Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਮਹਿਬੂਬਾ ਮੁਫਤੀ ਦੇ ਗੜ੍ਹ ਵਿੱਚ 40 ਵੋਟ ਕੇਂਦਰਾਂ ਉੱਤੇ ਇੱਕ ਵੀ ਵੋਟ ਨਹੀਂ ਪਈ

April 25, 2019 08:26 AM

ਸ੍ਰੀਨਗਰ, 24 ਅਪ੍ਰੈਲ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੀ ਅਨੰਤਨਾਗ ਲੋਕ ਸਭਾ ਸੀਟ ਹੇਠ ਆਉਣ ਵਾਲੇ ਬਿਜਬੇਹਰਾ ਵਿਧਾਨ ਸਭਾ ਹਲਕੇ ਵਿੱਚ, ਜਿਹੜਾ ਸਾਬਕਾ ਮੁੱਖ ਮੰਤਰੀ ਮਹਿਬੂਬ ਮੁਫਤੀ ਦੇ ਗੜ੍ਹ ਮੰਨਿਆ ਜਾਂਦਾ ਹੈ। ਸਭ ਤੋਂ ਜ਼ਿਆਦਾ ਵੋਟਿੰਗ ਕੇਂਦਰ ਅਜਿਹੇ ਨਿਕਲੇ ਹਨ, ਜਿੱਥੇ ਇੱਕ ਵੀ ਵੋਟ ਨਹੀਂ ਪਈ। ਅਨੰਤਨਾਗ ਦੇ 65 ਵਿੱਚੋਂ ਚਾਲੀ ਵੋਟਿੰਗ ਕੇਂਦਰ ਬਿਜਬੇਹਰਾ ਵਿੱਚ ਸਨ ਜਿੱਥੇ ਇੱਕ ਵੀ ਵੋਟ ਨਹੀਂ ਪਾਈ ਗਈ। ਇਹ ਉਨ੍ਹਾਂ ਛੇ ਵਿਧਾਨ ਸਭਾ ਹਲਕਿਆਂ ਵਿੱਚੋਂ ਇਕ ਹੈ ਜਿੱਥੇ ਬੀਤੇ ਦਿਨ ਲੋਕ ਸਭਾ ਚੋਣਾਂ ਦੇ ਤੀਸਰੇ ਪੜਾਅ ਵਿੱਚ ਵੋਟਿੰਗ ਹੋਈ। ਲੋਕਾਂ ਨੇ ਅਨੰਤਨਾਗ ਦੇ 714 ਵੋਟਿੰਗ ਕੇਂਦਰਾਂ ਵਿੱਚ ਵੋਟ ਪਾਈ, ਪਰ ਏਥੋਂ ਦੇ ਲੋਕ ਬਾਹਰ ਨਹੀਂ ਨਿਕਲੇ।
ਬਿਜਬੇਹਰਾ ਪੀ ਡੀ ਪੀ ਪਾਰਟੀ ਦੀ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦਾ ਜੱਦੀ ਚੋਣ ਹਲਕਾ ਹੈ ਜਿੱਥੇ 93,289 ਲੋਕਾਂ ਲਈ 120 ਵੋਟਿੰਗ ਕੇਂਦਰ ਬਣਾਏ ਗਏ ਸਨ। ਅਨੰਤਨਾਗ ਲੋਕ ਸਭਾ ਸੀਟ ਉੱਤੇ ਚੋਣ ਦਾ ਸਮਾਂ ਸੁਰੱਖਿਆ ਕਾਰਨਾਂ ਕਰ ਕੇ ਘਟਾ ਦਿੱਤਾ ਗਿਆ ਸੀ। ਚੋਣ ਕਮਿਸ਼ਨ ਦੇ ਵੋਟਰ ਟਰਨ ਆਊਟ ਐਪ 'ਤੇ ਦਿੱਤੇ ਅੰਕੜਿਆਂ ਦੇ ਮੁਤਾਬਕ ਬਿਜਬੇਹਰਾ ਵਿਧਾਨ ਸਭਾ ਹਲਕੇ ਵਿੱਚ ਕੁੱਲ 2.04 ਫੀਸਦੀ ਵੋਟਿੰਗ ਹੋਈ ਹੈ। ਆਪਣੇ ਪਰਵਾਰ ਦੇ ਨਾਲ ਵੋਟ ਪਾਉਣ ਆਈ ਮਹਿਬੂਬਾ ਮੁਫਤੀ ਨੇ ਬੂਥ ਨੰਬਰ 35 ਉੱਤੇ ਦੁਪਹਿਰ ਢਾਈ ਵਜੇ ਵੋਟ ਪਾਈ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਅਨੰਤਨਾਗ ਦੇ ਇੱਕ ਹਿੱਸੇ ਵਿੱਚ ਵੋਟਿੰਗ ਹੋਈ ਹੈ ਜਿੱਥੇ ਸਿਰਫ 12.86 ਫੀਸਦੀ ਵੋਟਰਾਂ ਨੇ ਵੋਟ ਪਾਏ। ਇਸ ਸੀਟ 'ਤੇ 16 ਵਿਧਾਨ ਸਭਾ ਸੀਟਾਂ ਆਉਂਦੀਆਂ ਹਨ ਅਤੇ ਇਥੇ ਚੋਣਾਂ ਤਿੰਨ ਪੜਾਵਾਂ ਵਿੱਚ ਵੰਡੀਆਂ ਹੋਈਆਂ ਹਨ। ਪਹਿਲਾ ਪੜਾਅ ਬੀਤੇ ਦਿਨ ਪੂਰਾ ਹੋ ਗਿਆ, ਜਦ ਕਿ ਬਾਕੀ ਦੋ 29 ਅਪ੍ਰੈਲ ਅਤੇ ਛੇ ਮਈ ਨੂੰ ਹੋਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ