Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕੈਪਟਨ ਵੱਲੋਂ ਚੋਣਾਂ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਕਾਨੂੰਨੀ ਕਾਰਵਾਈ ਦੀ ਹਦਾਇਤ

May 14, 2019 09:19 AM

ਚੰਡੀਗੜ੍ਹ, 13 ਮਈ, (ਪੋਸਟ ਬਿਊਰੋ)- ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਕੇਸਾਂ ਦੀ ਅਗਵਾਈ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਦੇ ਉੱਪ ਮੁਖੀ ਅਤੇ ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵਿਰੁੱਧ ਮੰਦੇ ਸ਼ਬਦਾਂ ਦੀ ਵਰਤੋਂ ਕਰਨ ਤੇ ਧਮਕੀਆਂ ਦੇਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਆਗੂ ਬਿਰਕਮ ਸਿੰਘ ਮਜੀਠੀਆ ਦੇ ਵਿਰੁੱਧ ਮਾਣਹਾਨੀ ਕੇਸ ਦਾਇਰ ਕਰਨ ਦੀ ਹਦਾਇਤ ਕਰ ਦਿੱਤੀ ਹੈ।
ਇਸ ਸੰਬੰਧ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਉੱਤੇਕੇਸ ਦਾਇਰ ਕੀਤਾ ਜਾ ਰਿਹਾ ਹੈ ਅਤੇਰਾਜ ਸਰਕਾਰ ਦੀ ਕਾਨੂੰਨੀ ਟੀਮ ਨੂੰ ਨਿਆਂਪਾਲਿਕਾ ਕੋਲ ਕੇਸ ਦੀ ਪੈਰਵੀ ਕਰਨ ਲਈਉਨ੍ਹਾਂ ਨੇ ਹਦਾਇਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਅਕਾਲੀਆਂ ਜਾਂ ਕਿਸੇ ਹੋਰ ਵੱਲੋਂਸਰਕਾਰੀ ਅਫਸਰਾਂ ਨੂੰ ਦਿੱਤੀਆਂ ਧਮਕੀਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਰਾਜ ਦੇ ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਕਹਿ ਦਿੱਤਾਹੈ ਕਿ ਅਕਾਲੀਆਂ ਨੂੰ ਆਪਣੇ ਵਿਰੁੱਧ ਕਾਰਵਾਈ ਦੀ ਹਿੰਮਤ ਕਰਨ ਵਾਲੇ ਅਫਸਰਾਂ ਨੂੰ ਧਮਕਾਉਣ ਦੀ ਆਦਤ ਪਈ ਹੋਈ ਹੈ। ਉਨ੍ਹਾਂ ਜਸਟਿਸ ਰਣਜੀਤ ਸਿੰਘ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿਰੁੱਧ ਅਕਾਲੀ ਆਗੂਆਂ ਨੇ ਅਪਮਾਨ ਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ, ਜਦੋਂ ਜਸਟਿਸ ਰਣਜੀਤ ਸਿੰਘ ਬੇਅਦਬੀ ਦੇ ਕੇਸਾਂ ਦੀ ਜਾਂਚ ਬਾਰੇ ਇੱਕ ਜੁਡੀਸ਼ਲ ਕਮਿਸ਼ਨ ਦੀ ਅਗਵਾਈ ਕਰ ਰਹੇ ਸਨ।
ਵਰਨਣ ਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਕ ਇੰਟਰਵਿਊਦੌਰਾਨ ਕਿਹਾ ਸੀ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਵਿਰੁੱਧ ਮਜੀਠੀਏ ਦੀ ਮੰਦੀ ਸ਼ਬਦਾਵਲੀ ਅਤੇ ਧਮਕੀਆਂ ਦੇਣਾ ਸਿੱਧ ਕਰਦਾ ਹੈ ਕਿ ਅਕਾਲੀ ਆਗੂ ਇਸ ਕਾਰਨ ਪੂਰੀ ਤਰ੍ਹਾਂ ਬੌਖ਼ਲਾਹਟ ਵਿੱਚ ਹਨ ਕਿ ਆਈ ਜੀਦੋਬਾਰਾ ਐਸ ਆਈ ਟੀ ਵਿੱਚਆਉਣ ਵਾਲਾ ਹੈ ਅਤੇ ਬਰਗਾੜੀ ਅਤੇ ਬਹਿਬਲ ਕਲਾਂ ਦੇ ਕੇਸਾਂ ਵਿੱਚ ਇਨ੍ਹਾਂ ਦੇ ਵਿਰੁੱਧ ਜਾਂਚ ਸ਼ੁਰੂ ਹੋਣ ਵਾਲੀ ਹੈ। ਕੈਪਟਨ ਨੇ ਚਿਤਾਵਨੀ ਦਿੱਤੀ ਹੈ ਕਿ ਅਕਾਲੀ ਆਪਣੇ ਕੀਤੇ ਕਾਰਿਆਂ ਲਈ ਕਾਨੂੰਨ ਤੋਂਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਬਾਦਲ ਪਿਤਾ-ਪੁੱਤਰ ਤੇ ਉਨ੍ਹਾਂ ਦੀ ਜੁੰਡਲੀ ਦੇ ਨੱਕ ਹੇਠ ਵਾਪਰੀਆਂਤੇ ਗੋਲੀ ਚੱਲਣ ਦੀਆਂ ਘਟਨਾਵਾਂ ਵੀ ਇਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਨਹੀਂ ਵਾਪਰ ਸਕਦੀਆਂ ਸਨ। ਉਨ੍ਹਾਂ ਕਿਹਾ ਸੀ ਕਿ ਚੋਣਾਂ ਖ਼ਤਮ ਹੋਣ ਮਗਰੋਂ ਵਿਜੈ ਪ੍ਰਤਾਪ ਸਿੰਘ ਨੂੰ ਫਿਰ ਐਸ ਆਈ ਟੀ ਵਿੱਚ ਸ਼ਾਮਲ ਕਰ ਦਿੱਤਾ ਜਾਵੇਗਾ ਤਾਂ ਕਿ ਜਾਂਚ ਨੂੰ ਸਿੱਟੇ ਉੱਤੇ ਲਿਜਾਇਆ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ