Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਇਰਾਨ ਤੋਂ ਕੱਚਾ ਤੇਲ ਲੈਣਾ ਭਾਰਤ ਬੰਦ ਕਰੇਗਾ

April 25, 2019 08:23 AM

* ਸਾਊਦੀ ਅਰਬ ਵਗੈਰਾ ਤੋਂ ਬਦਲਵੇਂ ਪ੍ਰਬੰਧ ਕੀਤੇ ਜਾਣਗੇ

 
ਨਵੀਂ ਦਿੱਲੀ, 24 ਅਪ੍ਰੈਲ (ਪੋਸਟ ਬਿਊਰੋ)- ਅਮਰੀਕੀ ਪਾਬੰਦੀ ਤੋਂ ਮਿਲੀ ਹੋਈ ਛੋਟ ਦੀ ਮਿਆਦ ਖਤਮ ਹੋਣ ਮਗਰੋਂ ਭਾਰਤ ਸਰਕਾਰ ਇਰਾਨ ਤੋਂ ਕੱਚੇ ਤੇਲ ਦੀ ਦਰਾਮਦ ਬੰਦ ਕਰ ਦੇਵੇਗੀ। ਇਸ ਦੀ ਸਪਲਾਈ ਵਿੱਚ ਆਉਣ ਵਾਲੀ ਘਾਟ ਨੂੰ ਪੂਰਾ ਕਰਨ ਲਈ ਸਾਊਦੀ ਅਰਬ ਵਰਗੇ ਦੇਸ਼ਾਂ ਤੋਂ ਬਦਲਵੇਂ ਸਰੋਤਾਂ ਦੀ ਵਰਤੋ ਕੀਤੀ ਜਾਵੇਗੀ।

ਸਿਖਰਲੇ ਅਧਿਕਾਰੀਆਂ ਅਤੇ ਸਨਅਤ ਨਾਲ ਜੁੜੇ ਸੂਤਰਾਂ ਨੇ ਦੱਸਿਆ ਹੈ ਕਿ ਇਸ ਬਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਛੇਤੀ ਹੀ ਕੋਈ ਰਾਹ ਨਿਕਲ ਆਵੇਗਾ। ਵਰਨਣ ਯੋਗ ਹੈ ਕਿ ਟਰੰਪ ਸਰਕਾਰ ਨੇ ਬੀਤੇ ਦਿਨੀਂ ਭਾਰਤ ਸਮੇਤ ਕੁਝ ਦੇਸ਼ਾਂ ਨੂੰ ਇਰਾਨ ਤੋਂ ਕੱਚਾ ਤੇਲ ਖਰੀਦਣ ਬਾਰੇ ਮਿਲੀ ਛੋਟ ਦੀ ਮਿਆਦ (ਦੋ ਮਈ ਤੱਕ) ਅੱਗੇ ਹੋਰ ਨਾ ਵਧਾਉਣ ਦਾ ਫੈਸਲਾ ਕਰ ਲਿਆ ਸੀ। ਭਾਰਤ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘ਜਦੋਂ ਤੱਕ ਛੋਟ ਫਿਰ ਸ਼ੁਰੂ ਨਹੀਂ ਹੁੰਦੀ, ਸਾਨੂੰ ਨਹੀਂ ਲੱਗਦਾ ਕਿ ਭਾਰਤ ਇਸ ਦੌਰਾਨ ਇਰਾਨ ਤੋਂ ਕੱਚੇ ਤੇਲ ਦੀ ਖਰੀਦ ਕਰੇਗਾ। ਅਸੀਂ ਇਰਾਨ ਤੋਂ ਕੱਚੇ ਤੇਲ ਦੀ ਖਰੀਦ ਬੰਦ ਕਰ ਦੇਵਾਂਗੇ।’ ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅਖੀਰ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਭਾਰਤ, ਅਮਰੀਕੀ ਸਰਕਾਰ ਤੋਂ ਛੋਟ ਦੀ ਮਿਆਦ ਨੂੰ ਦੋ ਮਈ ਤੋਂ ਅੱਗੇ ਵਧਾਉਣ ਲਈ ਅਜੇ ਵੀ ਦਬਾਅ ਪਾ ਸਕਦਾ ਹੈ, ਪਰ ਸੰਭਾਵਨਾਵਾਂ ਦੇ ਆਧਾਰ 'ਤੇ ਖਰੀਦ ਨਹੀਂ ਕੀਤੀ ਜਾ ਸਕਦੀ, ਇਸ ਲਈ ਭਾਰਤ ਹਾਲ ਦੀ ਘੜੀ ਇਰਾਨ ਤੋਂ ਤੇਲ ਖਰੀਦ ਨਹੀਂ ਕਰੇਗਾ।
ਚੀਨ ਤੋਂ ਬਾਅਦ ਇਰਾਨ ਤੋਂ ਤੇਲ ਖਰੀਦ ਕਰਨ ਵਾਲਾ ਭਾਰਤ ਦੂਜਾ ਸਭ ਤੋਂ ਵੱਡਾ ਖਰੀਦਦਾਰ ਹੈ। ਇਰਾਨ ਤੋਂ ਤੇਲ ਦੀ ਸਪਲਾਈ ਬੰਦ ਹੋਣ ਮਗਰੋਂ ਇਸ ਘਾਟ ਨੂੰ ਸਾਊਦੀ ਅਰਬ, ਕੁਵੈਤ, ਯੂ ਏ ਈ ਅਤੇ ਮੈਕਸਿਕੋ ਵਿਚਲੇ ਬਦਲਵੇਂ ਸਰੋਤਾਂ ਤੋਂ ਪੂਰਾ ਕੀਤਾ ਜਾਵੇਗਾ। ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਇਕ ਟਵੀਟ ਕਰ ਕੇ ਕਿਹਾ ਹੈ ਕਿ ‘ਭਾਰਤੀ ਰਿਫਾਈਨਰੀਆਂ ਲਈ ਕੱਚੇ ਤੇਲ ਦੀ ਸਪਲਾਈ ਨੂੰ ਪੂਰਾ ਕਰਨ ਦੀ ਇੱਕ ਯੋਜਨਾ ਬਣਾਈ ਗਈ ਹੈ।' ਆਈ ਓ ਸੀ ਦੇ ਚੇਅਰਮੈਨ ਸੰਜੀਵ ਸਿੰਘ ਨੇ ਕਿਹਾ ਕਿ ਭਾਰਤੀ ਰਿਫਾਈਨਰੀਆਂ ਪੈਟਰੋਲ, ਡੀਜ਼ਲ ਤੇ ਹੋਰਨਾਂ ਪੈਟਰੋਲੀਅਮ ਉਤਪਾਦਾਂ ਦੀ ਦੇਸ਼ ਵਿਆਪੀ ਮੰਗ ਨੂੰ ਪੂਰਾ ਕਰਨ ਲਈ ਤਿਆਰ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ