Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਦੇ ਵਿੱਚ ਬਜਰੰਗ ਨੇ ਸੋਨ ਤਮਗਾ ਜਿੱਤਿਆ

April 25, 2019 08:27 AM

ਨਵੀਂ ਦਿੱਲੀ, 24 ਅਪ੍ਰੈਲ (ਪੋਸਟ ਬਿਊਰੋ)- ਭਾਰਤ ਦੇ ਸਟਾਰ ਪਹਿਲਵਾਨ ਬਜਰੰਗ ਪੂਨੀਆ ਨੇ ਆਪਣੀ ਸ੍ਰੇਸ਼ਟਤਾ ਨੂੰ ਕਾਇਮ ਰੱਖਦੇ ਹੋਏ ਚੀਨ 'ਚ ਚੱਲਦੀ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਦੇ 65 ਕਿਲੋਗਰਾਮ ਫ੍ਰੀ ਸਟਾਈਲ ਵਰਗ ਵਿੱਚ ਕੱਲ੍ਹ ਸੋਨ ਤਮਗਾ ਜਿੱਤ ਲਿਆ, ਜਦ ਕਿ ਪ੍ਰਵੀਨ ਰਾਣਾ ਨੂੰ 79 ਕਿਲੋਗਰਾਮ ਵਿੱਚ ਚਾਂਦੀ ਅਤੇ ਸਤਿਆਵ੍ਰਤ ਕਾਦਿਆਨ ਨੂੰ 97 ਕਿਲੋਗਰਾਮ ਵਿੱਚ ਕਾਂਸੀ ਤਮਗੇ ਨਾਲ ਸਬਰ ਕਰਨਾ ਪਿਆ।
ਕਾਮਨਵੈੱਲਥ ਅਤੇ ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂ ਅਤੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਂਦੀ ਤਮਗਾ ਜੇਤੂ ਬਜਰੰਗ ਨੇ ਫਾਈਨਲ ਵਿੱਚ ਕਜ਼ਾਕਿਸਤਾਨ ਦੇ ਸਯਾਤਬੇਕ ਓਕਾਸੋਵ ਨੂੰ 12-7 ਨਾਲ ਹਰਾਇਆ। ਉਸ ਦੇ ਸੋਨਾ ਜਿੱਤਦੇ ਹੀ ਉਸ ਦੇ ਹਰਿਆਣਾ ਦੇ ਸੋਨੀਪਤ ਵਿੱਚ ਯੋਗੇਸ਼ਵਰ ਦੱਤ ਅਖਾੜੇ 'ਚ ਖੁਸ਼ੀ ਦੀ ਲਹਿਰ ਦੌੜ ਗਈ। ਬਜਰੰਗ ਦੇ ਗੁਰੂ ਯੋਗੇਸ਼ਵਰ ਤੇ ਅਖਾੜੇ ਦੇ ਕੋਚ ਦਰੋਣਾਚਾਰੀਆ ਐਵਾਰਡੀ ਰਾਮਫਲ ਨੇ ਬਜਰੰਗ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ ਹੈ।
79 ਕਿਲੋਗਰਾਮ ਵਿੱਚ ਪ੍ਰਵੀਨ ਰਾਣਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਫਾਈਨਲ ਵਿੱਚ ਜਗ੍ਹਾ ਬਣਾ ਲਈ, ਪਰ ਉਸ ਨੂੰ ਚਾਂਦੀ ਤਮਗੇ ਨਾਲ ਸਬਰ ਕਰਨਾ ਪਿਆ। ਰਾਣਾ ਨੂੰ ਫਾਈਨਲ ਵਿੱਚ ਬਹਿਮਨ ਮੁਹੰਮਦ ਤੈਮੂਰੀ ਹੱਥੋਂ 0-3 ਨਾਲ ਹਾਰ ਮਿਲੀ। ਭਾਰਤ ਦੇ ਸਤਿਆਵ੍ਰਤ ਕਾਦਿਆਨ 97 ਕਿਲੋਗਰਾਮ ਵਰਗ ਦੇ ਕਾਂਸੀ ਤਮਗਾ ਮੁਕਾਬਲੇ ਵਿੱਚ ਪਹੁੰਚਿਆ ਤੇ ਉਸ ਨੇ ਚੀਨ ਦੇ ਹਾਓਬਿਨ ਗਾਓ ਨੂੰ 8-2 ਨਾਲ ਹਰਾਕੇ ਕਾਂਸੀ ਤਮਗਾ ਜਿੱਤਿਆ। ਰਵੀ ਕੁਮਾਰ ਨੇ 57 ਕਿਲੋਗਰਾਮ ਵਰਗ ਵਿੱਚ ਰੇਪਚੇਜ਼ ਵਿੱਚ ਤਾਈਪੇ ਦੇ ਚਿਯਾ ਸੋ ਲਿਊ ਨੂੰ 4-0 ਨਾਲ ਹਰਾ ਕੇ ਕਾਂਸੀ ਤਮਗਾ ਮੁਕਾਬਲੇ ਵਿੱਚ ਜਗ੍ਹਾ ਬਣਾਈ, ਜਿੱਥੇ ਉਸ ਨੂੰ ਈਰਾਨ ਦੇ ਯੋਨੇਸ ਓਲੀਯਕਬਾਰ ਹੱਥੋਂ 0-11 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।
ਇਸ ਦੌਰਾਨ ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂ ਤੇਜਿੰਦਰ ਪਾਲ ਸਿੰਘ ਤੂਰ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਬਰਕਰਾਰ ਰੱਖਦਿਆਂ ਏਸ਼ੀਆਈ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੁਰਸ਼ ਸ਼ਾਟਪੁੱਟ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤ ਲਿਆ ਹੈ। ਤੇਜਿੰਦਰ ਨੇ ਸੈਸ਼ਨ ਦਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਦਿਆਂ 20.22 ਮੀਟਰ ਤੱਕ ਥ੍ਰੋਅ ਕੀਤੀ ਅਤੇ ਸੋਨ ਤਮਗਾ ਆਪਣੇ ਨਾਂਅ ਕੀਤਾ। ਭਾਰਤ ਦਾ ਇਸ ਚੈਂਪੀਅਨਸ਼ਿਪ ਵਿੱਚ ਇਹ ਦੂਜਾ ਸੋਨ ਤਮਗਾ ਹੈ। ਸੋਮਵਾਰ ਨੂੰ ਗੋਮਤੀ ਮਰਿਮੁਥੂ ਨੇ ਮਹਿਲਾ 800 ਮੀਟਰ ਦੌੜ ਦਾ ਸੋਨ ਤਮਗਾ ਜਿੱਤਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼