Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਰਾਹੁਲ ਦੇ ਦੌਰੇ ਤੋਂ ਪਹਿਲਾਂ ਕੈਪਟਨ ਦੇ ਹੈਲੀਕਾਪਟਰ ਦੀ ਮਨਜ਼ੂਰੀ ਰੱਦ

May 15, 2019 05:02 AM

ਲੁਧਿਆਣਾ, 14 ਮਈ (ਪੋਸਟ ਬਿਊਰੋ)- ਫਤਿਹਗੜ੍ਹ ਸਾਹਿਬ ਦੇ ਕਾਂਗਰਸ ਉਮੀਦਵਾਰ ਡਾਕਟਰ ਅਮਰ ਸਿੰਘ ਦੇ ਹੱਕ ਵਿੱਚ ਹੋ ਰਹੀਆਂ ਰੈਲੀਆਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੈਲੀਕਾਪਟਰ ਆ ਨਹੀਂ ਸਨ ਸਕੇ। ਦੋ ਦਿਨ ਪਹਿਲਾਂ ਸਾਹਨੇਵਾਲ ਦੇ ਕੋਹਾੜਾ ਦੀ ਰੈਲੀ ਵਿੱਚ ਕੈਪਟਨ ਅਮਰਿੰਦਰ ਸਿੰਘ ਨਾ ਆਏ ਤਾਂ ਕਾਂਗਰਸੀਆਂ ਦਾ ਦਾਅਵਾ ਸੀ ਕਿ ਏਅਰ ਟਰੈਫਿਕ ਕੰਟਰੋਲ ਤੋਂ ਉਨ੍ਹਾਂ ਦੇ ਹੈਲੀਕਾਪਟਰ ਨੂੰ ਪਟਿਆਲਾ ਤੋਂ ਉਡਾਣ ਦੀ ਮਨਜ਼ੂਰ ਨਹੀਂ ਦਿੱਤੀ। ਮਨਜ਼ੂਰੀ ਮਿਲਣ ਤੱਕ ਰੈਲੀ ਖਤਮ ਹੋ ਚੁੱਕੀ ਸੀ। ਕੱਲ੍ਹ ਖੰਨਾ ਵਿੱਚ ਡਾਕਟਰ ਅਮਰ ਸਿੰਘ ਦੇ ਹੱਕ ਵਿੱਚ ਦੂਸਰੀ ਰੈਲੀ ਤੋਂ ਪਹਿਲਾਂ ਵੀ ਪ੍ਰਸ਼ਾਸਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਹੈਲੀਕਾਪਟਰ ਦੀ ਮਨਜ਼ੂਰੀ ਰੱਦ ਕਰ ਦਿੱਤੀ। ਇਸ ਰੈਲੀ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਾਮਲ ਹੋਣਾ ਸੀ, ਇਸ ਲਈ ਕੈਪਟਨ ਦਾ ਰੈਲੀ ਵਿੱਚ ਪਹੁੰਚਣਾ ਜ਼ਰੂਰੀ ਸੀ। ਇਸ ਵਾਰ ਕੈਪਟਨ ਸੜਕ ਰਸਤੇ ਖੰਨਾ ਵਿੱਚ ਰੈਲੀ ਵਾਲੀ ਥਾਂ 'ਤੇ ਪਹੁੰਚੇ।
ਕੱਲ੍ਹ ਖੰਨਾ ਵਿੱਚ ਡਾਕਟਰ ਅਮਰ ਸਿੰਘ ਦੇ ਹੱਕ ਵਿੱਚ ਕਾਂਗਰਸ ਰੈਲੀ ਸੀ। ਇਸ ਦੇ ਲਈ ਰੈਲੀ ਵਾਲੀ ਜਗ੍ਹਾ ਨੇੜੇ ਮੋਹਨਪੁਰ ਵਿੱਚ ਹੈਲੀਪੈਡ ਬਣਾਇਆ ਸੀ। ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਹੈਲੀਕਾਪਟਰ ਦੀ ਮੋਹਨਪੁਰ ਵਿੱਚ ਲੈਂਡਿੰਗ ਲਈ ਪ੍ਰਸ਼ਾਸਨ ਤੋਂ ਮਨਜ਼ੂਰੀ ਲਈ ਸੀ। ਦਸ ਸੀਟਰ ਹੈਲੀਕਾਪਟਰ ਵਿੱਚ ਕੈਪਟਨ ਦੇ ਨਾਲ ਲਾਲ ਸਿੰਘ, ਰਾਜਿੰਦਰ ਸਿੰਘ, ਖੂਬੀ ਰਾਮ, ਡਾਕਟਰ ਵਿਜੇ ਅਬਰੋਲ, ਰਵੀਨ ਠੁਕਰਾਲ ਅਤੇ ਨਿਰਵੈਨ ਸਿੰਘ ਦੇ ਆਉਣ ਦੀ ਮਨਜ਼ੂਰੀ ਲਈ ਗਈ ਸੀ। ਐਤਵਾਰ ਦੁਪਹਿਰ ਪ੍ਰਸ਼ਾਸਨ ਨੇ ਮਨਜ਼ੂਰੀ ਦਿੱਤੀ, ਪ੍ਰੰਤੂ ਸ਼ਾਮ ਨੂੰ ਪ੍ਰਸ਼ਾਸਨ ਨੇ ਮਨਜ਼ੂਰੀ ਰੱਦ ਕਰ ਦਿੱਤੀ। ਪ੍ਰਸ਼ਾਸਨ ਨੇ ਮਨਜ਼ੂਰੀ ਰੱਦ ਕਰਨ ਦੇ ਪਿੱਛੇ ਕਾਰਨ ਦੱਸਿਆ ਕਿ ਆਯੋਜਕਾਂ ਨੇ ਲੈਂਡਿੰਗ ਦਾ ਵੈਨਿਊ ਬਦਲ ਦਿੱਤਾ ਸੀ।
ਪਤਾ ਲੱਗਾ ਹੈ ਕਿ ਪਹਿਲਾਂ ਮੋਹਨਪੁਰ ਵਿੱਚ ਕੈਪਟਨ ਦਾ ਹੈਲੀਕਾਪਟਰ ਲੈਂਡ ਕਰਨਾ ਸੀ, ਪਰ ਬਾਅਦ ਵਿੱਚ ਇਹ ਹੈਲੀਪੈਡ ਰਾਹੁਲ ਗਾਂਧੀ ਲਈ ਰਾਖਵਾਂ ਕਰ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਦੇ ਹੈਲੀਕਾਪਟਰ ਭੰਮੀ ਪਿੰਡ ਵਿੱਚ ਲੈਂਡਿੰਗ ਦੀ ਯੋਜਨਾ ਬਣਾਈ ਗਈ, ਪਰ ਪ੍ਰਸ਼ਾਸਨ ਨੇ ਜਗ੍ਹਾ ਬਦਲਣ ਨੂੰ ਮਨਜ਼ੂਰੀ ਨਹੀਂ ਦਿੱਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ