Welcome to Canadian Punjabi Post
Follow us on

21

June 2019
ਬ੍ਰੈਕਿੰਗ ਖ਼ਬਰਾਂ :
ਮੋਦੀ ਨੇ ਅੱਜ ਬਹੁਮਤ ਹਾਸਿਲ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਲੋਂ ਚੌਕੀਦਾਰ ਸ਼ਬਦ ਹਟਾ ਦਿੱਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕੀਤਾ ਹੈ। ਇਕ ਵਾਰ ਫਿਰ ਆਈ ਮੋਦੀ ਸਰਕਾਰ ਮੋਦੀ ਦੀ ਜਿੱਤ ਉੱਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕੀਤਾ ਟਵੀਟਪਟਿਆਲਾ ਹਲਕੇ ਤੋਂ ਪਰਨੀਤ ਕੌਰ ਦੀ ਜਿੱਤ, ਰੱਖੜਾ ਦੀ ਹੋਈ ਹਾਰ ਜਲੰਧਰ ਹਲਕੇ ਤੋਂ ਸੰਤੋਖ ਚੌਧਰੀ ਦੀ ਜਿੱਤ, ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਹੋਈ ਹਾਰ ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਦੀ 2 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ, ਘੁਬਾਇਆ ਦੀ ਹੋਈ ਹਾਰ ਬਠਿੰਡਾ ਹਲਕੇ 'ਚੋਂ ਹਰਸਿਮਰਤ ਕੌਰ ਬਾਦਲ ਦੀ ਜਿੱਤ, ਰਾਜਾ ਵੜਿੰਗ ਦੀ ਹਾਰ ਖਡੂਰ ਸਾਹਿਬ ਹਲਕੇ ਤੋਂ ਜਸਬੀਰ ਸਿੰਘ ਡਿੰਪਾ ਦੀ 5365 ਵੋਟਾਂ ਨਾਲ ਜਿੱਤ, ਬੀਬੀ ਜਗੀਰ ਕੌਰ ਦੀ ਹਾਰ
ਭਾਰਤ

ਮੰਗਾਂ ਮੰਨਵਾਉਣ ਲਈ ਦਿੱਲੀ ਜਾਂਦੇ ਕਿਸਾਨਾਂ ਉੱਤੇ ਡਾਂਗਾਂ ਦਾ ਮੀਂਹ ਵਰ੍ਹਾਇਆ ਗਿਆ

October 03, 2018 08:31 AM

ਨਵੀਂ ਦਿੱਲੀ, 2 ਅਕਤੂਬਰ, (ਪੋਸਟ ਬਿਊਰੋ)- ਫਸਲਾਂ ਦੇ ਸਹੀ ਮੁੱਲ, ਕਰਜ਼ਾ ਮੁਆਫ਼ੀ ਅਤੇ ਸਵਾਮੀਨਾਥਨ ਰਿਪੋਰਟ ਸਮੇਤ ਆਪਣੀਆਂ ਕਈ ਜਾਇਜ਼ ਮੰਗਾਂ ਮੰਨਵਾਉਣ ਲਈ ਟਰੈਕਟਰ-ਟਰਾਲੀਆਂ ਉੱਤੇ ਸਵਾਰ ਹੋ ਕੇ ਰਾਜਧਾਨੀ ਦਿੱਲੀ ਨੂੰ ਜਾਂਦੇ ਕਿਸਾਨਾਂ ਨੂੰ ਦਿੱਲੀ-ਉੱਤਰ ਪ੍ਰਦੇਸ਼ ਬਾਰਡਰ ਉੱਤੇ ਰੋਕੇ ਜਾਣ ਪਿੱਛੋਂ ਕਿਸਾਨ ਭੜਕ ਗਏ ਤਾਂ ਪੁਲਸ ਨਾਲ ਟਕਰਾਅ ਹੋ ਗਿਆ। ਇਸ ਮੌਕੇ ਕਿਸਾਨਾਂ ਨੇ ਟਰੈਕਟਰਾਂ ਨਾਲ ਪੁਲੀਸ ਦੀਆਂ ਰੋਕਾਂ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਦਿੱਲੀ ਪੁਲੀਸ ਅਤੇ ਰੈਪਿਡ ਐਕਸ਼ਨ ਫੋਰਸ ਨੇ ਅੱਥਰੂ ਗੈਸ ਛੱਡੇ ਤੇ ਜਲ ਤੋਪਾਂ ਦੀ ਬੁਛਾੜ ਨਾਲ ਕਿਸਾਨਾਂ ਦਾ ਮਾਰਚ ਰੋਕਿਆ। ਓਧਰ ਕੇਂਦਰ ਸਰਕਾਰ ਨੇ ਅੱਜ ਕੁਝ ਮੰਗਾਂ ਮੰਨ ਲਈਆਂ, ਪਰ ਸਮੁੱਚੇ ਕਿਸਾਨੀ ਕਰਜ਼ੇ ਮੁਆਫ਼ ਕਰਨ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਵਾਅਦੇ ਮੁਤਾਬਕ ਲਾਗੂ ਕਰਨ ਬਾਰੇ ਟਾਲਦੀ ਰਹੀ।
ਗਾਜ਼ੀਪੁਰ ਬਾਰਡਰ ਉੱਤੇ ਅੱਜ ਹੋਏ ਟਕਰਾਅ ਦੌਰਾਨ 20 ਤੋਂ ਵੱਧ ਕਿਸਾਨ ਜ਼ਖ਼ਮੀ ਹੋਏ ਤੇ ਪੁਲੀਸ ਵਾਲਿਆਂ ਨੇ ਖੁਦ ਹੀ ਕਾਨੂੰਨ ਤੋੜਦੇ ਹੋਏ 40 ਤੋਂ ਵੱਧ ਟਰੈਕਟਰਾਂ ਦੇ ਪਿਛਲੇ ਟਾਇਰਾਂ ਦੀਆਂ ਟਿਊਬਾਂ ਦੀਆਂ ਟੂਟੀਆਂ ਤੋੜ ਦਿੱਤੀਆਂ ਸਨ ਤਾਂ ਜੋ ਕਿਸਾਨ ਟਰੈਕਟਰਾਂ ਨਾਲ ਬੈਰੀਕੇਡ ਤੋੜ ਕੇ ਅੱਗੇ ਨਾ ਵਧ ਸਕਣ। ਇਸ ਦੌਰਾਨ ਦਿੱਲੀ ਪੁਲੀਸ ਨੇ ਰਾਜਘਾਟ ਨੇੜੇ 20 ਕਿਸਾਨ ਹਿਰਾਸਤ ਵਿੱਚ ਲੈ ਲਏ ਹਨ। ਪ੍ਰਸ਼ਾਸਨ ਨੇ ਗਾਜ਼ੀਪੁਰ ਦੇ ਕਈ ਇਲਾਕਿਆਂ ਵਿੱਚ ਕੱਲ੍ਹ ਰਾਤ ਹੀ ਦਫ਼ਾ 144 ਲਾਗੂ ਕਰ ਦਿੱਤੀ ਸੀ। ਅੱਜ ਦੇ ਕਿਸਾਨ ਅੰਦੋਲਨ ਵਿੱਚ ਪੁਲੀਸ ਦਾ ਇੱਕ ਅਸਿਸਟੈਂਟ ਕਮਿਸ਼ਨਰ ਅਤੇ ਸੱਤ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਪੁਲੀਸ ਨੇ ਅੱਜ ਜਿਨ੍ਹਾਂ ਕਿਸਾਨਾਂ ਦੇ ਟਰੈਕਟਰਾਂ ਦੀ ਹਵਾ ਕੱਢੀ ਸੀ, ਦੇਰ ਸ਼ਾਮ ਤੱਕ ਪ੍ਰਸ਼ਾਸਨ ਵੱਲੋਂ ਠੀਕ ਕਰਵਾ ਦੇਣ ਨਾਲ ਕਈ ਕਿਸਾਨ ਘਰਾਂ ਨੂੰ ਮੁੜ ਗਏ।
ਇਸ ਦੌਰਾਨ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਦੇ ਮੁਤਾਬਕ ਬੀਤੀ ਰਾਤ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਕਿਸਾਨ ਆਗੂਆਂ ਦੀ ਬੈਠਕ ਹੋਈ ਸੀ, ਪਰ ਗੱਲ ਕਿਸੇ ਸਿਰੇ ਨਹੀਂ ਸੀ ਲੱਗੀ। ਇਹ ਹਾਲਤ ਦੇਖ ਕੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਸਾਨ ਆਗੂ ਨਰੇਸ਼ ਟਕੈਤ ਨਾਲ ਫੋਨ ਉੱਤੇ ਕਿਸਾਨਾਂ ਦੀਆਂ ਮੰਗਾਂ ਦੀ ਗੱਲ ਕੀਤੀ ਤੇ ਫਿਰ ਉਨ੍ਹਾਂ ਨੇ ਇਸ ਬਾਰੇ ਬੈਠਕ ਸੱਦੀ, ਜਿਸ ਵਿੱਚ ਅਜਮੇਰ ਸਿੰਘ ਲੱਖੋਵਾਲ, ਹਰਿੰਦਰ ਸਿੰਘ ਲੱਖੋਵਾਲ, ਯੁੱਧਵੀਰ ਸਿੰਘ, ਰਤਨ ਸਿੰਘ (ਹਰਿਆਣਾ) ਧਰਮਿੰਦਰ ਮਲਿਕ (ਉੱਤਰ ਪ੍ਰਦੇਸ਼) ਆਦਿ ਸ਼ਾਮਲ ਹੋਏ। ਪਤਾ ਲੱਗਾ ਹੈ ਕਿ ਬੈਠਕ ਵਿੱਚ ਕੌਮੀ ਗ੍ਰੀਨ ਟ੍ਰਿਬਿਊਨਲ (ਐੱਨ ਜੀ ਟੀ) ਵੱਲੋਂ 10 ਸਾਲ ਪੁਰਾਣੇ ਟਰੈਕਟਰਾਂ ਉੱਤੇ ਲਾਈ ਰੋਕ ਖਤਮ ਕਰਨ, ਫਸਲਾਂ ਦੀ ਖ਼ਰੀਦ ਘੱਟੋ-ਘੱਟ ਭਾਅ ਉੱਤੇ ਪੱਕਾ ਕਰਨ ਲਈ ਕਾਨੂੰਨ ਬਣਾ ਕੇ ਇੱਕੋ ਜਿਹੀ ਖ਼ਰੀਦ ਨੀਤੀ ਬਣਾਉਣ, ਖੇਤੀ ਸੰਦਾਂ ਉੱਤੇ ਜੀ ਐੱਸ ਟੀ 28 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ, ਫਸਲ ਬੀਮਾ ਯੋਜਨਾ ਹੇਠ ਇੱਕ ਏਕੜ ਨੂੰ ਯੂਨਿਟ ਮੰਨ ਕੇ ਇਸ ਯੋਜਨਾ ਦੀਆਂ ਕਮੀਆਂ ਦੂਰ ਕਰਨ ਦੀਆਂ ਮੰਗਾਂ ਦੀ ਸਹਿਮਤੀ ਹੋਣ ਪਿੱਛੋਂ ਛੇ ਮੁੱਖ ਮੰਤਰੀਆਂ ਦੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਕੇਂਦਰੀ ਖੇਤੀ ਰਾਜ ਮੰਤਰੀ ਰਾਜਿੰਦਰ ਸਿੰਘ ਸ਼ੇਖਾਵਤ ਅਤੇ ਉੱਤਰ ਪ੍ਰਦੇਸ਼ ਦੇ ਗੰਨਾ ਮੰਤਰੀ ਸੁਰੇਸ਼ ਰਾਣਾ ਵੀ ਸ਼ਾਮਲ ਸਨ।
ਇੱਕ ਕਿਸਾਨ ਆਗੂ ਨੇ ਕਿਹਾ ਕਿ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਅਤੇ ਕਰਜ਼ਾ ਮੁਆਫ਼ੀ ਬਾਰੇ ਕੇਂਦਰ ਸਰਕਾਰ ਸਾਨੂੰ ਟਾਲਦੀ ਲੱਗਦੀ ਸੀ। ਕੇਂਦਰ ਸਰਕਾਰ ਨੇ 45000 ਕਰੋੜ ਰੁਪਏ ਨਾਲ ਕਿਸਾਨਾਂ ਦੀਆਂ ਫਸਲਾਂ ਖ਼ਰੀਦਣ ਦਾ ਪ੍ਰਬੰਧ ਕਰਨ ਬਾਰੇ ਕਿਹਾ ਹੈ, ਪਰ ਕਿਸਾਨਾਂ ਦੀ ਇਸ ਨਾਲ ਤਸੱਲੀ ਨਹੀਂ ਹੋਈ।
ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਹਰਿਦੁਆਰ ਦੇ ਟਿਕੈਤ ਘਾਟ ਤੋਂ ਚੱਲੇ ਕਿਸਾਨਾਂ ਨੂੰ ਦਿੱਲੀ ਅੰਦਰ ਵੜਨ ਤੋਂ ਰੋਕਣ ਲਈ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਵਿਰੋਧੀ ਧਿਰਾਂ ਦੇ ਆਗੂਆਂ ਨੇ ਨਿੰਦਾ ਕੀਤੀ ਹੈ। ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਬੇਰਹਿਮੀ ਨਾਲ ਕੁੱਟਣ ਦੀ ਨਿੰਦਾ ਕੀਤੀ ਤੇ ਕਿਹਾ ਕਿ ਵਿਸ਼ਵ ਅਹਿੰਸਾ ਦਿਵਸ ਮੌਕੇ ਵੀ ਕਿਸਾਨ ਆਪਣੀਆਂ ਮੰਗਾਂ ਆਪਣੀ ਰਾਜਧਾਨੀ ਵਿੱਚ ਨਹੀਂ ਉਠਾ ਸਕੇ, ਉਹ ਤਾਂ ਸ਼ਾਂਤਮਈ ਹੋ ਕੇ ਦਿੱਲੀ ਆ ਰਹੇ ਸਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪੁਲੀਸ ਕਾਰਵਾਈ ਦੀ ਨਿੰਦਾ ਕੀਤੀ ਹੈ।

Have something to say? Post your comment
ਹੋਰ ਭਾਰਤ ਖ਼ਬਰਾਂ
ਓਮ ਬਿਰਲਾ ਸਰਬ ਸੰਮਤੀ ਨਾਲ ਲੋਕ ਸਭਾ ਦੇ ਸਪੀਕਰ ਬਣੇ
ਸਿੱਖ ਪਿਓ-ਪੁੱਤਰ ਦੀ ਕੁੱਟਮਾਰ ਦੇ ਕੇਸ ਵਿੱਚ ਦਿੱਲੀ ਹਾਈ ਕੋਰਟ ਨੇ ਪੁਲਿਸ ਨੂੰ ਝਾੜਿਆ
ਦੂਜਿਆਂ ਮੁਕਾਬਲੇ ਵੱਧ ਖੁਸ਼ ਤੇ ਸਫਲ ਹੁੰਦੇ ਹਨ ‘ਮਾਂ ਦੇ ਲਾਡਲੇ’
ਸਵਾ ਕਰੋੜ ਟਨ ਪੁਰਾਣੀ ਕਣਕ ਨੂੰ ਸਰਕਾਰ ਮਹਿੰਗੀ ਵੇਚਣ ਲੱਗੀ
ਡਰਾਈਵਿੰਗ ਲਾਇਸੈਂਸ ਨਿਯਮਾਂ ਵਿੱਚ ਵੱਡਾ ਬਦਲਾਅ, ਸਰਕਾਰ ਨੇ 8ਵੀਂ ਪਾਸ ਦੀ ਸ਼ਰਤ ਹਟਾਈ
ਅਕਾਲੀ ਦਲ ਵੱਲੋਂ ਸਿੱਕਮ ਦੇ ਮੁੱਖ ਮੰਤਰੀ ਤੋਂ ਗੁਰਦੁਆਰਾ ਗੁਰੂ ਡਾਂਗਮਾਰ ਸਿੱਖਾਂ ਨੂੰ ਸੌਂਪਣ ਦੀ ਮੰਗ
ਜ਼ਾਕਿਰ ਨਾਈਕ ਨੂੰ 31 ਜੁਲਾਈ ਤੱਕ ਕੋਰਟ ਪੇਸ਼ੀ ਦਾ ਆਦੇਸ਼
ਸ਼ਿਲਾਂਗ ਦੇ ਸਿੱਖਾਂ ਨੂੰ ਰਾਹਤ: ਮੇਘਾਲਿਆ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਐਫੀਡੇਵਿਟ ਦਾਇਰ ਕਰਨ ਨੂੰ ਕਿਹਾ
ਅਦਾਲਤ ਨੇ ਕਿਹਾ: ‘ਜੇਹਾਦ` ਸ਼ਬਦ ਦੀ ਵਰਤੋਂ ਕਰਨ ਉੱਤੇ ਕਿਸੇ ਨੂੰ ਅੱਤਵਾਦੀ ਨਹੀਂ ਕਿਹਾ ਜਾ ਸਕਦਾ
ਭਾਰਤ ਦੇ ਚੀਫ ਜੱਜ ਨੇ ਨਿਆਂ ਪਾਲਿਕਾ ਨੂੰ ਲੋਕ-ਲੁਭਾਊ ਤਾਕਤਾਂ ਦੇ ਖ਼ਿਲਾਫ਼ ਖੜੇ ਹੋਣ ਨੂੰ ਕਿਹਾ