Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਥਾਣੇਦਾਰ ਜੋਗਿੰਦਰ ਤੇ ਰਾਜਪ੍ਰੀਤ ਜੇਲ੍ਹ ਭੇਜੇ, ਫਾਦਰ ਐਂਥਨੀ ਜਾਂਚ ਦੇ ਘੇਰੇ ਵਿੱਚ

May 15, 2019 05:03 AM

ਜਲੰਧਰ, 14 ਮਈ (ਪੋਸਟ ਬਿਊਰੋ)- ਫਾਦਰ ਐਂਥਨੀ ਦੇ ਪ੍ਰਤਾਪਪੁਰਾ ਵਾਲੇ ਘਰ ਤੋਂ 5.78 ਕਰੋੜ ਲੁੱਟਣ ਵਾਲੇ ਏ ਐੱਸ ਆਈ ਜੋਗਿੰਦਰ ਸਿੰਘ ਅਤੇ ਏ ਐੱਸ ਆਈ ਰਾਜਪ੍ਰੀਤ ਸਿੰਘ ਜੇਲ੍ਹ ਭੇਜ ਦਿੱਤੇ ਗਏ ਹਨ। ਕੱਲ੍ਹ ਐੱਸ ਆਈ ਟੀ ਨੇ ਉਨ੍ਹਾਂ ਨੂੰ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ, ਜਿੱਥੋਂ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਉਨ੍ਹਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦੇ ਦਿੱਤੇ ਗਏ। ਇਸ ਮਾਮਲੇ ਵਿੱਚ ਐੱਸ ਆਈ ਟੀ ਦੀ ਦੋਵੇਂ ਏ ਐੱਸ ਆਈਜ਼ ਤੋਂ ਜਾਂਚ ਕਰ ਚੁੱਕੀ ਹੈ।
ਇਸ ਤੋਂ ਬਾਅਦ ਇਸ ਕੈਸ਼ ਬਾਰੇ ਫਾਦਰ ਐਂਥਨੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ ਕਿਉਂਕਿ ਉਨ੍ਹਾ ਨੇ ਪਹਿਲਾਂ 6.65 ਕਰੋੜ ਰੁਪਏ ਦੀ ਲੁੱਟ ਦੱਸਿਆ ਸੀ, ਫਿਰ 5.78 ਕਰੋੜ ਦੀ ਲੁੱਟ ਦੀ ਗੱਲ ਕਹਿਣ ਲੱਗੇ। ਦੋਵਾਂ ਏ ਐੱਸ ਆਈ ਤੇ ਉਨ੍ਹਾਂ ਦੇ ਸਾਥੀਆਂ ਤੋਂ ਪੁਲਸ ਨੂੰ 4.51 ਕਰੋੜ ਰੁਪਏ ਹੀ ਮਿਲੇ। ਇਸ ਦੇ ਬਾਅਦ ਉਨ੍ਹਾਂ ਐੱਸ ਆਈ ਟੀ ਦੀ ਸਖਤੀ ਨਾਲ ਪੁੱਛਗਿੱਛ ਵਿੱਚ ਕਿਹਾ ਕਿ ਉਨ੍ਹਾਂ ਨੇ ਇੰਨਾ ਕੈਸ਼ ਲੁੱਟਿਆ ਸੀ। ਉਨ੍ਹਾਂ ਤੋਂ ਡੀ ਜੀ ਪੀ ਦਿਨਕਰ ਗੁਪਤਾ ਅਤੇ ਬਿਊਰੋ ਆਫ ਇਨਵੈਸਟੀਗੇਸ਼ਨ (ਕ੍ਰਾਈਮ) ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਵੀ ਪੁੱਛਗਿੱਛ ਕੀਤੀ, ਪ੍ਰੰਤੂ ਕੁਝ ਨਹੀਂ ਨਿਕਲਿਆ। ਜੇ ਫਾਦਰ ਐਂਥਨੀ ਦਾ 5.78 ਕਰੋੜ ਦਾ ਦਾਅਵਾ ਸਹੀ ਹੈ ਤਾਂ ਸਵਾਲ ਹੈ ਕਿ ਬਾਕੀ ਦਾ ਲਗਭਗ ਸਵਾ ਕਰੋੜ ਰੁਪਿਆ ਕਿੱਥੇ ਗਿਆ। ਇਸ ਬਾਰੇ ਫਾਦਰ ਐਂਥਨੀ ਅਤੇ ਉਨ੍ਹਾਂ ਦੇ ਸਹਿਯੋਗੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ।
ਆਈ ਜੀ ਕਰਾਈਮ ਪੀ ਕੇ ਸਿਨਹਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੂੰ ਇਸ ਕੇਸ ਵਿੱਚ ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਜਾਂਚ ਰਿਪੋਰਟ ਦੀ ਉਡੀਕ ਹੈ। ਪੁਲਸ ਕਮਿਸ਼ਨਰ ਆਪਣੀ ਟੀਮ ਨਾਲ ਪਿਛਲੇ ਕਈ ਦਿਨਾਂ ਤੋਂ 5.78 ਕਰੋੜ ਦੇ ਮਾਮਲੇ ਵਿੱਚ ਫਾਦਰ ਐਂਥਨੀ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਬਿਆਨ ਦਰਜ ਕਰਨ ਦੇ ਨਾਲ ਕਿਤਾਬਾਂ ਤੇ ਸਟੇਸ਼ਨਰੀ ਵੇਚਣ ਦੇ ਕਾਰੋਬਾਰ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕਰ ਰਹੇ ਹਨ। ਇਹ ਰਿਪੋਰਟ ਆਉਣਦੇ ਨਾਲ ਸਪੱਸ਼ਟ ਹੋਵੇਗਾ ਕਿ ਫਾਦਰ ਐਂਥਨੀ ਦਾ ਦਾਅਵਾ ਸੱਚਾ ਹੈ ਜਾਂ ਝੂਠਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ