Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਟੋਰਾਂਟੋ/ਜੀਟੀਏ

ਪਬਲਿਕ ਹੈਲਥ ਕਟੌਤੀਆਂ ਦੇ ਐਲਾਨ ਤੋਂ ਬਾਅਦ ਟੋਰਾਂਟੋ ਤੇ ਪ੍ਰੋਵਿੰਸ ਦਰਮਿਆਨ ਖਿੱਚੋਤਾਣ ਵਧੀ

April 25, 2019 08:47 AM

ਟੋਰਾਂਟੋ, 24 ਅਪਰੈਲ (ਪੋਸਟ ਬਿਊਰੋ) : ਪਬਲਿਕ ਹੈਲਥ ਫੰਡਿੰਗ ਵਿੱਚ ਕੀਤੀਆਂ ਗਈਆਂ ਕਟੌਤੀਆਂ ਕਾਰਨ ਸਿਟੀ ਤੇ ਪ੍ਰੋਵਿੰਸ ਦਰਮਿਆਨ ਵਧੀ ਖਿੱਚੋਤਾਣ ਦਾ ਮਾਮਲਾ ਹੁਣ ਜਨਤਕ ਹੋ ਗਿਆ ਹੈ।
ਸਿਟੀ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਪਬਲਿਕ ਹੈਲਥ ਖਰਚਿਆਂ ਵਿੱਚ ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਕੀਤੀਆਂ ਕਟੌਤੀਆਂ ਦੇ ਨਤੀਜੇ ਵਜੋਂ ਅਗਲੇ ਦਸ ਸਾਲਾਂ ਵਿੱਚ ਉਨ੍ਹਾਂ ਨੂੰ ਇੱਕ ਬਿਲੀਅਨ ਡਾਲਰ ਤੋਂ ਹੱਥ ਧੁਆਉਣੇ ਹੋਣਗੇ ਜਦਕਿ ਸਿਹਤ ਮੰਤਰੀ ਦੇ ਆਫਿਸ ਵੱਲੋਂ ਕਟੌਤੀ ਵਜੋਂ ਇਸ ਤੋਂ ਅੱਧੀ ਰਕਮ ਦੱਸੀ ਜਾ ਰਹੀ ਹੈ। ਬੁੱਧਵਾਰ ਨੂੰ ਸਿਟੀ ਹਾਲ ਵਿੱਚ ਓਨਟਾਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਦੇ ਬੁਲਾਰੇ ਨੇ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਟੀ ਵੱਲੋਂ ਪੇਸ਼ ਕੀਤੇ ਅੰਕੜਿਆਂ ਨੂੰ ਗਲਤ ਦੱਸਿਆ। ਉਨ੍ਹਾਂ ਕਾਉਂਸਲਰ ਜੋਈ ਕ੍ਰੈਸੀ ਦੇ ਉਸ ਦਾਅਵੇ ਨੂੰ ਵੀ ਖਾਰਜ ਕੀਤਾ ਕਿ ਇਨ੍ਹਾਂ ਕਟੌਤੀਆਂ ਕਾਰਨ ਲੋਕ ਮਰ ਵੀ ਸਕਦੇ ਹਨ।
ਬੁਲਾਰੇ ਟਰੈਵਿਸ ਕਾਨ ਨੇ ਪੱਤਰਕਾਰਾਂ ਤੇ ਕ੍ਰੈਸੀ ਤੋਂ ਦੂਰ ਜਾਂਦਿਆਂ ਆਖਿਆ ਕਿ ਇਹ ਸੁਝਾਅ ਕਿ ਲੋਕ ਮਰਨਗੇ ਤਾਂ ਲੋਕਾਂ ਵਿੱਚ ਘਬਰਾਹਟ ਪੈਦਾ ਕਰਨ ਵਾਲਾ ਲੱਗਦਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਆਸ ਹੈ ਕਿ ਓਨਟਾਰੀਓ ਵਾਸੀ ਆਪਣੀ ਸੋਚ ਯਥਾਰਥਕ ਰੱਖਣਗੇ। ਕ੍ਰੈਸੀ ਨਿਊਜ਼ ਕਾਨਫਰੰਸ ਤੋਂ ਬਾਅਦ ਉਨ੍ਹਾਂ ਤੋਂ ਸਵਾਲ ਪੁੱਛਣ ਦੀ ਕੋਸਿ਼ਸ਼ ਕਰ ਰਹੇ ਸਨ। ਕਾਨ ਨੇ ਆਖਿਆ ਕਿ ਮੰਤਰਾਲਾ ਇਸ ਮੁੱਦੇ ਨੂੰ ਸਪਸ਼ਟ ਕਰਨ ਲਈ ਸਿਟੀ ਨਾਲ ਰਲ ਕੇ ਕੰਮ ਕਰਨ ਦੀ ਕੋਸਿ਼ਸ਼ ਕਰ ਰਿਹਾ ਹੈ।
ਕਾਨ ਨੇ ਆਖਿਆ ਕਿ ਇਸ ਵਿੱਤੀ ਸਥਿਤੀ ਦੇ ਪੈਣ ਵਾਲੇ ਪ੍ਰਭਾਵ ਉੱਤੇ ਸਾਡੀ ਸਹਿਮਤੀ ਨਹੀਂ ਹੈ। ਅਸੀਂ ਇਸ ਨੂੰ ਸਿਟੀ ਦੇ ਸਮੁੱਚੇ ਬਜਟ ਦੇ ਇੱਕ ਤਿਹਾਈ ਵਜੋਂ ਵੇਖਦੇ ਹਾਂ। ਉਨ੍ਹਾਂ ਦੇ ਅੰਕੜੇ ਕੁੱਝ ਹੋਰ ਬੋਲਦੇ ਹਨ। ਉਨ੍ਹਾਂ ਆਖਿਆ ਕਿ ਉਹ ਇਸ ਗੱਲ ਉੱਤੇ ਟਿੱਪਣੀ ਨਹੀਂ ਕਰ ਸਕਦੇ ਕਿ ਉਨ੍ਹਾਂ ਨੇ ਇਹ ਅੰਕੜੇ ਕਿਵੇਂ ਤੇ ਕਿੱਥੋਂ ਲਏ ਹਨ। ਉਨ੍ਹਾਂ ਆਖਿਆ ਕਿ ਯਕੀਨਨ ਅਸੀਂ ਇਸ ਸਬੰਧੀ ਮਤਭੇਦ ਖਤਮ ਕਰਨੇ ਚਾਹਾਂਗੇ।
ਸਿਹਤ ਮੰਤਰਾਲੇ ਦੇ ਅੰਕੜੇ ਅਨੁਸਾਰ ਇਸ ਸਾਲ ਟੋਰਾਂਟੋ ਪਬਲਿਕ ਹੈਲਥ ਨੂੰ ਫੰਡਿੰਗ ਵਿੱਚ 33 ਮਿਲੀਅਨ ਡਾਲਰ ਦੀ ਕਟੌਤੀ ਦਾ ਸਾਹਮਣਾ ਕਰਨਾ ਹੋਵੇਗਾ ਤੇ 2021-22 ਤੱਕ ਜਦੋਂ ਤੱਕ ਇਹ ਤਬਦੀਲੀਆਂ ਪੂਰੀ ਤਰ੍ਹਾਂ ਲਾਗੂ ਨਹੀਂ ਹੋ ਜਾਂਦੀਆਂ ਸਾਲ ਵਿੱਚ 42 ਮਿਲੀਅਨ ਡਾਲਰ ਦੀ ਕਟੌਤੀ ਸਹਿਣੀ ਹੋਵੇਗੀ। ਸਿਟੀ ਦੇ ਬੋਰਡ ਆਫ ਹੈਲਥ ਦੇ ਚੇਅਰ ਕ੍ਰੈਸੀ ਵੀ ਇਸ ਸਾਲ ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਪ੍ਰੋਵਿੰਸ ਭਰ ਵਿੱਚ ਪਬਲਿਕ ਹੈਲਥ ਫੰਡਿੰਗ ਵਿੱਚ 200 ਮਿਲੀਅਨ ਡਾਲਰ ਦੀ ਕਟੌਤੀ ਕਰਨ ਦੇ ਫੈਸਲੇ ਤੋਂ ਖੁਸ਼ ਨਹੀਂ ਹਨ। ਟੋਰਾਂਟੋ ਨੂੰ ਇਹ ਦੱਸਿਆ ਗਿਆ ਹੈ ਕਿ ਇਹ ਕਟੌਤੀ ਸੱਭ ਤੋਂ ਵੱਧ ਟੋਰਾਂਟੋ ਦੇ ਖਾਤੇ ਵਿੱਚੋਂ ਕੀਤੀ ਜਾਵੇਗੀ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ