Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪ੍ਰੋਟੋਕੋਲ ਭੁਲਾ ਕੇ ਸੁਖਬੀਰ ਸਿੰਘ ਪ੍ਰਧਾਨ ਮੰਤਰੀ ਦੀ ਕੁਰਸੀ ਮੱਲ ਬੈਠੇ

May 14, 2019 09:23 AM

* ਸਕਿਓਰਟੀ ਵਾਲਿਆਂ ਨੇ ਆਣ ਕੇ ਉਠਾਇਆ

ਬਠਿੰਡਾ, 13 ਮਈ, (ਪੋਸਟ ਬਿਊਰੋ)- ਪਾਰਲੀਮੈਂਟ ਚੋਣਾਂ ਲਈ ਬਠਿੰਡਾ ਵਿੱਚ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਕੀਤੀ ਰੈਲੀ ਵੇਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪ੍ਰੋਟੋਕਾਲ ਭੁਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਲੀ ਕੁਰਸੀ ਉੱਤੇ ਜਾ ਬੈਠੇ ਅਤੇ ਇਸ ਰੈਲੀ ਵਿੱਚਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬੋਲਣ ਦਾ ਮੌਕਾ ਹੀ ਨਹੀਂਮਿਲ ਸਕਿਆ।
ਅਸਲ ਵਿੱਚ ਹੋਇਆ ਇਹ ਕਿ ਮੰਚ ਉੱਤੇ ਲਾਈ ਗਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੁਰਸੀ ਦੇ ਇਕ ਪਾਸੇ ਸਾਬਕਾ ਮੁੱਖ ਮੰਤਰੀ ਬਾਦਲ ਦੀ ਕੁਰਸੀ ਤੇ ਦੂਸਰੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੁਰਸੀ ਸੀ। ਸੁਖਬੀਰ ਸਿੰਘ ਦੇ ਨਾਲ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਸੀ। ਕਰੀਬ 4.55 ਵਜੇ ਸੁਖਬੀਰ ਸਿੰਘ ਬਾਦਲ ਆਪਣੀ ਕੁਰਸੀ ਤੋਂ ਉਠ ਕੇ ਪ੍ਰਧਾਨ ਮੰਤਰੀ ਦੀ ਕੁਰਸੀ ਉੱਤੇ ਬੈਠ ਕੇ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲ ਕਰਨ ਲੱਗੇ। ਅਜੇ ਉਨ੍ਹਾਂ ਨੂੰ ਬੈਠਿਆਂ ਕੁਝ ਸੈਕੰਡ ਦਾ ਸਮਾਂ ਹੋਇਆ ਸੀ ਕਿ ਮੰਚ ਉੱਤੇ ਮੌਜੂਦ ਪ੍ਰਧਾਨ ਮੰਤਰੀ ਦਾ ਸੁਰੱਖਿਆ ਗਾਰਡ ਸੁਖਬੀਰ ਸਿੰਘ ਦੇ ਕੋਲ ਪਹੁੰਚਿਆ ਤੇ ਉਨ੍ਹਾਂ ਨੂੰ ਆਪਣੀ ਕੁਰਸੀ ਉੱਤੇਜਾਣਵਾਸਤੇ ਕਿਹਾ। ਸੁਖਬੀਰ ਸਿੰਘ ਬਾਦਲ ਤੁਰੰਤ ਪ੍ਰਧਾਨ ਮੰਤਰੀ ਵਾਲੀ ਕੁਰਸੀ ਤੋਂ ਉਠ ਕੇ ਆਪਣੀ ਕੁਰਸੀ ਉੱਤੇਜਾ ਬੈਠੇ।
ਅਗਲੀ ਗੱਲ ਇਹ ਹੋਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5.48 ਵਜੇ ਮੰਚ ਉੱਤੇ ਪਹੁੰਚੇ, ਉਨ੍ਹਾਂ ਦੇ ਪਹੁੰਚਣ ਦਾ ਸਮਾਂ 5.20 ਸੀ। ਜਦੋਂ ਉਹ ਆਏ ਤਾਂ ਸੁਖਬੀਰ ਸਿੰਘ ਬਾਦਲ ਭਾਸ਼ਣ ਕਰ ਰਹੇ ਸਨ। ਕੁਝ ਪਲਾਂ ਵਿੱਚ ਸੁਖਬੀਰ ਸਿੰਘ ਨੇ ਭਾਸ਼ਣ ਖਤਮ ਕਰ ਦਿੱਤਾ ਤਾਂ ਮੰਚ ਸੰਭਾਲ ਰਹੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਸਾਬਕਾ ਮੁੱਖ ਮੰਤਰੀ ਬਾਦਲ ਦਾ ਨਾਂ ਸੰਬੋਧਨ ਕਰਨ ਲਈ ਪੁਕਰਾਨ ਵਾਲੇ ਸਨ ਕਿ ਪ੍ਰਧਾਨ ਮੰਤਰੀ ਮੋਦੀ ਆਪਣੀ ਸੀਟ ਤੋਂ ਉੱਠੇ ਅਤੇ ਸੰਬੋਧਨ ਕਰਨ ਲਈ ਮਾਈਕ ਅੱਗੇ ਜਾ ਪਹੁੰਚੇ। ਮੰਚ ਉੱਤੇ ਮੌਜੂਦ ਸਾਰੇ ਆਗੂ ਦੇਖਦੇ ਰਹਿ ਗਏ ਤੇ ਇਸ ਤਰ੍ਹਾਂ ਇਸ ਰੈਲੀ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬੋਲਣ ਦਾ ਮੌਕਾ ਹੀ ਨਹੀਂ ਮਿਲਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ