Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਯੂਐਨ ਦੀ ਅਦਾਲਤ ਨੇ ਅਮਰੀਕਾ ਨੂੰ ਇਰਾਨ ਉੱਤੇ ਲਾਈਆਂ ਪਾਬੰਦੀਆਂ ਵਿੱਚੋਂ ਕੁੱਝ ਨੂੰ ਹਟਾਉਣ ਲਈ ਆਖਿਆ

October 03, 2018 07:53 PM

ਦ ਹੇਗ, ਨੀਦਰਲੈਂਡਜ਼, 3 ਅਕਤੂਬਰ (ਪੋਸਟ ਬਿਊਰੋ) : ਸੰਯੁਕਤ ਰਾਸ਼ਟਰ ਦੀ ਸਰਬਉੱਚ ਅਦਾਲਤ ਨੇ ਬੁੱਧਵਾਰ ਨੂੰ ਅਮਰੀਕਾ ਨੂੰ ਹੁਕਮ ਦਿੱਤਾ ਕਿ ਉਹ ਇਰਾਨ ਉੱਤੇ ਲਾਈਆਂ ਪਾਬੰਦੀਆਂ ਵਿੱਚੋਂ ਕੁੱਝ ਹਟਾ ਲਵੇ। ਇਨ੍ਹਾਂ ਪਾਬੰਦੀਆਂ ਕਾਰਨ ਇਰਾਨ ਤੱਕ ਮਨੁੱਖਤਾ ਨਾਲ ਜੁੜੀਆਂ ਕੁੱਝ ਜ਼ਰੂਰੀ ਵਸਤਾਂ ਤੇ ਉਤਪਾਦ ਪਹੁੰਚ ਨਹੀਂ ਪਾ ਰਹੇ ਹਨ ਤੇ ਨਾ ਹੀ ਸ਼ਹਿਰੀ ਹਵਾਬਾਜ਼ੀ ਦੀ ਸੇਫਟੀ ਲਈ ਲੋੜੀਂਦੇ ਸਾਜੋ਼ ਸਮਾਨ ਨਾਲ ਸਬੰਧਤ ਸੇਵਾਵਾਂ ਹੀ ਸਥਾਨਕ ਲੋਕਾਂ ਨੂੰ ਮਿਲ ਪਾ ਰਹੀਆਂ ਹਨ।
ਇੰਟਰਨੈਸ਼ਨਲ ਕੋਰਟ ਆਫ ਜਸਟਿਸ ਵੱਲੋਂ ਸੁਣਾਏ ਗਏ ਇਹ ਫੈਸਲਾ ਮੰਨਣਾ ਕਾਨੂੰਨੀ ਤੌਰ ਉੱਤੇ ਅਮਰੀਕਾ ਲਈ ਜ਼ਰੂਰੀ ਹੈ ਪਰ ਇਹ ਵੀ ਧਿਆਨ ਰੱਖਿਆ ਜਾਵੇਗਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਮੰਨਿਆ ਜਾਵੇਗਾ ਜਾਂ ਨਹੀਂ। ਹੋਰਨਾਂ ਵਿਸ਼ਵ ਸ਼ਕਤੀਆਂ ਸਮੇਤ ਤਹਿਰਾਨ ਦੇ ਪ੍ਰਮਾਣੂ ਸਮਝੌਤੇ ਤੋਂ ਮਈ ਵਿੱਚ ਪਾਸੇ ਹੋਣ ਤੋਂ ਬਾਅਦ ਟਰੰਪ ਨੇ ਇਰਾਨ ਉੱਤੇ ਸਖਤ ਪਾਬੰਦੀਆਂ ਲਾਈਆਂ ਸਨ। ਇਰਾਨ ਨੇ ਜੁਲਾਈ ਵਿੱਚ ਇਨ੍ਹਾਂ ਪਾਬੰਦੀਆਂ ਦੇ ਖਿਲਾਫ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਵਿੱਚ ਕੇਸ ਦਾਇਰ ਕੀਤਾ ਸੀ।
ਆਪਣੇ ਮੁੱਢਲੇ ਫੈਸਲੇ ਵਿੱਚ ਅਦਾਲਤ ਨੇ ਆਖਿਆ ਕਿ ਅਮਰੀਕਾ ਇਰਾਨ ਉੱਤੇ ਦਵਾਈਆਂ ਤੇ ਮੈਡੀਕਲ ਡਿਵਾਇਸਿਜ਼, ਖਾਣ-ਪੀਣ ਦੀਆਂ ਚੀਜ਼ਾਂ ਤੇ ਖੇਤੀਬਾੜੀ ਨਾਲ ਸਬੰਧਤ ਵਸਤਾਂ, ਸਪੇਅਰ ਪਾਰਟਸ ਤੇ ਸ਼ਹਿਰੀ ਹਵਾਬਾਜ਼ੀ ਦੀ ਸੇਫਟੀ ਲਈ ਲੋੜੀਂਦਾ ਸਾਜ਼ੋ ਸਮਾਨ ਆਦਿ ਉੱਤੇ ਲਾਈਆਂ ਪਾਬੰਦੀਆਂ ਹਟਾ ਲਵੇ। ਤਥਾ ਕਥਿਤ ਆਰਜ਼ੀ ਪ੍ਰਬੰਧਾਂ ਦਾ ਐਲਾਨ ਕਰਦਿਆਂ ਅਦਾਲਤ ਦੇ ਪ੍ਰੈਜ਼ੀਡੈਂਟ ਅਬਦੁਲਕਾਵੀ ਅਹਿਮਦ ਯੂਸਫ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਕੇਸ ਜਾਰੀ ਰਹੇਗਾ ਤੇ ਅਮਰੀਕਾ ਅਜੇ ਵੀ ਅਦਾਲਤ ਦੇ ਅਧਿਕਾਰਖੇਤਰ ਨੂੰ ਚੁਣੌਤੀ ਦੇ ਸਕਦਾ ਹੈ।
ਇਰਾਨ ਦੇ ਵਿਦੇਸ਼ ਮੰਤਰੀ ਜਾਵੇਦ ਜ਼ਰੀਫ ਨੇ ਅਦਾਲਤ ਦੇ ਫੈਸਲੇ ਦੀ ਸਿਫਤ ਕੀਤੀ। ਉਨ੍ਹਾਂ ਆਖਿਆ ਕਿ ਇਹ ਪਾਬੰਦੀਆ ਲਾਉਣ ਦੇ ਆਦੀ ਅਮਰੀਕਾ ਲਈ ਇੱਕ ਹੋਰ ਅਸਫਲਤਾ ਹੈ ਤੇ ਕਾਨੂੰਨ ਦੀ ਪਾਲਣਾ ਕਰਨ ਵਾਲਿਆਂ ਦੀ ਜਿੱਤ ਹੈ। ਇਸ ਫੈਸਲੇ ਉੱਤੇ ਦ ਹੇਗ ਵਿੱਚ ਮੌਜੂਦ ਅਮਰੀਕੀ ਅਧਿਕਾਰੀਆਂ ਵੱਲੋਂ ਕੋਈ ਵੀ ਪ੍ਰਤੀਕਿਰਿਆ ਨਹੀਂ ਪ੍ਰਗਟਾਈ ਗਈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ