Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਇੱਕ ਦੇਸ਼, ਜਿੱਥੇ ਸੱਤਰ ਫੀਸਦੀ ਔਰਤਾਂ ਨਾਲ ਬਲਾਤਕਾਰ ਹੁੰਦੈ

October 04, 2018 08:45 AM

ਨਵੀਂ ਦਿੱਲੀ, 3 ਅਕਤੂਬਰ (ਪੋਸਟ ਬਿਊਰੋ)- ਭਾਰਤ ਵਿੱਚ ਔਰਤਾਂ ਦੇ ਖਿਲਾਫ ਅਪਰਾਧਾਂ ਦਾ ਗ੍ਰਾਫ ਲਗਾਤਾਰ ਵਧਦਾ ਜਾਂਦਾ ਹੈ। ਇਨ੍ਹਾਂ ਵਿੱਚ ਸਭ ਤੋਂ ਵੱਧ ਕੇਸ ਬਲਾਤਕਾਰ ਅਤੇ ਸੈਕਸ ਸ਼ੋਸ਼ਣ ਦੇ ਹੁੰਦੇ ਹਨ। ਸਰਕਾਰ ਅਤੇ ਗੈਰ ਸਰਕਾਰੀ ਸੰਗਠਨ ਇਸ ਨੂੰ ਰੋਕਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ। ਦੂਸਰੇ ਪਾਸੇ ਔਰਤਾਂ 'ਤੇ ਸਭ ਤੋਂ ਵੱਧ ਅਤਿਆਚਾਰ ਦੁਨੀਆ ਦੇ ਕਿਸ ਦੇਸ਼ ਵਿੱਚ ਹੁੰਦੇ ਹਨ, ਇਹ ਸੁਣਨਾ ਹੈਰਾਨੀ ਜਨਕ ਲੱਗ ਸਕਦਾ ਹੈ।
ਬੀ ਬੀ ਸੀ ਦੀ ਖਬਰ ਮੁਤਾਬਕ ਆਸਟਰੇਲੀਆ ਮਹਾਂਦੀਪ ਵਿੱਚ ਇੱਕ ਅਜਿਹਾ ਵੀ ਦੇਸ਼ ਹੈ, ਜਿੱਥੇ ਲਗਭਗ ਸੱਤਰ ਫੀਸਦੀ ਔਰਤਾਂ ਨੂੰ ਆਪਣੀ ਜ਼ਿੰਦਗੀ ਵਿੱਚ ਬਲਾਤਕਾਰ ਅਤੇ ਸੈਕਸ ਸ਼ੋਸ਼ਣ ਦਾ ਸ਼ਿਕਾਰ ਹੋਣਾ ਪੈਂਦਾ ਹੈ। ਉਥੇ ਘਰੇਲੂ ਹਿੰਸਾ ਦੇ ਵੀ ਬਹੁਤ ਮਾਮਲੇ ਸਾਹਮਣੇ ਆਉਂਦੇ ਹਨ। ਉਤਰੀ ਆਸਟਰੇਲੀਆ ਵਿਚਲੇ ਪਾਪੂਆ ਨਿਊ ਗਿਨੀ ਨੂੰ ਔਰਤਾਂ ਦੇ ਲਈ ਸਭ ਤੋਂ ਖਤਰਨਾਕ ਮੰਨਿਆ ਜਾਂਦਾ ਹੈ। ਇਹ ਦੇਸ਼ ਸਭ ਤੋਂ ਬਦਤਰ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹਨ, ਜਿੱਥੇ ਘਰੇਲੂ ਹਿੰਸਾ ਅਤੇ ਬਲਾਤਕਾਰ ਦੇ ਸਭ ਤੋਂ ਵੱਧ ਕੇਸ ਹੁੰਦੇ ਹਨ। ਚਿੰਤਾ ਦੀ ਗੱਲ ਹੈ ਕਿ ਏਥੇ ਘਰੇਲੂ ਹਿੰਸਾ ਅਤੇ ਬਲਾਤਲਕਾਰ ਦੇ ਬਹੁਤੇ ਅਪਰਾਧੀਆਂ ਨੂੰ ਸਜ਼ਾ ਵੀ ਨਹੀਂ ਹੁੰਦੀ। ਅੱਜ ਕੱਲ੍ਹ ਏਥੇ ਔਰਤਾਂ ਆਪਣੇ ਸਨਮਾਨ ਲਈ ਸੰਘਰਸ਼ ਕਰ ਰਹੀਆਂ ਹਨ।
ਇੱਕ ਸੀਨੀਅਰ ਪੁਲਸ ਅਧਿਕਾਰੀ ਦੇ ਮੁਤਾਬਕ ਇਥੇ ਇਸ ਸਾਲ ਜਨਵਰੀ ਤੋਂ ਮਈ ਵਿਚਾਲੇ ਬਲਾਤਕਾਰ ਦੇ ਛੇ ਹਜ਼ਾਰ ਤੋਂ ਵੀ ਜ਼ਿਆਦਾ ਕੇਸ ਦਰਜ ਕੀਤੇ ਗਏ ਹਨ। ਅਜਿਹੇ ਵਿੱਚ ਅੰਦਾਜ਼ਾ ਲੱਗ ਸਕਦਾ ਹੈ ਕਿ ਇਥੇ ਅਪਰਾਧ ਦੀ ਕੀ ਸਥਿਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਪੂਆ ਨਿਊ ਗਿਨੀ ਵਿੱਚ ਜੇ ਕਿਸੇ ਵੀ ਵਿਅਕਤੀ ਤੋਂ ਇਸ ਬਾਰੇ ਪੁੱਛੀਏ ਤਾਂ ਉਹ ਇਸ ਨੂੰ ਅਪਰਾਧ ਨਹੀਂ ਮੰਨੇਗਾ। ਇਥੇ ਗੁੰਡਿਆਂ ਨੂੰ ‘ਸਰਕਲ' ਕਿਹਾ ਜਾਂਦਾ ਹੈ। ਸਭ ਤੋਂ ਵੱਧ ਕੇਸ ਇਨ੍ਹਾਂ ਬਦਮਾਸ਼ਾਂ 'ਤੇ ਦਰਜ ਹਨ। ਇਨ੍ਹਾਂ ਲੋਕਾਂ ਲਈ ਔਰਤਾਂ ਨਾਲ ਗੈਂਗਰੇਪ ਕਰਨਾ ਆਮ ਗੱਲ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ