Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਮਸੂਦ ਅਜ਼ਹਰ ਕੇਸ ਵਿੱਚ ਭਾਰਤ ਦੀ ਮਦਦ ਬਦਲੇ ਅਮਰੀਕਾ ਨੇ ਮੋੜਵੀਂ ਵੱਡੀ ਮਦਦ ਮੰਗ ਲਈ

April 25, 2019 08:51 AM

ਵਾਸ਼ਿੰਗਟਨ, 24 ਅਪਰੈਲ, (ਪੋਸਟ ਬਿਊਰੋ)- ਭਾਰਤ ਦੇ ਜੰਮੂ-ਕਸ਼ਮੀਰ ਵਿੱਚ ਪੁਲਵਾਮਾ ਵਿੱਚ ਸੀ ਆਰ ਪੀ ਐੱਫ ਦੇ ਕਾਫਲੇ ਉੱਤੇ ਅੱਤਵਾਦੀ ਹਮਲੇ ਪਿੱਛੋਂ ਪਾਕਿਸਤਾਨ ਦੇ ਅੱਤਵਾਦੀ ਗਰੁੱਪ ਜੈਸ਼-ਏ-ਮੁਹੰਮਦ ਅਤੇ ਉਸਦੇ ਮੁਖੀ ਮਸੂਦ ਅਜ਼ਹਰ ਉੱਤੇ ਸ਼ਿਕੰਜਾ ਕੱਸਣ ਲਈ ਭਾਰਤ ਦੀ ਕੋਸ਼ਿਸ਼ ਅੱਗੇ ਚੀਨਅੜਿੱਕੇ ਡਾਹ ਰਿਹਾ ਹੈ, ਪਰ ਅਮਰੀਕਾ ਇਸ ਵਿਚ ਭਾਰਤ ਦੇ ਨਾਲ ਖੜਾ ਹੋ ਕੇ ਚੀਨ ਉੱਤੇ ਦਬਾਅ ਬਣਾਉਣ ਦੇ ਯਤਨਕਰ ਰਿਹਾ ਹੈ। ਇਕ ਅਖਬਾਰੀ ਰਿਪੋਰਟ ਮੁਤਾਬਕ ਮਸੂਦ ਅਜ਼ਹਰ ਕੇਸ ਵਿਚ ਭਾਰਤ ਦੀ ਮਦਦ ਦੇ ਬਦਲੇ ਅਮਰੀਕਾ ਉਸ ਤੋਂ ਵੱਡੀ ਕੁਰਬਾਨੀ ਵੀ ਮੰਗ ਰਿਹਾ ਹੈ।
ਇਸ ਅਖਬਾਰ ਦੇ ਮੁਤਾਬਕ ਅਮਰੀਕਾ ਨੇ ਬੀਤੇ ਨਵੰਬਰ ਵਿੱਚ ਈਰਾਨ ਤੋਂ ਤੇਲ ਖਰੀਦਣ ਬਾਰੇਦੁਨੀਆਭਰ ਦੇ ਦੇਸ਼ਾਂ ਉੱਤੇ ਪਾਬੰਦੀ ਲਾ ਦਿੱਤੀ ਸੀ ਤੇ ਇਸ ਦੇ ਲਈ ਵੱਖ-ਵੱਖ ਦੇਸ਼ਾਂ ਨੂੰ 6 ਮਹੀਨੇ ਦਾ ਸਮਾਂ ਦਿੱਤਾ ਸੀ, ਜਿਹੜਾ 2 ਮਈ ਨੂੰ ਪੂਰਾ ਹੋ ਜਾਣਾ ਹੈ। ਈਰਾਨ ਤੋਂਭਾਰਤ ਵੱਡੀ ਮਾਤਰਾ ਵਿਚ ਤੇਲ ਖਰੀਦਦਾ ਹੈ। ਅਮਰੀਕਾ ਨੇ ਭਾਰਤ ਨੂੰ ਵੀ ਈਰਾਨ ਤੋਂ ਤੇਲ ਖਰੀਦ ਰੋਕਣ ਨੂੰ ਕਿਹਾ ਹੈ। ਅਖਬਾਰ ਮੁਤਾਬਕ ਅਮਰੀਕਾ ਨੇ ਭਾਰਤ ਨੂੰ ਚਾਬਹਾਰ ਬੰਦਰਗਾਹ ਦੇ ਵਿਕਾਸ ਬਾਰੇ ਛੋਟ ਦੇ ਦਿੱਤੀ ਹੈ, ਪਰ ਉਹ ਈਰਾਨ ਤੋਂ ਤੇਲ ਖਰੀਦ ਦੀ ਪੂਰੀ ਪਾਬੰਦੀ ਚਾਹੁੰਦਾ ਹੈ।ਅਖਬਾਰਵੱਲੋਂ ਛਾਪੇ ਅੰਕੜਿਆਂ ਅਨੁਸਾਰ ਅਮਰੀਕਾ ਵਲੋਂ ਪਾਬੰਦੀ ਲਾਉਣ ਪਿੱਛੋਂ ਅਮਰੀਕੀ ਅਧਿਕਾਰੀਆਂ ਦੀ ਇਕ ਟੀਮ ਅੱਜਕੱਲ੍ਹ ਭਾਰਤ ਆ ਕੇ ਈਰਾਨ ਤੋਂ ਤੇਲਖਰੀਦ ਦੀ ਪਾਬੰਦੀ ਬਾਰੇ ਭਾਰਤੀ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੀ ਹੈ।
ਵਰਨਣ ਯੋਗ ਹੈ ਕਿ ਅਮਰੀਕਾ ਦਾ ਕਹਿਣਾ ਹੈ ਕਿ ਤੇਲ ਤੋਂਹੁੰਦੀ ਕਮਾਈ ਨਾਲਈਰਾਨ ਕਈ ਬਾਗੀ ਗਰੁੱਪਾਂ ਅਤੇ ਅੱਤਵਾਦੀ ਜਥੇਬੰਦੀਆਂ ਦੀ ਫੰਡਿੰਗ ਕਰਦਾ ਤੇ ਆਪਣੇ ਐਟਮੀ ਪ੍ਰੋਗਰਾਮ ਨੂੰ ਚੋਰੀ ਛੁਪੇ ਚਲਾਉਂਦਾ ਹੋਣ ਕਰ ਕੇ ਅਮਰੀਕਾ ਨੇ ਈਰਾਨ ਦੇ ਤੇਲ ਵਪਾਰ ਉੱਤੇ ਪਾਬੰਦੀ ਦਾ ਫੈਸਲਾ ਕੀਤਾ ਹੈ, ਪਰਇਹ ਪਾਬੰਦੀ ਭਾਰਤ ਲਈ ਵੱਡੀ ਚੁਣੌਤੀ ਬਣ ਰਹੀ ਹੈ, ਕਿਉਂਕਿ ਭਾਰਤ ਆਪਣੀਆਂ ਜ਼ਰੂਰਤਾਂ ਲਈ ਈਰਾਨ ਤੋਂ ਤੇਲ ਖਰੀਦ ਉੱਤੇ ਨਿਰਭਰ ਹੈ। ਇਸ ਤੋਂ ਇਲਾਵਾ ਭਾਰਤ ਨੇ ਈਰਾਨ ਨਾਲ ਚਾਬਹਾਰ ਬੰਦਰਗਾਹ ਉੱਤੇ ਰਣਨੀਤਕ ਸਾਂਝੇਦਾਰੀ ਵੀ ਕੀਤੀ ਹੈ ਤੇ ਭਾਰਤ ਦੇ ਸਾਹਮਣੇ ਅਮਰੀਕਾ ਨੂੰ ਖੁਸ਼ ਰੱਖਣ ਦੇ ਨਾਲ ਈਰਾਨ ਨੂੰ ਵੀ ਆਪਣੇ ਤੋਂ ਦੂਰ ਨਾ ਦਿੱਤੇ ਜਾਣ ਦੀ ਚਿੰਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ