Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਰੂਬੀ ਸਹੋਤਾ ਨੇ ਸਥਾਨਕ ਔਰਤਾਂ ਦੁਆਰਾ ਚਲਾਏ ਜਾ ਰਹੇ ਕਾਰੋਬਾਰਾਂ ਵਿਚ ਫ਼ੈੱਡਰਲ ਪੂੰਜੀ ਨਿਵੇਸ਼ ਦਾ ਕੀਤਾ ਐਲਾਨ

May 15, 2019 08:45 AM

ਬਰੈਂਪਟਨ, - ਬਰੈਂਪਟਨ ਨੌਰਥ ਦੀ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਔਰਤਾਂ ਵੱਲੋਂ ਕੈਨੇਡਾ ਦੇ ਅਰਥਚਾਰੇ ਵਿਚ ਪਾਏ ਜਾ ਰਹੇ ਯੋਗਦਾਨ 'ਤੇ ਫ਼ਖ਼ਰ ਮਹਿਸੂਸ ਕਰਦੀ ਹੈ। ਇਸ ਦੇ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਲਿਬਰਲ ਸਰਕਾਰ ਵੱਲੋਂ 'ਵੋਮੈੱਨ ਐਂਟਰਪ੍ਰੀਨੀਅਰ ਸਟਰੈਟਿਜੀ' ਅਧੀਨ 2 ਬਿਲੀਅਨ ਡਾਲਰ ਪੂੰਜੀ ਨਿਵੇਸ਼ ਕੀਤੀ ਜਾ ਰਹੀ ਹੈ ਜੋ ਔਰਤਾਂ ਦੁਆਰਾ ਚਲਾਏ ਜਾ ਰਹੇ ਕਾਰੋਬਾਰਾਂ ਲਈ ਸਾਲ 2025 ਵਿਚ ਇਸ ਤੋਂ ਦੁਗਣੀ ਹੋ ਜਾਏਗੀ। ਐੱਮ.ਪੀ. ਸਹੋਤਾ ਨੇ ਸਥਾਨਕ ਬਿਜ਼ਨੈੱਸ ਬੀ.ਐੱਮ.ਪੀ. ਮੈਟਲ ਇਨਕਾਰਪੋਰੇਸ਼ਨ ਜਿਹੜਾ ਕਿ ਔਰਤਾਂ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਇਹ ਇੰਡਸਟਰੀ ਦੇ ਖ਼ੇਤਰਾਂ ਆਟੋਮੇਟਡ ਫ਼ੌਰਮਿੰਗ, 3-ਡੀ ਪ੍ਰਿੰਟਿੰਗ, ਵੈੱਲਡਿੰਗ ਅਤੇ ਵੱਖ-ਵੱਖ ਪ੍ਰਕਾਰ ਦੇ ਪੁਰਜਿ਼ਆਂ ਦੀ ਬਿਜਲਈ-ਅਸੈਂਬਲਿੰਗ ਕਰਦਾ ਹੈ, ਦੇ ਲਈ 1,000,000 ਡਾਲਰ ਤੱਕ ਦੇ ਪੂੰਜੀ ਨਿਵੇਸ਼ ਦਾ ਐਲਾਨ ਕੀਤਾ। ਫ਼ੈੱਡਰਲ ਫ਼ੰਡਿੰਗ ਪ੍ਰਾਪਤ ਕਰਨ ਵਾਲਾ ਇਹ ਪ੍ਰਾਜੈੱਕਟ ਬਿਜ਼ਨੈੱਸ ਨੂੰ ਹੋਰ ਪ੍ਰਫੁੱਲਤ ਕਰਨ ਲਈ 'ਗਰੋਥ ਸਟਰੈਟਿਜੀ' ਨੂੰ ਲਾਗੂ ਕਰੇਗਾ ਜਿਸ ਨਾਲ ਇਸ ਇੰਡਸਟਰੀ ਦਾ ਵਾਧਾ 4.0 ਪੈਮਾਨੇ ਤੀਕ ਪਹੁੰਚ ਜਾਏਗਾ ਅਤੇ ਇਸ ਨਾਲ 25 ਹੋਰ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ।
ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਹੋਇਆਂ ਰੂਬੀ ਸਹੋਤਾ ਨੇ ਕਿਹਾ,"ਔਰਤ ਐਟਰਪ੍ਰੀਨੀਅਰਜ਼ ਅਤੇ ਬਰੈਂਪਟਨ ਦੇ ਬਿਜ਼ਨੈੱਸ ਆਗੂ ਸਾਡੇ ਦੇਸ਼ ਦੇ ਅਰਥਚਾਰੇ ਵਿਚ ਅਤੇ ਕਮਿਊਨਿਟੀ ਦੇ ਵਿਕਾਸ ਲਈ ਬਹੁਤ ਵਧੀਆ ਯੋਗਦਾਨ ਪਾ ਰਹੇ ਹਨ। ਮੈਨੂੰ ਲਿਬਰਲ ਪਾਰਟੀ ਦਾ ਇਕ ਹਿੱਸਾ ਹੋਣ 'ਤੇ ਮਾਣ ਹੈ ਜਿਹੜੀ ਕਿ ਅਰਥਚਾਰੇ ਦੇ ਖ਼ੇਤਰ ਵਿਚ ਔਰਤਾਂ ਦੇ ਸ਼ਕਤੀਕਰਨ ਨੂੰ ਉਤਸ਼ਾਹਿਤ ਕਰਦੀ ਹੈ। ਇੱਕੋ ਜਿਹੇ ਕੰਮ ਲਈ ਔਰਤਾਂ ਤੇ ਮਰਦਾਂ ਦੀਆਂ ਇੱਕੋ ਜਿਹੀਆਂ ਤਨਖ਼ਾਹਾਂ ਤੋਂ ਲੈ ਕੇ ਪੇਰੈਂਟਲ ਛੁੱਟੀ ਤੱਕ ਇਹ ਸਰਕਾਰ ਲਿੰਗ- ਬਰਾਬਰੀ ਦੇ ਮਸਲੇ ਹੱਲ ਕਰ ਰਹੀ ਹੈ, ਕਿਉਂਕਿ ਜੇਕਰ ਦੇਸ਼ ਦੀਆਂ ਔਰਤਾਂ ਸਫ਼ਲ ਹੁੰਦੀਆਂ ਹਨ ਤਾਂ ਅਸੀਂ ਸਾਰੇ ਹੀ ਸਫ਼ਲ ਹੁੰਦੇ ਹਾਂ।"

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ