Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਓਨਟਾਰੀਓ ਦੀ ਕਾਟੇਜ ਕੰਟਰੀ ਦੇ ਟਾਊਨ ਵੱਲੋਂ ਹੜ੍ਹਾਂ ਕਾਰਨ ਐਮਰਜੰਸੀ ਦਾ ਐਲਾਨ

April 25, 2019 08:49 AM

ਓਨਟਾਰੀਓ, 24 ਅਪਰੈਲ (ਪੋਸਟ ਬਿਊਰੋ) : ਸੈਂਟਰਲ ਓਨਟਾਰੀਓ ਦੀ ਕਾਟੇਜ ਕੰਟਰੀ ਦੇ ਐਨ ਵਿਚਕਾਰ ਸਥਿਤ ਟਾਊਨ ਵੱਲੋਂ ਤੇਜ਼ੀ ਨਾਲ ਵੱਧ ਰਹੇ ਪਾਣੀ ਦੇ ਪੱਧਰ ਤੇ ਹੜ੍ਹ ਆਉਣ ਦੀ ਸਥਿਤੀ ਦੇ ਮੱਦੇਨਜ਼ਰ ਸਟੇਟ ਆਫ ਐਮਰਜੰਸੀ ਐਲਾਨ ਦਿੱਤੀ ਗਈ ਹੈ।
ਮੰਗਲਵਾਰ ਨੂੰ ਮੇਅਰ ਗ੍ਰੇਅਡਨ ਸਮਿੱਥ ਨੇ ਐਲਾਨ ਕੀਤਾ ਕਿ ਬ੍ਰੇਸਬ੍ਰਿੱਜ ਟਾਊਨ, ਓਨਟਾਰੀਓ, ਜੋ ਕਿ ਟੋਰਾਂਟੋ ਤੋਂ ਦੋ ਘੰਟੇ ਦੀ ਦੂਰੀ ਉੱਤੇ ਸਥਿਤ ਹੈ, ਵਿੱਚ ਹਾਲਾਤ ਸੰਕਟ ਵਾਲੀ ਸਥਿਤੀ ਤੱਕ ਪਹੁੰਚ ਚੁੱਕੇ ਹਨ। ਟਾਊਨ ਵੱਲੋਂ ਦੱਸਿਆ ਗਿਆ ਕਿ ਉਸ ਵੱਲੋਂ ਆਪਣਾ ਐਮਰਜੰਸੀ ਪਲੈਨ ਐਕਟੀਵੇਟ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਗਿਆ ਕਿ ਇਸ ਇਲਾਕੇ ਦੀਆਂ ਝੀਲਾਂ ਤੇ ਨਹਿਰਾਂ ਵਿੱਚ ਪਾਣੀ ਦਾ ਪੱਧਰ ਕਾਫੀ ਹੱਦ ਤੱਕ ਵੱਧ ਚੁੱਕਿਆ ਹੈ ਤੇ ਇਸ ਨਾਲ ਕਈ ਸੜਕਾਂ ਵੀ ਪਾਣੀ ਵਿੱਚ ਡੁੱਬ ਗਈਆਂ ਹਨ।
ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨਾਲ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਸਮਿੱਥ ਨੇ ਆਖਿਆ ਕਿ ਐਮਰਜੰਸੀ ਪਰਸੋਨਲ ਸੱਭ ਤੋਂ ਵੱਧ ਮਾਰ ਵਾਲੇ ਸਪਰਿੰਗਡੇਲ ਇਲਾਕੇ ਵਿੱਚ ਲੋਕਾਂ ਦੇ ਘਰ ਘਰ ਜਾ ਕੇ ਉਨ੍ਹਾਂ ਨੂੰ ਇਹ ਥਾਂ ਖਾਲੀ ਕਰਨ ਲਈ ਆਖ ਰਹੇ ਹਨ। ਮੇਅਰ ਨੇ ਆਖਿਆ ਕਿ ਆਪਣੇ ਘਰ ਛੱਡਣ ਵਾਲੇ ਲੋਕ ਬ੍ਰੇਸਬ੍ਰਿੱਜ ਮੈਮੋਰੀਅਲ ਅਰੇਨਾ ਵਿੱਚ ਸ਼ਰਨ ਲੈ ਸਕਦੇ ਹਨ। ਬੁੱਧਵਾਰ ਸਵੇਰੇ ਟਾਊਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਸਮੇਂ ਫੋਰਡ ਨੇ ਵੀ ਕਮਿਊਨਿਟੀ ਨੂੰ ਪ੍ਰੋਵਿੰਸ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ