Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਸਰ੍ਹੀ ਦੀ ਕਾਲਜ ਵਿਦਿਆਰਥਣ ਕਿਰਨ ਢੇਸੀ ਦੇ ਕਤਲ ਦੇ ਸਬੰਧ ਵਿੱਚ ਬੁਆਏਫਰੈਂਡ ਨੂੰ ਕੀਤਾ ਗਿਆ ਚਾਰਜ

May 14, 2019 07:02 PM

ਸਰ੍ਹੀ, 14 ਮਈ (ਪੋਸਟ ਬਿਊਰੋ) : ਸਰ੍ਹੀ ਦੀ ਕਾਲਜ ਵਿਗਿਆਰਥਣ ਕਿਰਨ ਢੇਸੀ ਦੇ ਕਤਲ ਤੋਂ ਲੱਗਭਗ 22 ਮਹੀਨੇ ਬਾਅਦ ਉਸ ਦੇ ਸਾਬਕਾ ਬੁਆਏਫਰੈਂਡ ਨੂੰ ਉਸ ਦੇ ਕਤਲ ਦੇ ਸਬੰਧ ਵਿੱਚ ਚਾਰਜ ਕੀਤਾ ਗਿਆ ਹੈ।
19 ਸਾਲਾ ਢੇਸੀ ਦੀ ਲਾਸ਼ 2 ਅਗਸਤ, 2017 ਦੀ ਸਵੇਰ ਨੂੰ ਸੜ ਰਹੀ ਐਸਯੂਵੀ ਵਿੱਚੋਂ ਮਿਲੀ ਸੀ। ਉਸ ਸਮੇਂ ਅਧਿਕਾਰੀਆਂ ਨੇ ਢੇਸੀ ਦੀ ਮੌਤ ਨੂੰ ਸੋਚ ਸਮਝ ਕੇ ਕੀਤਾ ਗਿਆ ਕਤਲ ਦੱਸਿਆ ਸੀ ਪਰ ਇਹ ਵੀ ਆਖਿਆ ਸੀ ਕਿ ਇਹ ਕਤਲ ਗੈਂਗ ਨਾਲ ਸਬੰਧਤ ਨਹੀਂ। ਲੰਮੀਂ ਪੁਲਿਸ ਜਾਂਚ ਤੋਂ ਬਾਅਦ ਅਦਾਲਤੀ ਦਸਤਾਵੇਜ਼ਾਂ ਵਿੱਚ 21 ਸਾਲਾ ਹਰਜੋਤ ਸਿੰਘ ਦਿਓ ਖਿਲਾਫ ਸੈਕਿੰਡ ਡਿਗਰੀ ਮਰਡਰ ਦਾ ਇੱਕ ਮਾਮਲਾ ਸਿੱਧ ਹੋਇਆ।
ਮ੍ਰਿਤਕਾ ਦੇ ਰਿਸ਼ਤੇਦਾਰ ਕੁਲਵੰਤ ਢੇਸੀ ਨੇ ਦੱਸਿਆ ਕਿ ਪਰਿਵਾਰ ਨੂੰ ਇਹ ਪਤਾ ਲੱਗਣ ਤੋਂ ਬਾਅਦ ਕਾਫੀ ਰਾਹਤ ਮਿਲੀ ਹੈ ਕਿ ਆਖਿਰਕਾਰ ਇਹ ਮਾਮਲਾ ਅੱਗੇ ਤਾਂ ਵਧਿਆ। ਪਰ ਉਨ੍ਹਾਂ ਇਹ ਵੀ ਆਖਿਆ ਕਿ ਕਿਰਨ ਦੇ ਮਾਪੇ ਅਜੇ ਵੀ ਡੂੰਘੇ ਸਦਮੇ ਵਿੱਚ ਹਨ। ਉਹ ਅਜੇ ਵੀ ਬਹੁਤ ਜਿ਼ਆਦਾ ਅਪਸੈੱਟ ਹਨ। ਸੋਮਵਾਰ ਨੂੰ ਇੰਟੇਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਕਿਰਨ ਢੇਸੀ ਤੇ ਹਰਜੋਤ ਦਿਓ ਦੋਵੇਂ ਹੀ ਰੋਮੈਂਟਿਕ ਰਿਲੇਸ਼ਨਸਿ਼ਪ ਵਿੱਚ ਸਨ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਕਿੰਨੇ ਸਮੇਂ ਤੋਂ ਇੱਕਠੇ ਸਨ।
ਢੇਸੀ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਨ੍ਹਾਂ ਦਿਓ ਨੂੰ ਪਹਿਲਾਂ ਕਦੇ ਵੀ ਨਹੀਂ ਸੀ ਵੇਖਿਆ। ਪਰ ਮਸ਼ਕੂਕ ਨੂੰ ਪੁਲਿਸ ਪਹਿਲਾਂ ਤੋਂ ਹੀ ਜਾਣਦੀ ਸੀ। ਪਰ ਆਈਐਚਆਈਟੀ ਨੇ ਇਹ ਸਪਸ਼ਟ ਨਹੀਂ ਕੀਤਾ ਕਿ ਦਿਓ ਪਹਿਲਾਂ ਹੀ ਪੁਲਿਸ ਦੇ ਰਡਾਰ ਉੱਤੇ ਕਿਉਂ ਸੀ। ਅਧਿਕਾਰੀਆਂ ਨੇ ਮਸ਼ਕੂਕ ਨੂੰ 10 ਮਈ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਉਹ ਇੱਕ ਘਰੇਲੂ ਫਲਾਈਟ ਉੱਤੇ ਵੈਨਕੂਵਰ ਇੰਟਰਨੈਸ਼ਨਲ ਏਅਰਪੋਰਟ ਉੱਤੇ ਪਹੁੰਚਿਆ। ਰਿਚਰਡਸਨ ਨੇ ਦੱਸਿਆ ਕਿ ਜਾਂਚਕਾਰਾਂ ਕੋਲ ਇਹ ਸ਼ੱਕ ਕਰਨ ਦੀ ਕੋਈ ਗੁੰਜਾਇਸ਼ ਨਹੀਂ ਸੀ ਕਿ ਕੀ ਦਿਓ ਦੇਸ਼ ਛੱਡਣ ਦੀ ਤਿਆਰੀ ਕਰ ਰਿਹਾ ਸੀ?
ਭਾਵੇਂ ਦਿਓ ਨੂੰ ਚਾਰਜ ਕੀਤਾ ਜਾ ਚੁੱਕਿਆ ਹੈ ਪਰ ਆਈਐਚਆਈਟੀ ਦਾ ਕਹਿਣਾ ਹੈ ਕਿ ਢੇਸੀ ਦੇ ਕਤਲ ਦੇ ਮਾਮਲੇ ਵਿੱਚ ਉਨ੍ਹਾਂ ਦੀ ਜਾਂਚ ਅਜੇ ਵੀ ਜਾਰੀ ਹੈ। ਟੀਮ ਨੇ ਆਖਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜੇ ਕਿਸੇ ਕੋਲ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ