Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਦੁਨੀਆ ਦੀ ਸਭ ਤੋਂ ਵੱਡੀ ਬੁੱਧ ਮੂਰਤੀ ਵਿੱਚ ਦਰਾੜ, ਜਾਂਚ ਕਰ ਕੇ ਮੁਰੰਮਤ ਕੀਤੀ ਜਾਵੇਗੀ

October 04, 2018 08:23 AM

ਪੇਈਚਿੰਗ, 3 ਅਕਤੂਬਰ (ਪੋਸਟ ਬਿਊਰੋ)- ਚੀਨ ਦੇ ਦੱਖਣੀ ਪੱਛਮੀ ਸਿਚੁਆਨ ਪ੍ਰਾਂਤ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਬੁੱਧ ਮੂਰਤੀ ਚਾਰ ਮਹੀਨੇ ਦੀ ਜਾਂਚ ਪਰਖ ਤੋਂ ਲੰਘੇਗੀ। ਮੂਰਤੀ ਦੀ ਮੁਰੰਮਤ ਲਈ ਚੱਲ ਰਹੀ ਕੋਸਿ਼ਸ਼ ਦੇ ਤਹਿਤ ਮੌਕੇ ਉਤੇ ਜਾ ਕੇ ਇਹ ਜਾਂਚ ਪਰਖ ਕੀਤੀ ਜਾਵੇਗੀ।
ਲੇਸ਼ਾਨ ਸ਼ਹਿਰ ਦੇ ਬਾਹਰੀ ਹਿੱਸੇ ਵਿੱਚ ਬਣਾਈ ਗਈ ਇਸ 71 ਮੀਟਰ ਉਚੀ ਮੂਰਤੀ ਦੀ ਛਾਤੀ ਤੇ ਪੇਟ ਵਾਲੇ ਹਿੱਸੇ ਵਿੱਚ ਦਰਾੜ ਆ ਗਈ ਹੈ ਅਤੇ ਕਿਤੇ-ਕਿਤੇ ਇਹ ਟੁੱਟ ਵੀ ਗਈ ਹੈ। ਲੇਸ਼ਾਨ ਬੁੱਧ ਖੇਤਰ ਦੀ ਪ੍ਰਬੰਧ ਕਮੇਟੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਚੀਨ ਦੀ ਸਰਕਾਰੀ ਨਿਊਜ਼ ਏਜੰਸੀ ਸ਼ਿਨਹੂਆ ਨੇ ਖਬਰ ਦਿੱਤੀ ਹੈ ਕਿ ਅੱਠ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਜਾਂਚ ਦੀ ਪ੍ਰਕਿਰਿਆ ਦੌਰਾਨ ਬੁੱਧ ਦੀ ਮੂਰਤੀ ਦਾ ਪ੍ਰਮੁੱਖ ਹਿੱਸਾ ਥੋੜ੍ਹੇ ਸਮੇਂ ਲਈ ਪੂਰੀ ਤਰ੍ਹਾਂ ਢੱਕ ਦਿੱਤਾ ਜਾਵੇਗਾ। ਸੱਭਿਆਚਾਰਕ ਵਿਰਾਸਤ ਦੇ ਚਿੰਨਾਂ ਦੇ ਦਰਜਨਾਂ ਮਾਹਰਾਂ ਦੀ ਨਿਗਰਾਨੀ ਵਿੱਚ ਮੂਰਤੀ ਦੀ ਜਾਂਚ ਕੀਤੀ ਜਾਵੇਗੀ। ਇਸ ਵਿੱਚ 3ਡੀ ਲੇਜਰ ਸਕੈਨਿੰਗ, ਇੰਫ੍ਰਾਰੈਡ ਥਰਮਲ ਇਮੇਜਿੰਗ ਵਰਗੀ ਤਕਨੀਕ ਦੀ ਵਰਤੋਂ ਹੋਵੇਗੀ ਅਤੇ ਡਰੋਨ ਦੇ ਨਾਲ ਹਵਾਈ ਸਰਵੇਖਣ ਵੀ ਕੀਤਾ ਜਾਵੇਗਾ। ਬੁੱਧ ਦੀ ਇਹ ਮੂਰਤੀ ਬਣਨ ਵਿੱਚ 90 ਸਾਲ ਤੋਂ ਵੱਧ ਸਮਾਂ ਲੱਗਾ ਸੀ। ਇਸ ਨੂੰ ਬਣਾਉਣ ਦੀ ਸ਼ੁਰੂਆਤ ਤਾਂਗ ਵੰਸ਼ (618-907) ਦੇ ਸ਼ਾਸਨ ਦੌਰਾਨ ਸਾਲ 713 ਵਿੱਚ ਹੋਈ ਸੀ। ਯੂਨੇਸਕੋ ਵਲੋਂ ਵਿਸ਼ਵ ਵਿਰਾਸਤ ਐਲਾਨ ਕੀਤੀ ਜਾ ਚੁੱਕੀ ਇਸ ਮੂਰਤੀ ਦੀ ਕਈ ਵਾਰ ਜਾਂਚ ਅਤੇ ਮੁਰੰਮਤ ਹੋ ਚੁੱਕੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ