧ ਥਾਣਾ ਬਨਿਹਾਲ ਵਿਖੇ ਟਾਡਾ ਦਾ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਦੀ ਤਲਾਸ਼ ਜਾਰੀ ਸੀ। ਪਤਾ ਲੱਗਾ ਕਿ ਉਹ 2017 ਤੋਂ ਸੈਂਟਰਲ ਯੂਨੀਵਰਸਿਟੀ ਵਿਖੇ ਐੱਮ ਐੱਡ ਦੀ ਪੜ੍ਹਾਈ ਕਰ ਰਿਹਾ ਸੀ ਤਾਂ ਦੋ ਦਿਨ ਪਹਿਲਾਂ ਜੰਮੂ-ਕਸ਼ਮੀਰ ਪੁਲਸ ਦੀ ਟੀਮ ਬਠਿੰਡਾ ਪਹੁੰਚੀ ਤੇ ਸੀ ਆਈ ਸਟਾਫ ਬਠਿੰਡਾ ਦੇ ਇੰਚਾਰਜ ਅੰਮ੍ਰਿਤਪਾਲ ਭਾਟੀ ਦੀ ਅਗਵਾਈ ਹੇਠ ਪੰਜਾਬ ਪੁਲਸ ਦੀ ਟੀਮ ਉਸ ਨਾਲ ਸਹਿਯੋਗ ਵਾਸਤੇ ਲਾਈ ਗਈ। ਦੋਵਾਂ ਟੀਮਾਂ ਨੇ ਯੂਨੀਵਰਸਿਟੀ ਜਾ ਕੇ ਪਹਿਲਾਂ ਖੁਫੀਆ ਵਿੰਗ ਨਾਲ ਮਿੰਟੂ ਦੀ ਪਛਾਣ ਕੀਤੀ ਤੇ ਕੱਲ੍ਹ ਯੂਨੀਵਰਸਿਟੀ ਪ੍ਰਬੰਧਕਾਂ ਦੇ ਧਿਆਨ 'ਚ ਲਿਆਉਣ ਦੇ ਬਾਅਦ ਮਿੰਟੂ ਨੂੰ ਯੂਨੀਵਰਸਿਟੀ ਦੇ ਵਿਹੜੇ 'ਚੋਂ ਗ੍ਰਿਫਤਾਰੀ ਕਰ ਲਿਆ। ਉਸ ਸਮੇਂ ਉਹ ਆਪਣੇ ਸਾਥੀਆਂ ਨਾਲ ਬੈਠਾ ਸੀ, ਜਿਸ ਨੂੰ ਗ੍ਰਿਫਤਾਰੀ ਹੋਣ ਦੀ ਭਿਣਕ ਵੀ ਨਹੀਂ ਸੀ। ਜਾਣਕਾਰ ਸੂਤਰਾਂ ਮੁਤਾਬਕ ਮਿੰਟੂ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦਾ ਫੇਸਬੁਕ ਅਕਾਊਂਟ ਬਿਲਕੁਲ ਖਾਲੀ ਹੋ ਗਿਆ, ਜੋ ਓਦੋਂ ਤੱਕ ਸਹੀ ਸਲਾਮਤ ਚੱਲ ਰਿਹਾ ਸੀ ਅਤੇ ਮਿੰਟੂ ਦੇ ਪਰਵਾਰ, ਦੋਸਤਾਂ ਆਦਿ ਦੀਆਂ ਤਸਵੀਰਾਂ ਲੋਡ ਕੀਤੀਆਂ ਹੋਈਆਂ ਸਨ। ਫੇਸਬੁਕ ਅਕਾਊਂਟ ਬਾਰੇ ਪੁਲਸ ਵੀ ਸੁੰਨ ਰਹਿ ਗਈ। ਮਿੰਟੂ ਦੀ ਗ੍ਰਿਫਤਾਰੀ ਬਾਰੇ ਕਿਸੇ ਨੂੰ ਵੀ ਪਤਾ ਨਹੀਂ ਸੀ, ਪਰ ਉਸ ਦੀ ਗ੍ਰਿਫਤਾਰੀ ਹੋਣ ਤੱਕ ਉਸਦਾ ਫੇਸਬੁਕ ਅਕਾਊਂਟ ਕੋਈ ਹੋਰ ਵੀ ਚਲਾ ਰਿਹਾ ਸੀ, ਜਿਸ ਦਾ ਸਿੱਧਾ ਜਾਂ ਅਸਿੱਧਾ ਸੰਬੰਧ ਦਹਿਸ਼ਤੀ ਜਥੇਬੰਦੀਆਂ ਨਾਲ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ