Welcome to Canadian Punjabi Post
Follow us on

02

July 2025
 
ਪੰਜਾਬ

ਇਸਤਰੀ ਅਕਾਲੀ ਦਲ ਪਟਿਆਲਾ ਰੈਲੀ ’ਚ ਵਧ ਚੜ੍ਹ ਕੇ ਹਿੱਸਾ ਲਵੇਗਾ : ਜਗੀਰ ਕੌਰ

October 03, 2018 08:56 PM

ਚੰਡੀਗੜ੍ਹ, 3 ਅਕਤੂਬਰ (ਪੋਸਟ ਬਿਊਰੋ): ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਪਾਰਟੀਆਂ ਦੀਆਂ ਸਾਰੀਆਂ ਮਹਿਲਾ ਕਾਰਕੁਨਾਂ ਨੰੂ ਅਕਾਲੀਆਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਵਿਰੁਧ ਰੋਸ ਪ੍ਰਗਟਾਉਣ ਲਈ 7 ਅਕਤੂਬਰ ਨੰੂ ਪਟਿਆਲਾ ਵਿਖੇ ਕੀਤੀ ਜਾ ਰਹੀ ਜਬਰ-ਵਿਰੋਧੀ ਰੈਲੀ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੰੂ ਮੌਜੂਦਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖਿਲਾਫ ਜਨਤਕ ਲਾਮਬੰਦੀ ਕਰਨ ਲਈ ਵੀ ਆਖਿਆ ਹੈ। ਇੱਥੇ ਜ਼ਿਲ੍ਹਾ ਪ੍ਰਧਾਨਾਂ, ਸਰਕਲ ਪ੍ਰਧਾਨਾਂ ਅਤੇ ਕਾਰਕੰੁਨਾਂ ਦੀ ਇੱਕ ਮੀਟਿੰਗ ਨੰੂ ਸੰਬੋਧਨ ਕਰਦਿਆਂ ਬੀਬੀ ਜੰਗੀਰ ਕੌਰ ਨੇ ਇਹਨਾਂ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੰੂ ਆ ਰਹੀਆਂ ਪੰਚਾਇਤ ਚੋਣਾਂ ਦੌਰਾਨ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਕੀਤੀਆਂ ਜਾਣ ਵਾਲੀਆਂ ਧੱਕੇਸ਼ਾਹੀਆਂ ਅਤੇ ਹੇਰਾਫੇਰੀਆਂ ਦਾ ਡਟ ਕੇ ਮੁਕਾਬਲਾ ਕਰਨ ਆਖਿਆ। ਵਰਕਰਾਂ ਨੰੂ ਸਾਹਮਣੇ ਦਿਸ ਰਹੀਆਂ ਚੁਣੌਤੀਆਂ ਪ੍ਰਤੀ ਚੌਕਸ ਕਰਦਿਆਂ ਬੀਬੀ ਜੰਗੀਰ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਵਿਰੋਧੀਆਂ ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੰੂ ਧਮਕਾਉਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀਆਂ ਅਹੁਦੇਦਾਰ ਇੱਥੇ ਇਸ ਸਾਲ ਹੋਣ ਵਾਲੀਆਂ ਪੰਚਾਇਤ ਚੋਣਾਂ ਦੀ ਤਿਆਰੀ ਵਿੱਢਣ ਅਤੇ ਅਗਲੇ ਤਿਮਾਹੀ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਖਾਕਾ ਉਲੀਕਣ ਵਾਸਤੇ ਇਕੱਤਰ ਹੋਈਆਂ ਸਨ। ਇਸ ਮੌਕੇ ਜੰਗੀਰ ਕੌਰ ਨੇ ਕਿਹਾ ਕਿ ਵਿੰਗ ਦੀ ਕਾਰਜਸ਼ੈਲੀ ਸੁਧਾਰਨ ਲਈ 22 ਅਕਤੂਬਰ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਦੋ ਰੋਜ਼ਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਅਹੁਦੇਦਾਰਾਂ ਅਤੇ ਵਰਕਰਾਂ ਨੰੂ ਪਾਰਟੀ ਦੀ ਵਿਚਾਰਧਾਰਾ, ਪ੍ਰੋਗਰਾਮਾਂ ਅਤੇ ਵਚਨਬੱਧਤਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ। 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ