Welcome to Canadian Punjabi Post
Follow us on

19

March 2024
 
ਭਾਰਤ

ਪੰਜ ਸਾਲ ਤੋਂ ਫਰਾਰ ਅੱਤਵਾਦੀ ਸ੍ਰੀਨਗਰ ਤੋਂ ਗ੍ਰਿਫਤਾਰ

May 16, 2019 09:40 AM

ਨਵੀਂ ਦਿੱਲੀ, 15 ਮਈ (ਪੋਸਟ ਬਿਊਰੋ)- ਪੰਜ ਸਾਲ ਤੋਂ ਫਰਾਰ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਅਬਦੁਲ ਮਜੀਦ ਬਾਬਾ ਨੂੰ ਦਿੱਲੀ ਪੁਲਸ ਨੇ ਸ੍ਰੀਨਗਰ ਤੋਂ ਗ੍ਰਿਫਤਾਰ ਕੀਤਾ ਹੈ। ਮਜੀਦ ਨੂੰ 2007 ਵਿੱਚ ਤਿੰਨ ਹੋਰਾਂ ਅੱਤਵਾਦੀਆਂ ਦੇ ਨਾਲ ਦਿੱਲੀ ਵਿੱਚ ਗ੍ਰਿਫਤਾਰ ਕੀਤਾ ਸੀ, ਪਰ 2013 ਵਿੱਚ ਹੇਠਲੀ ਅਦਾਲਤ ਨੇ ਮਜੀਦ ਸਮੇਤ ਤਿੰਨ ਅੱਤਵਾਦੀ ਬਰੀ ਕਰ ਦਿੱਤੇ ਸਨ, ਜਦ ਕਿ ਇੱਕ ਨੂੰ ਸਜ਼ਾ ਹੋਈ ਸੀ।
ਸਾਲ 2014 ਵਿੱਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਫੈਸਲਾ ਪਲਟ ਕੇ ਇਨ੍ਹਾਂ ਤਿੰਨਾਂ ਨੂੰ ਸਜ਼ਾ ਸੁਣਾਈ ਸੀ। ਦਿੱਲੀ ਪੁਲਸ ਨੇ ਇਨ੍ਹਾਂ 'ਤੇ ਦੋ-ਦੋ ਲੱਖ ਰੁਪਏ ਦਾ ਇਨਾਮ ਵੀ ਐਲਾਨ ਕਰ ਦਿੱਤਾ ਸੀ। ਡੀ ਸੀ ਪੀ ਸਪੈਸ਼ਲ ਸੈੱਲ ਸੰਜੀਵ ਕੁਮਾਰ ਯਾਦਵ ਦੇ ਮੁਤਾਬਕ 2007 ਨੂੰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਕਿ ਜੈਸ਼ ਦੇ ਕੁਝ ਅੱਤਵਾਦੀ ਦਿੱਲੀ ਦਹਿਲਾਉਣ ਦੀ ਸਾਜ਼ਿਸ਼ ਕਰ ਰਹੇ ਹਨ। ਸੈਲ ਦੀ ਟੀਮ ਨੇ ਮੁਠਭੇੜ ਦੇ ਬਾਅਦ ਪਾਕਿਸਤਾਨ ਨਿਵਾਸੀ ਸ਼ਾਹਿਦ ਗਫੂਰ, ਬਾਰਾਮੂਲਾ ਦੇ ਬਸ਼ੀਰ ਅਹਿਮਦ ਪੋਨੂੰ, ਕੁਪਵਾੜਾ ਦੇ ਫੈਆਜ਼ ਅਹਿਮਦ ਲੋਨ ਅਤੇ ਸੋਪੋਰ ਦੇ ਅਬਦੁਲ ਮਜੀਦ ਨੂੰ ਗ੍ਰਿਫਤਾਰ ਕੀਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ ਜੋਸ਼ 'ਚ ਲਾੜੇ ਨੂੰ ਕਾਰ 'ਤੇ ਸਟੰਟ ਕਰਨਾ ਪੈ ਗਿਆ ਭਾਰੀ, ਪੁਲਿਸ ਨੇ ਲਿਆ ਹਿਰਾਸਤ ਵਿਚ ਪਾਕਿਸਤਾਨ 'ਚ ਦਿਲੀਪ ਕੁਮਾਰ ਦਾ ਜੱਦੀ ਘਰ ਖਸਤਾ ਹਾਲਤ ਵਿਚ, ਭਾਰੀ ਮੀਂਹ ਕਾਰਨ ਨੁਕਸਾਨਿਆ ਗਿਆ ਪਾਕਿਸਤਾਨੀਆਂ ਨੂੰ ਭਾਰਤ 'ਚ ਵਸਾਉਣਾ ਚਾਹੁੰਦੇ ਹਨ, ਇਹ ਵੋਟ ਬੈਂਕ ਦੀ ਰਾਜਨੀਤੀ ਹੈ, ਸੀਏਏ `ਤੇ ਬੋਲੇ ਕੇਜਰੀਵਾਲ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਸੀਨੀਅਰ ਨੇਤਾ ਦਾਜੀ ਸਾਹਿਬ ਦਾ ਹਾਲ-ਚਾਲ ਪੁੱਛਿਆ ਚੋਣ ਬਾਂਡ 'ਤੇ ਸੁਪਰੀਮ ਕੋਰਟ ਦਾ ਵੱਡਾ ਹੁਕਮ, ਐੱਸ.ਬੀ.ਆਈ. ਨੂੰ 12 ਮਾਰਚ ਤੱਕ ਆਂਕੜੇ ਦੇਣ ਲਈ ਕਿਹਾ