Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਝੂਠੇ ਦੋਸ਼ਾਂ ਲਈ ਮੱਕੜ ਨੇ ਢੇਸੀ ਭਰਾਵਾਂ ਨੂੰ ਮਾਣਹਾਨੀ ਦਾ ਨੋਟਿਸ ਕੱਢਿਆ

April 25, 2019 08:21 AM
ਸਰਬਜੀਤ ਸਿੰਘ ਮੱਕੜ

ਜਲੰਧਰ, 24 ਅਪ੍ਰੈਲ (ਪੋਸਟ ਬਿਊਰੋ)- ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਵਾਸਤੇ ਅਕਾਲੀ ਦਲ ਦੇ ਇੰਚਾਰਜ ਸਰਬਜੀਤ ਸਿੰਘ ਮੱਕੜ ਨੇ ਢੇਸੀ ਭਰਾਵਾਂ ਜਸਪਾਲ ਸਿੰਘ ਢੇਸੀ ਤੇ ਪਰਮਜੀਤ ਸਿੰਘ ਰਾਏਪੁਰ 'ਤੇ ਉਨ੍ਹਾਂ ਵਿਰੁੱਧ ਝੂਠਾ ਪ੍ਰਚਾਰ ਕਰਨ ਦਾ ਦੋਸ਼ ਲਾਉਂਦਿਆਂ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ।
ਆਪਣੇ ਵਕੀਲ ਰਾਹੀਂ ਭੇਜੇ ਨੋਟਿਸ ਵਿੱਚ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਢੇਸੀ ਭਰਾਵਾਂ ਵੱਲੋਂ ਕੀਤੇ ਝੂਠੇ ਪ੍ਰਚਾਰ ਕਾਰਨ ਉਨ੍ਹਾਂ ਦੇ ਸਮਾਜਿਕ ਅਤੇ ਰਾਜਸੀ ਰੁਤਬੇ ਨੂੰ ਵੱਡਾ ਹਰਜਾ ਪੁੱਜਾ ਹੈ, ਇਸ ਕਰਕੇ ਇਕ ਹਫਤੇ ਵਿੱਚ ਇਕ ਕਰੋੜ ਰੁਪਏ ਦਾ ਹਰਜਾਨਾ ਦਿੱਤਾ ਜਾਵੇ, ਨਹੀਂ ਤਾਂ ਉਹ ਅਦਾਲਤ ਵਿੱਚ ਜਾਣਗੇ। ਉਨ੍ਹਾਂ ਨੋਟਿਸ ਵਿੱਚ ਲਿਖਿਆ ਕਿ ਢੇਸੀ ਭਰਾ ਕੂਲ ਰੋਡ ਉਪਰਲੀ ਜਿਹੜੀ 55 ਮਰਲੇ ਅਤੇ 31 ਮਰਲੇ ਜਾਇਦਾਦ ਉੱਤੇ ਸਰਬਜੀਤ ਸਿੰਘ ਮੱਕੜ ਦੇ ਨਾਜਾਇਜ਼ ਕਬਜ਼ੇ ਦਾ ਰੌਲਾ ਪਾ ਰਹੇ ਹਨ, ਉਹ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠਾ ਹੈ। 55 ਮਰਲੇ ਜਗ੍ਹਾ ਮੱਕੜ ਅਤੇ ਤਿੰਨ ਹੋਰ ਭਾਈਵਾਲਾਂ ਨੇ ਰਮੇਸ਼ ਕੁਮਾਰ ਮੁਖਤਿਆਰ ਰਾਹੀਂ ਖਰੀਦੀ ਸੀ ਤੇ ਅੱਠ ਸਤੰਬਰ 1997 ਨੂੰ ਇਸ ਜਗ੍ਹਾ ਦੀ ਤਹਿਸੀਲਦਾਰ ਵੱਲੋਂ ਰਜਿਸਟਰੀ ਹੋਈ, ਜਦ ਕਿ 31 ਮਰਲੇ ਜਗ੍ਹਾ ਇੰਦਰਬੀਰ ਸਿੰਘ ਪੁੱਤਰ ਗੁਰਜੇਪਾਲ ਸਿੰਘ ਸਾਬਕਾ ਪੁਲਸ ਅਧਿਕਾਰੀ ਤੋਂ ਸਰਬਜੀਤ ਸਿੰਘ ਮੱਕੜ ਨੇ 11 ਸਤੰਬਰ 2006 ਨੂੰ ਖਰੀਦੀ ਅਤੇ ਰਜਿਸਟਰੀ ਕਰਵਾਈ ਸੀ। ਇਸ ਰਜਿਸਟਰੀ ਲਈ ਸਰਬਜੀਤ ਸਿੰਘ ਮੱਕੜ ਨੇ 81 ਲੱਖ 46 ਹਜ਼ਾਰ 860 ਰੁਪਏ ਸਟੇਟ ਬੈਂਕ ਪਟਿਆਲਾ ਰਾਹੀਂ ਅਦਾਇਗੀ ਕੀਤੀ ਸੀ। ਉਨ੍ਹਾਂ ਲਿਖਿਆ ਕਿ 55 ਮਰਲੇ ਜਗ੍ਹਾ ਦਾ ਅਦਾਲਤੀ ਕੇਸ ਕੇ ਕੇ ਗੋਇਲ ਸਿਵਲ ਜੱਜ ਦੀ ਅਦਾਲਤ ਵਿੱਚ ਚੱਲਦਾ ਸੀ ਤੇ 2 ਨਵੰਬਰ 2006 ਨੂੰ ਅਦਾਲਤੀ ਫੈਸਲੇ ਤਹਿਤ ਸਰਬਜੀਤ ਸਿੰਘ ਮੱਕੜ ਅਤੇ ਭਾਈਵਾਲਾਂ ਨੇ ਛੇ ਲੱਖ ਰੁਪਏ ਅਦਾ ਕੀਤੇ ਸਨ। ਮਾਲ ਵਿਭਾਗ ਤੇ ਅਦਾਲਤੀ ਫੈਸਲਿਆਂ ਮੁਤਾਬਕ ਕੂਲ ਰੋਡ 'ਤੇ 55 ਮਰਲੇ ਅਤੇ 31 ਮਰਲੇ ਜਗ੍ਹਾ ਕਿਸੇ ਵੀ ਤਰ੍ਹਾਂ ਵਿਵਾਦ ਵਾਲੀ ਨਹੀਂ ਤੇ ਨਾ ਸਰਬਜੀਤ ਸਿੰਘ ਮੱਕੜ ਤੇ ਉਨ੍ਹਾਂ ਦੇ ਭਾਈਵਾਲਾਂ ਨੇ ਕਿਸੇ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕੀਤਾ ਹੈ। ਉਨ੍ਹਾਂ ਲਿਖਿਆ ਕਿ ਢੇਸੀ ਪਰਵਾਰ ਦੀ ਫਰਮ ਟੀ ਐਸ ਐਸ ਦੇ ਕੁਝ ਬੰਦੇ 9 ਅਪਰੈਲ 2005 ਨੂੰ ਕੂਲ ਰੋਡ ਉਪਰਲੀ ਜਗ੍ਹਾ ਉੱਤੇ ਜਬਰੀ ਕਬਜ਼ਾ ਕਰਨ ਲਈ ਆਏ ਤਾਂ ਇਨ੍ਹਾਂ ਦੇ ਖਿਲਾਫ ਥਾਣਾ ਡਵੀਜ਼ਨ ਨੰਬਰ ਛੇ ਵਿੱਚ ਕੇਸ ਦਰਜ ਹੋਇਆ ਸੀ, ਜਿਹੜਾ ਅਜੇ ਵੀ ਚੱਲ ਰਿਹਾ ਹੈ। ਇਨ੍ਹਾਂ ਪਲਾਟਾਂ ਵਿੱਚ ਅੱਠ ਤੇ ਦੋ ਕਮਰੇ ਬਣੇ ਹੋਏ ਹਨ। ਉਸ ਵੇਲੇ ਤੋਂ ਬਿਜਲੀ ਦੇ ਕੁਨੈਕਸ਼ਨ ਲੱਗੇ ਹਨ। ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਇਸ ਮਾਮਲੇ 'ਚ ਕਦੇ ਕੋਈ ਦਖਲ ਨਹੀਂ ਦਿੱਤਾ ਤੇ ਨਾ ਹੀ ਕਮੇਟੀ ਬਣਾਈ ਹੈ। ਇਸ ਬਾਰੇ ਕੀਤਾ ਜਾ ਰਿਹਾ ਪ੍ਰਚਾਰ ਵੀ ਝੂਠਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ