Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸੁੱਚਾ ਸਿੰਘ ਲੰਗਾਹ ਵਿਰੁੱਧ ਨਵੀਂ ਸਿ਼ਕਾਇਤ ਅਕਾਲ ਤਖਤ ਪੁੱਜੀ

April 25, 2019 08:52 AM

ਅੰਮ੍ਰਿਤਸਰ, 24 ਅਪਰੈਲ, (ਪੋਸਟ ਬਿਊਰੋ)- ਸ੍ਰੀ ਅਕਾਲ ਤਖਤ ਵੱਲੋਂ ਖਾਲਸਾ ਪੰਥ ਵਿੱਚੋਂ ਛੇਕੇ ਸੁੱਚਾ ਸਿੰਘ ਲੰਗਾਹ ਦੇ ਖ਼ਿਲਾਫ਼ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ਸਕੱਤਰੇਤ ਵਿਖੇ ਮੈਨੇਜਰ ਜਸਪਾਲ ਸਿੰਘ ਨੂੰ ਦਿੱਤਾ ਗਿਆ।ਇਸ ਪੱਤਰ ਨਾਲ ਸਤਬੀਰ ਸਿੰਘ ਅਤੇ ਗੁਰਦਾਸਪੁਰ ਦੀਆਂ ਸੰਗਤਾਂ ਨੇ ਜਥੇਦਾਰ ਨੂੰ ਬੇਨਤੀ ਕੀਤੀ ਕਿ ਕੁਝ ਸਮਾਂ ਪਹਿਲਾਂ ਅਕਾਲ ਤਖਤ ਸਾਹਿਬ ਵੱਲੋਂ ਸੁੱਚਾ ਸਿੰਘ ਲੰਗਾਹ ਨੂੰ ਸਿੱਖ ਪੰਥ ਤੋਂ ਛੇਕਿਆ ਗਿਆ ਅਤੇ ਉਸ ਉੱਤੇ ਹਰ ਤਰ੍ਹਾਂ ਦੇ ਧਾਰਮਿਕ, ਸਮਾਜਿਕ ਕਾਰਜਾਂ ਉਪਰ ਰੋਕ ਲਾਈ ਗਈ ਸੀ, ਇਸ ਦੇ ਬਾਵਜੂਦ ਉਹ ਧਾਰਮਿਕ, ਸਮਾਜਿਕ ਅਤੇ ਸਿਆਸੀ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦਾ ਦਿਖਾਈ ਦੇ ਰਿਹਾ ਹੈ।
ਗੁਰਦਾਸਪੁਰ ਜਿ਼ਲੇ ਦੇਪਿੰਡ ਖੋਦੇ ਬੇਟ ਵਿੱਚਹਰਪਾਲ ਸਿੰਘ ਦੀ ਮਾਤਾ ਦੀ ਅਰਦਾਸ ਮੌਕੇ ਸੁੱਚਾ ਸਿੰਘ ਲੰਗਾਹ ਆਪਣੇ 15-20 ਸਾਥੀਆਂ ਨਾਲ ਗੁਰਦੁਆਰਾ ਸਾਹਿਬ ਚਲਾ ਗਿਆ, ਇਸ ਦੇ ਆਉਣ ਉੱਤੇ ਢਾਡੀ ਖੜਕ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦਰਮਿਆਨ ਪੰਥ ਦੀ ਬਹੁਤ ਸਤਿਕਾਰਯੋਗ ਸ਼ਖ਼ਸੀਅਤ ਪਹੁੰਚੀ ਹੈ,ਅਸੀਂ ਇਨ੍ਹਾਂ ਨੂੰ ਜੀ ਆਇਆਂ ਆਖਦੇ ਹਾਂ। ਛੇਕੇ ਹੋਏ ਵਿਅਕਤੀ ਬਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਇਹ ਕਹਿਣਾ ਮਨਮਤਿ ਦੇ ਨਾਲ ਗੁਰਮਰਿਆਦਾ ਤੇ ਸਿੱਖ ਪ੍ਰੰਪਰਾਵਾਂ ਦਾ ਘਾਣ ਹੈ।ਇਸ ਸਮਾਗਮ ਵਿਚ ਇੰਦਰਜੀਤ ਸਿੰਘ ਰੰਧਾਵਾ ਮੀਤ ਪ੍ਰਧਾਨ ਅਕਾਲੀ ਦਲ ਤੇ ਅਮਰੀਕ ਸਿੰਘ ਸ਼ਾਹਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਤੋਂਹਾਜ਼ਰ ਸਨ, ਜੋ ਰੋਸ ਵਜੋਂ ਉਠ ਕੇ ਚਲੇ ਗਏ। ਸਿ਼ਕਾਇਤ ਕਰਤਾ ਨੇ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਪੰਥ ਵਿਚੋਂ ਛੇਕੇ ਹੋਏ ਵਿਅਕਤੀ ਨਾਲ ਸਾਂਝ ਬਣਾ ਕੇ ਸ੍ਰੀ ਅਕਾਲ ਤਖਤ ਦੀ ਹਸਤੀ ਨੂੰ ਇਹ ਲੋਕ ਚੁਣੌਤੀ ਦੇ ਰਹੇ ਹਨ। ਦੂਜੇ ਪਾਸੇ ਸੁੱਚਾ ਸਿੰਘ ਲੰਗਾਹ ਦੇ ਸਾਥੀ ਕਹਿੰਦੇ ਹਨ ਕਿ ਲੰਗਾਹ ਨੇ ਆਪਣੇ ਨਿਰਦੋਸ਼ ਹੋਣ ਬਾਰੇ ਅਕਾਲ ਤਖਤ ਨੂੰ ਪਹੁੰਚ ਕੀਤੀ ਹੈ, ਇਸੇ ਲਈ ਉਹ ਸੰਗਤ ਵਿੱਚ ਜਾਂਦੇ ਹਨ। ਇਸ ਬਾਰੇ ਅਕਾਲ ਤਖਤ ਨੂੰ ਸੰਗਤ ਨੂੰ ਸਥਿਤੀ ਸਾਫ ਕਰਨੀ ਚਾਹੀਦੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਪੰਥ ਵੱਲੋਂ ਅਕਾਲ ਤਖ਼ਤ ਤੋਂ ਛੇਕੇ ਵਿਅਕਤੀਆਂ ਨਾਲ ਮਿਲਵਰਤਨ ਰੱਖਣਾ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਹੈ, ਇਸ ਤੋਂਸੰਗਤ ਨੂੰ ਪ੍ਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਅਕਾਲ ਤਖ਼ਤ ਦੀ ਮਰਿਆਦਾ ਕਾਇਮ ਰਹਿ ਸਕੇ। ਉਨ੍ਹਾਂ ਨੇ ਢਾਡੀ ਖੜਕ ਸਿੰਘ ਨੂੰ ਦਸ ਦਿਨ੍ਹਾਂ ਵਿਚ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ