Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਪਾਰਲੀਮੈਂਟ ਮੈਂਬਰਾਂ ਦੇ ਤਨਖਾਹ-ਭੱਤਿਆਂ ਦਾ 4 ਸਾਲ ਦਾ 1997 ਕਰੋੜ ਰੁਪਏ ਖਰਚ

October 03, 2018 07:42 AM

ਨਵੀਂ ਦਿੱਲੀ, 2 ਅਕਤੂਬਰ (ਪੋਸਟ ਬਿਊਰੋ)- ਸੂਚਨਾ ਦੇ ਅਧਿਕਾਰ ਤੋਂ ਪਤਾ ਲੱਗਾ ਹੈ ਕਿ ਪਿਛਲੇ 4 ਵਿੱਤੀ ਸਾਲਾਂ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਪਾਰਲੀਮੈਂਟ ਮੈਂਬਰਾਂ ਦੇ ਵੇਤਨ-ਭੱਤਿਆਂ ਉੱਤੇ ਸਰਕਾਰੀ ਖਜਾਨੇ ਤੋਂ ਕੁੱਲ 1997 ਕਰੋੜ ਰੁਪਏ ਦੀ ਰਕਮ ਖਰਚ ਹੋਈ ਹੈ। ਇਸ ਭੁਗਤਾਨ ਦਾ ਹਿਸਾਬ ਲਾਉਣ ਨਾਲ ਪਤਾ ਚਲਦਾ ਹੈ ਕਿ ਇਸ ਸਮੇਂ ਵਿੱਚ ਹਰ ਲੋਕ ਸਭਾ ਮੈਂਬਰ ਨੇ ਹਰ ਸਾਲ ਔਸਤਨ 71.29 ਲੱਖ ਰੁਪਏ ਦੇ ਤਨਖਾਹ-ਭੱਤੇ ਹਾਸਲ ਕੀਤੇ ਹਨ, ਜਦ ਕਿ ਰਾਜ ਸਭਾ ਦੇ ਹਰ ਮੈਂਬਰ ਨੂੰ ਇਸ ਦੌਰਾਨ ਹਰ ਸਾਲ ਔਸਤਨ 44.33 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਸੀ।
ਮੱਧ ਪ੍ਰਦੇਸ਼ ਦੇ ਨੀਮਚ ਦੇ ਵਾਸੀ ਆਰ ਟੀ ਆਈ ਵਰਕਰ ਚੰਦਰ ਸ਼ੇਖਰ ਗੌੜ ਨੇ ਦੱਸਿਆ ਕਿ ਲੰਬੀ ਕੋਸਿ਼ਸ਼ ਤੋਂ ਬਾਅਦ ਉਨ੍ਹਾਂ ਨੂੰ ਸੂਚਨਾ ਦੇ ਅਧਿਕਾਰ ਹੇਠ ਵੱਖ-ਵੱਖ ਅਰਜੀਆਂ `ਤੇ ਇਹ ਖਾਸ ਜਾਣਕਾਰੀ ਮਿਲੀ ਹੈ। ਆਰ ਟੀ ਆਈ ਅਰਜ਼ੀ ਉੱਤੇ ਲੋਕ ਸਭਾ ਸਕੱਤਰੇਤ ਵੱਲੋਂ ਗੌੜ ਨੂੰ ਦਿੱਤੇ ਅੰਕੜਿਆਂ ਮੁਤਾਬਕ ਸਾਲ 2014-15 ਤੋਂ ਸਾਲ 2017-18 ਤੱਕ ਪਾਰਲੀਮੈਂਟ ਦੇ ਹੇਠਲੇ ਸਦਨ ਦੇ ਮੈਂਬਰਾਂ ਦੇ ਤਨਖਾਹ ਅਤੇ ਭੱਤਿਆਂ ਦੀ ਅਦਾਇਗੀ ਲਈ 15,54,20,71,416, ਰੁਪਏ ਖਰਚ ਕੀਤੇ ਗਏ। ਲੋਕ ਸਭਾ ਦੀਆਂ 545 ਸੀਟਾਂ ਵਿੱਚੋਂ 543 ਚੁਣੇ ਹੋੲੋੇ ਮੈਂਬਰ ਅਤੇ ਦੋ ਐਂਗਲੋ-ਇੰਡੀਅਨ ਫਿਰਕੇ ਦੇ 2 ਨਾਮਜ਼ਦ ਮੈਂਬਰ ਹੁੰਦੇ ਹਨ) ਦੀ ਗਿਣਤੀ ਮੁਤਾਬਕ ਪਤਾ ਚਲਦਾ ਹੈ ਕਿ ਇਸ ਸਮੇਂ ਦੌਰਾਨ ਹਰ ਸਾਲ ਲੋਕ ਸਭਾ ਮੈਂਬਰ ਨੂੰ ਤਨਖਾਹ-ਭੱਤਿਆਂ ਦੇ ਰੂਪ `ਚ ਔਸਤਨ 71,29,390 ਰੁਪਏ ਭੁਗਤਾਨ ਕੀਤਾ ਗਿਆ।
ਰਾਜ ਸਭਾ ਸਕੱਤਰੇਤ ਨੇ ਗੌੜ ਨੂੰ ਉਨ੍ਹਾਂ ਦੀ ਅਰਜੀ ਉਤੇ ਦੱਸਿਆ ਕਿ ਸਾਲ 2014-15 ਤੋਂ ਸਾਲ 2017-18 ਤੱਕ ਇਸ ਸਦਨ ਦੇ ਮੈਂਬਰਾਂ ਨੂੰ ਤਨਖਾਹ ਅਤੇ ਭੱਤਿਆਂ ਦੇ ਰੂਪ ਵਿੱਚ ਕੁੱਲ 4,43,36,82,937 ਰੁਪਏ ਭੁਗਤਾਨ ਕੀਤਾ ਗਿਆ। ਰਾਜ ਸਭਾ ਦੀ 250 ਦੀ ਮੈਂਬਰ ਗਿਣਤੀ ਦਾ ਹਿਸਾਬ ਲਾਉਣ `ਤੇ ਪਤਾ ਲੱਗਾ ਕਿ ਇਸ ਸਮੇਂ ਦੌਰਾਨ ਹਰ ਮੈਂਬਰ ਦੇ ਤਨਖਾਹ-ਭੱਤਿਆਂ `ਤੇ ਹਰ ਸਾਲ ਔਸਤਨ 44,33,682 ਰੁਪਏ ਖਰਚ ਕੀਤੇ ਗਏ।
ਸਿਆਸੀ ਅਤੇ ਚੋਣਾਂ `ਚ ਸੁਧਾਰਾਂ ਦਾ ਕੰਮ ਕਰਨ ਵਾਲੇ ਗੈਰ-ਸਰਕਾਰੀ ਸੰਗਠਨ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਸ ਦੇ ਮੋਢੀ ਮੈਂਬਰ ਜਗਦੀਪ ਛੋਕਰ ਨੇ ਮੰਗ ਕੀਤੀ ਕਿ ਜਿਸ ਤਰ੍ਹਾਂ ਕਾਰਪੋਰੇਟ ਖੇਤਰ ਵਿੱਚ ਕਰਮਚਾਰੀਆਂ ਦੇ ਤਨਖਾਹ-ਭੱਤਿਆਂ ਬਾਰੇ ਕਾਸਟ ਟੂ ਕੰਪਨੀ ਤੈਅ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਪਾਰਲੀਮੈਂਟ ਮੈਂਬਰਾਂ ਦੇ ਤਨਖਾਹ-ਭੱਤਿਆਂ ਬਾਰੇ ਵੀ ਪਾਰਦਰਸ਼ੀ ਤਰੀਕਿਆਂ ਨਾਲ ਕਾਸਟ ਟੂ ਕੰਟ੍ਰੀ ਤੈਅ ਹੋਣੀ ਚਾਹੀਦੀ ਹੈ। ਇਸ ਪੈਕੇਜ `ਚ ਪਾਰਲੀਮੈਂਟ ਮੈਂਬਰਾਂ ਨੂੰ ਹਰ ਮਦ `ਚ ਕੀਤੇ ਜਾਣ ਵਾਲੇ ਭੁਗਤਾਨ ਦੀ ਰਕਮ ਪਹਿਲਾਂ ਤੋਂ ਤੈਅ ਹੋਣੀ ਚਾਹੀਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ