Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਸਿੱਖਾਂ ਦੇ ਵਿਰੋਧ ਕਾਰਨ ਖੱਟਰ ਦਾ ਡਬਰੀ ਜਾਣ ਦਾ ਪ੍ਰੋਗਰਾਮ ਰੱਦ

October 04, 2018 08:39 AM

ਕਰਨਾਲ, 3 ਅਕਤੂਬਰ (ਪੋਸਟ ਬਿਊਰੋ)- ਪਿੰਡ ਡਾਚਰ ਦੇ ਗੁਰਦੁਆਰਾ ਸਾਹਿਬ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਤਸਵੀਰ ਲੱਗੀ ਹੋਣ ਕਾਰਨ ਉਸ ਗੁਰਦੁਆਰਾ ਸਾਹਿਬ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਨਾ ਜਾਣ ਦਾ ਮੁੱਦਾ ਪੂਰੀ ਤਰ੍ਹਾਂ ਭਖ ਗਿਆ ਤੇ ਇਸ ਨੇ ਭਾਜਪਾ ਦੀਆਂ ਪ੍ਰੇਸ਼ਾਨੀਆਂ ਵਧਾ ਦਿੱਤੀਆਂ ਹਨ, ਜਿਸ ਦਾ ਸਾਹਮਣਾ ਖੱਟਰ ਅਤੇ ਅਸੰਧ ਤੋਂ ਭਾਜਪਾ ਦੇ ਇਕਲੌਤੇ ਸਿੱਖ ਵਿਧਾਇਕ ਬਖਸ਼ੀਸ਼ ਸਿੰਘ ਨੂੰ ਕਰਨਾ ਪਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਖੱਟਰ ਨੂੰ ਜਿਥੇ ਕੱਲ੍ਹ ਪਿੰਡ ਡਬਰੀ ਦੇ ਆਪਣੇ ਰੋਡ ਸ਼ੋਅ ਦੌਰਾਨ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ, ਉਥੇ ਅਸੰਧ ਦੇ ਵਿਧਾਇਕ ਬਖਸ਼ੀਸ਼ ਸਿੰਘ ਦਾ ਪਿੰਡ ਸਿੰਘੜਾ ਵਿਖੇ ਗੁਰਦੁਆਰਾ ਨਾਨਕਸਰ ਵਿਖੇ ਜਾਣ ਉੱਤੇ ਵਿਰੋਧ ਹੋਇਆ। ਬਖਸ਼ੀਸ਼ ਸਿੰਘ ਜਦੋਂ ਸਿੰਘੜਾ ਦੇ ਉਕਤ ਗੁਰਦੁਆਰਾ ਸਾਹਿਬ ਪੁੱਜੇ ਤਾਂ ਓਥੇ ਵੱਡੀ ਗਿਣਤੀ ਸਿੱਖ ਸੰਗਤ ਨੇ ਉਨ੍ਹਾਂ ਦੇ ਕਾਫਲੇ ਦਾ ਘਿਰਾਓ ਕੀਤਾ ਅਤੇ ਉਨ੍ਹਾਂ ਨੂੰ ਕਾਲੇ ਝੰਡੇ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪੋਸਟਰ ਵਿਖਾਏ। ਇਸ ਦੌਰਾਨ ਬਖਸ਼ੀਸ਼ ਸਿੰਘ ਵਿਰਕ ਆਪਣੀ ਗੱਡੀ 'ਚੋਂ ਬਾਹਰ ਨਹੀਂ ਉਤਰੇ ਪਰ ਉਨ੍ਹਾਂ ਨਾਲ ਜਾਂਦੇ ਸੁਰੱਖਿਆ ਕਰਮਚਾਰੀਆਂ ਨੇ ਘਿਰਾਓ ਕਰਦੀ ਸਿੱਖ ਸੰਗਤ ਨੂੰ ਸਮਝਾ ਬੁਝਾ ਕੇ ਉਨ੍ਹਾਂ ਦਾ ਕਾਫਲ ਅੱਗੇ ਲੰਘਾ ਦਿੱਤਾ।
ਜਦੋਂ ਬਖਸ਼ੀਸ਼ ਸਿੰਘ ਵਿਰਕ ਪਿੰਡ ਡਾਚਰ, ਜਿਥੋਂ ਇਹ ਵਿਵਾਦ ਸ਼ੁਰੂ ਹੋਇਆ ਸੀ, ਦੇ ਉਸ ਗੁਰਦੁਆਰਾ ਸਾਹਿਬ ਪੁੱਜੇ ਤਾਂ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵੀ ਦਾਖਲ ਨਹੀਂ ਹੋਣ ਦਿੱਤਾ ਗਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਅੰਗਰੇਜ਼ ਸਿੰਘ ਪਨੂੰ ਨੇ ਕਿਹਾ ਕਿ ਜੇ ਕੋਈ ਸਿੱਖਾਂ ਦੇ ਸ਼ਹੀਦਾਂ ਦਾ ਅਪਮਾਨ ਕਰੇਗਾ ਤਾਂ ਉਸ ਨੂੰ ਕਿਸੇ ਸੂਰਤ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਮਨੋਹਰ ਲਾਲ ਖੱਟਰ ਨੇ ਗਲਤੀ ਲਈ ਮੁਆਫੀ ਨਾ ਮੰਗੀ ਤਾਂ ਇਸ ਦੇ ਨਤੀਜੇ ਭਾਜਪਾ ਨੂੰ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ